Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਦੀ ਸੁਣਵਾਈ ਅੱਜ ਹੋਵੇਗੀ। ਪਿਛਲੀ ਸੁਣਵਾਈ 3 ਮਈ ਨੂੰ ਹੋਈ ਸੀ। ਇਸ ਦੌਰਾਨ ਸਿਹਤ ਠੀਕ ਨਾ ਹੋਣ ਕਾਰਨ ਕੋਈ ਵੀ ਗਵਾਹ ਪੇਸ਼ ਨਹੀਂ ਹੋ ਸਕਿਆ। ਇਸ ਮਾਮਲੇ ਵਿਚ ਤਿੰਨ ਮਹੱਤਵਪੂਰਨ ਗਵਾਹ ਪੇਸ਼ ਹੋਣੇ ਸਨ। ਜਿਸ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਘਟਨਾ ਸਮੇਂ ਸਟੇਸ਼ਨ ਇੰਚਾਰਜ ਅੰਗਰੇਜ਼ ਸਿੰਘ ਅਤੇ ਸੁਖਪਾਲ ਸਿੰਘ ਸ਼ਾਮਲ ਹਨ।
ਸਿਹਤ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ, ਕੋਈ ਵੀ ਗਵਾਹ ਅਦਾਲਤ ਵਿਚ ਪੇਸ਼ ਨਹੀਂ ਹੋਇਆ ਸੀ। ਇਸ ਤੋਂ ਪਹਿਲਾਂ 2022 ਵਿਚ, ਘਟਨਾ ਦੇ ਦੋ ਚਸ਼ਮਦੀਦਾਂ ਦੀ ਗਵਾਹੀ ਦਰਜ ਕੀਤੀ ਜਾ ਚੁੱਕੀ ਹੈ। ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਅਦਾਲਤ ਵਿਚ ਗੋਲੀਬਾਰੀ ਕਰਨ ਵਾਲਿਆਂ, ਹਥਿਆਰਾਂ ਅਤੇ ਘਟਨਾ ਵਿੱਚ ਵਰਤੇ ਗਏ ਵਾਹਨਾਂ ਦੀ ਪਛਾਣ ਕੀਤੀ ਸੀ। ਇਸ ਮਾਮਲੇ ਵਿਚ ਸਿੱਧੂ ਦੇ ਪਿਤਾ ਬਲਕਾਰ ਸਿੰਘ ਦੀ ਗਵਾਹੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਅਦਾਲਤ ਨੇ ਉਨ੍ਹਾਂ ਨੂੰ ਅੱਜ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਕਾਬਿਲੇਗੌਰ ਹੈ ਕਿ ਅਪ੍ਰੈਲ ਮਹੀਨੇ ਵਿੱਚ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਵਿੱਚ ਗੈਂਗਸਟਰ ਦੀਪਕ ਟੀਨੂੰ ਨੂੰ ਦੋ ਸਾਲ ਦੀ ਕੈਦ ਅਤੇ 2,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ ਅਤੇ ਸੀਆਈਏ ਸਟਾਫ ਦੇ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਇੱਕ ਸਾਲ 11 ਮਹੀਨੇ ਦੀ ਕੈਦ ਅਤੇ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਅੱਠ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Bikram Majithia: ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ; ਅਰਜ਼ੀ ਸਹੀ ਤਰੀਕੇ ਨਾਲ ਲਗਾਉਣ ਦੇ ਆਦੇਸ਼
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ, 2020 ਨੂੰ ਸੀਆਈਏ ਸਟਾਫ ਦੀ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਇਸ ਘਟਨਾ ਤੋਂ ਬਾਅਦ ਡੀਜੀਪੀ ਪੰਜਾਬ ਨੇ ਸੀਆਈਏ ਸਟਾਫ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਪੁਲਿਸ ਅਨੁਸਾਰ ਇਸ ਮਾਮਲੇ ਵਿੱਚ ਬਿੱਟੂ ਤੋਂ ਇੱਕ ਗੈਰ-ਕਾਨੂੰਨੀ ਪਿਸਤੌਲ, ਚਿਰਾਗ ਤੋਂ ਦੋ ਅਤੇ ਪ੍ਰਿਤਪਾਲ ਸਿੰਘ ਦੇ ਘਰ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ: SYL ਨੂੰ ਲੈ ਕੇ ਮੁੜ ਆਹਮੋ-ਸਾਹਮਣੇ ਹੋਣਗੇ ਪੰਜਾਬ ਅਤੇ ਹਰਿਆਣਾ, 9 ਜੁਲਾਈ ਨੂੰ ਹੋਵੇਗੀ ਅਹਿਮ ਬੈਠਕ