Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈਕੇ ਅੱਜ ਮਾਨਸਾ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਮੁਲਜ਼ਮਾਂ ਨੂੰ ਫਿਜ਼ੀਕਲੀ ਪੇਸ਼ ਕੀਤਾ ਗਿਆ। ਇਸ ਪੇਸ਼ੀ ਦੌਰਾਨ ਅਦਲਾਤ ਵੱਲੋਂ ਕਾਰ ਵਿੱਚ ਮੌਜੂਦ ਦੋਵੇ ਨੌਜਵਾਨਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਗਵਾਹ ਗੁਰਪ੍ਰੀਤ ਸਿੰਘ ਨੇ ਵਾਰਦਾਤ ਵਿੱਚ ਸ਼ਾਮਲ 6 ਦੋਸ਼ੀਆਂ ਦੀ ਪਛਾਣ ਕਰ ਲਈ ਹੈ। ਮੂਸੇਵਾਲਾ ਦੇ ਕਤਲ ਕਾਂਡ 'ਚ ਵਰਤੀ ਗਈ AK47 ਅਤੇ ਸਿੱਧੂ ਦੀ ਥਾਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤੀ ਗਿਆ ਇਸ ਮਾਮਲੇ ਜੀ ਅਗਲੀ ਸੁਣਵਾਈ 13 ਸਤੰਬਰ ਤੈਅ ਕੀਤੀ ਗਈ ਹੈ।
ਐਡਵੋਕੇਟ ਰਘੁਵੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇ ਵਾਲੇ ਬਿਆਨ ਮਾਮਲੇ ਦੀ ਸੁਣਵਾਈ ਸੀ, ਜਿਸ ਵਿੱਚ ਗੁਰਪ੍ਰੀਤ ਸਿੰਘ ਗੋਆ ਹਾਜ਼ਰ ਸਨ, ਜਿਸ ਦੀ ਗਵਾਹੀ ਅੱਜ ਪੂਰੀ ਨਹੀਂ ਹੋ ਸਕੀ ਕਿਉਂਕਿ ਇਸ ਵਿੱਚ ਵਾਰਦਾਤ ਦੌਰਾਨ ਵਰਤਿਆ ਗਿਆ ਹਥਿਆਰ ਸ਼ਾਮਲ ਨਹੀਂ ਸੀ। ਹਥਿਆਰ ਅਤੇ ਥਾਰ ਦੇ ਹਾਜ਼ਰ ਨਾ ਹੋਣ ਕਾਰਨ ਅਗਲੀ ਸੁਣਵਾਈ 13 ਸਤੰਬਰ 2024 ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਸੱਤ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਨ੍ਹਾਂ ਦੀ ਪਛਾਣ ਗਵਾਹ ਗੁਰਪ੍ਰੀਤ ਸਿੰਘ ਸਮੇਤ ਅੰਕਿਤ ਸਿਰਸਾ, ਦੀਪਕ ਮੰਡੀ, ਸੰਦੀਪ ਕੇਕੜਾ, ਮਨੀ ਰਈਆ, ਕੁਲਦੀਪ ਕਸ਼ਿਸ਼, ਕੇਸ਼ਵ, ਪ੍ਰਿਅਵਰਤ ਫੌਜੀ ਨੇ ਕੀਤੀ। ਨਾਮਜ਼ਦ ਵਿਅਕਤੀਆਂ ਦੀ ਤਰਫੋਂ 18 ਹੋਰ ਪੇਸ਼ ਹੋਏ ਹਨ ਜਿਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦੀ ਸ਼ਨਾਖਤ ਕਰਨ ਲਈ ਕੋਈ ਮੁੱਦਾ ਨਹੀਂ ਸੀ, ਇਸ ਲਈ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਗਵਾਹੀ ਅਜੇ ਪੂਰੀ ਨਹੀਂ ਹੋਈ ਹੈ, ਜਿਸ ਤੋਂ ਬਾਅਦ ਅਸੀਂ ਆਪਣਾ ਜਵਾਬ ਅਦਾਲਤ ਵਿੱਚ ਰੱਖਾਂਗੇ।
ਦੱਸਦਈਏ ਕਿ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਮੂਸੇਵਾਲਾ ਨੂੰ 6 ਸ਼ੂਟਰਾਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ 'ਚ ਲਾਰੈਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ। ਪੁਲਿਸ ਨੇ ਇਸ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ 4 ਦੀ ਮੌਤ ਹੋ ਚੁੱਕੀ ਹੈ।