Home >>Punjab

Rishikesh News: ਰਿਸ਼ੀਕੇਸ਼ ਵਿੱਚ ਸਿੱਖ ਕਾਰੋਬਾਰੀ ਦੀ ਕੁੱਟਮਾਰ ਮਾਮਲਾ; ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਦਖ਼ਲਅੰਦਾਜ਼ੀ ਮੰਗੀ

Rishikesh News: ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ 'ਤੇ ਭੀੜ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ।

Advertisement
Rishikesh News: ਰਿਸ਼ੀਕੇਸ਼ ਵਿੱਚ ਸਿੱਖ ਕਾਰੋਬਾਰੀ ਦੀ ਕੁੱਟਮਾਰ ਮਾਮਲਾ; ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਦਖ਼ਲਅੰਦਾਜ਼ੀ ਮੰਗੀ
Ravinder Singh|Updated: Mar 03, 2025, 01:34 PM IST
Share

Rishikesh News: ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ 'ਤੇ ਭੀੜ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਇਸ ਘਟਨਾ ਮਗਰੋਂ ਸਿੱਖ ਭਾਈਚਾਰੇ ਤੇ ਸਿੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉੱਤਰਾਖੰਡ ਦੇ ਰਿਸ਼ੀਕੇਸ਼ ਵਿਚ ਇਕ ਸਿੱਖ ਵਪਾਰੀ ਦੀ ਫਿਰਕੂ ਸਮੂਹ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਨੂੰ ਦੇਸ਼ ਅੰਦਰ ਵੱਖ-ਵੱਖ ਧਰਮਾਂ ਦੇ ਅਧਿਕਾਰਾਂ ਤੇ ਆਜ਼ਾਦੀ ਉਤੇ ਹਮਲਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਵੱਖ-ਵੱਖ ਧਰਮਾਂ, ਭਾਈਚਾਰਿਆਂ ਦੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਣਾ ਹਰੇਕ ਜਮਹੂਰੀ ਸਰਕਾਰ ਦਾ ਬੁਨਿਆਦੀ ਫਰਜ਼ ਬਣਦਾ ਹੈ।

ਉਨ੍ਹਾਂ ਕਿਹਾ ਕਿ ਰਿਸ਼ੀਕੇਸ਼ ਵਿਚ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਭੜਕੀ ਭੀੜ ਵਲੋਂ ਇਕ ਸਿੱਖ ਵਪਾਰੀ ਦੀ ਦਸਤਾਰ ਅਤੇ ਕੇਸਾਂ ਨੂੰ ਨਿਸ਼ਾਨਾ ਬਣਾ ਕੇ ਹਮਲਾ ਕਰਨਾ ਇਸ ਦੇਸ਼ ਦੀ ਜਮਹੂਰੀਅਤ ਲਈ ਬੇਹੱਦ ਸ਼ਰਮਨਾਕ ਹੈ।

ਇਹ ਵੀ ਪੜ੍ਹੋ : IND vs AUS: ਆਈਸੀਸੀ ਵਨਡੇ ਨਾਕਆਊਟ ਵਿੱਚ 6 ਵਾਰ ਹੋਈ ਭਾਰਤ ਤੇ ਆਸਟ੍ਰੇਲੀਆ ਦੀ ਟੱਕਰ; ਕਿਸ ਦਾ ਪਲੜਾ ਰਿਹਾ ਭਾਰੀ?

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਘਟਨਾ ਨੂੰ ਲੈ ਕੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਉੱਤਰਾਖੰਡ ਪੁਲਿਸ ਨੂੰ ਪੱਤਰ ਲਿਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਮੰਗ ਕੀਤੀ ਹੈ ਪਰ ਪੰਜਾਬ ਸਰਕਾਰ ਦਾ ਵੀ ਫਰਜ਼ ਬਣਦਾ ਹੈ ਕਿ ਉਹ ਵੀ ਉੱਤਰਾਖੰਡ ਸਰਕਾਰ ਕੋਲ ਪਹੁੰਚ ਕਰਕੇ ਦੋਸ਼ੀਆਂ ਖ਼ਿਲਾਫ ਸਖਤ ਕਾਨੂੰਨੀ ਕਾਰਵਾਈ ਯਕੀਨੀ ਬਣਾਵੇ ਤਾਂ ਜੋ ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਅਤੇ ਆਜ਼ਾਦੀ ਨੂੰ ਬਰਕਰਾਰ ਰੱਖਿਆ ਜਾ ਸਕੇ।

 

ਦੂਜੇ ਪਾਸੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਰੰਧਵਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਉਤੇ ਲਿਖਿਆ ਕਿ ਉਤਰਾਖੰਡ ਦੇ ਰਿਸ਼ੀਕੇਸ਼ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ 2 ਸਿੱਖ ਭਰਾਵਾਂ ਉੱਤੇ ਭੀੜ ਵੱਲੋਂ ਹਮਲਾ ਕਰਕੇ ਉਨ੍ਹਾਂ ਦੀਆਂ ਦਸਤਾਰਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਨੂੰ ਤੋੜਿਆ ਗਿਆ। ਉੱਤਰਾਖੰਡ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦੋਸ਼ੀਆਂ ਉੱਤੇ ਸਖ਼ਤ ਕਾਰਵਾਈ ਕਰੇ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : PM Justin Trudeau: ਪੀਐਮ ਜਸਟਿਨ ਟਰੂਡੋ ਕਿੰਗ ਚਾਰਲਸ ਨਾਲ ਕਰਨਗੇ ਮੁਲਾਕਾਤ; ਡੋਨਾਲਡ ਟਰੰਪ ਦੀ ਧਮਕੀ ਉਤੇ ਹੋਵੇਗੀ ਗੱਲਬਾਤ

Read More
{}{}