Sri Muktsar Sahib: ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਨੇੜੇ ਸ਼ਿਵ ਸੈਨਾ ਵੱਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਸਿਵ ਸੈਨਾ ਵਰਕਰਾਂ ਵੱਲੋਂ ਇਕ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ 'ਚ ਸ਼ਿਵ ਸੈਨਾ ਦੇ ਪੰਜਾਬ ਪ੍ਰਧਾਨ ਅਤੇ ਹੋਰ ਕਥਿਤ ਮੁੱਖ ਦੋਸ਼ੀਆ ਦੀ ਗ੍ਰਿਫਤਾਰੀ ਦੀ ਮੰਗ ਕਰਦਿਆ ਸਿੱਖ ਜਥੇਬੰਦੀਆਂ ਨੇ 13 ਜੂਨ ਨੂੰ ਇਕੱਠ ਦਾ ਐਲਾਨ ਕਰ ਦਿੱਤਾ ਹੈ।
ਸਿਵ ਸੈਨਾ ਦੇ ਵਰਕਰਾਂ ਵੱਲੋਂ ਕੀਤੀ ਗਈ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ 'ਚ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਇਕੱਤਰ ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ 13 ਜੂਨ ਸਵੇਰੇ 9 ਵਜੇ ਤਕ ਮੁੱਖ ਮੁਲਜ਼ਮ ਸਮੇਤ ਸਾਰੇ ਕਥਿਤ ਦੋਸ਼ੀ ਕਾਬੂ ਨਾ ਕੀਤੇ ਗਏ ਤਾਂ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ 13 ਜੂਨ ਨੂੰ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਪੰਥਕ ਇਕੱਠ ਰੱਖਿਆ ਗਿਆ ਹੈ।
ਸਿੱਖ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਸਿੱਖ ਨੌਜਵਾਨ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ। ਇਸ ਦੌਰਾਨ ਸਿੱਖ ਆਗੂਆਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਕੇ ਸ਼ਿਵ ਸੈਨਾ ਦਾ ਨਾਮ ਵਰਤ ਕੁਝ ਲੋਕ ਸਕਿਓਰਟੀ ਚਾਹੁੰਦੇ ਹਨ। ਜਿਸ ਤਰ੍ਹਾਂ ਬੀਤੇ ਕੱਲ ਸਿੱਖ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਉਹ ਮਨਸੂਬੇ ਸਾਫ ਦੱਸਦੀ ਹੈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸਿੱਖ ਜਥੇਬੰਦੀਆਂ ਦੀ ਮੰਗ ਤੇ 295 ਏ ਦਾ ਵਾਧਾ ਵੀ ਕੀਤਾ ਗਿਆ ਹੈ। ਪਰ ਅਜੇ ਤਕ ਕਥਿਤ ਮੁੱਖ ਦੋਸ਼ੀ ਅਤੇ ਹੋਰਾਂ ਦੀ ਗਿਰਫਤਾਰੀ ਨਹੀਂ ਹੋਈ। ਇਸ ਸਬੰਧੀ 13 ਜੂਨ ਨੂੰ ਪੰਥਕ ਜਥੇਬੰਦੀਆਂ ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਵਿਖੇ ਇਕੱਤਰ ਹੋਣਗੀਆਂ ਅਤੇ ਜੇਕਰ 13 ਜੂਨ 9 ਵਜੇ ਤਕ ਇਹਨਾਂ ਕਥਿਤ ਦੋਸ਼ੀਆਂ ਦੀ ਗਿਰਫਤਾਰੀ ਨਾ ਹੋਈ ਤਾਂ ਧਰਨਾ ਦਿੱਤਾ ਜਾਵੇਗਾ ਅਤੇ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ।