Home >>Punjab

ਪੰਜਾਬ ’ਚ ਮੁੜ ਵੱਜਣਗੇ ਸਾਇਰਨ ਅਤੇ ਹੋਵੇਗਾ ਬਲੈੱਕ ਆਊਟ

Mock Drill: ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਜਿਵੇਂ ਕਿ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਾਜ਼ਿਲਕਾ ਵਿਚ ਇਹ ਸਿਵਿਲ ਡਿਫੈਂਸ ਮੌਕ ਡਰਿੱਲ ਕੀਤੀ ਜਾਵੇਗੀ।

Advertisement
ਪੰਜਾਬ ’ਚ ਮੁੜ ਵੱਜਣਗੇ ਸਾਇਰਨ ਅਤੇ ਹੋਵੇਗਾ ਬਲੈੱਕ ਆਊਟ
Manpreet Singh|Updated: May 28, 2025, 05:21 PM IST
Share

Mock Drill: ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਾਂ ਵਿੱਚ ਕੱਲ੍ਹ ਯਾਨੀ ਵੀਰਵਾਰ ਸ਼ਾਮ ਨੂੰ ਫਿਰ ਮੌਕ ਡ੍ਰਿਲ ਕੀਤੀ ਜਾਵੇਗੀ। ਇਨ੍ਹਾਂ ਵਿੱਚ ਜੰਮੂ-ਕਸ਼ਮੀਰ, ਗੁਜਰਾਤ, ਪੰਜਾਬ ਅਤੇ ਰਾਜਸਥਾਨ ਸ਼ਾਮਲ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਦੇ 6 ਸਰਹੱਦੀ ਜ਼ਿਲ੍ਹਿਆਂ ਜਿਵੇਂ ਕਿ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਾਜ਼ਿਲਕਾ ਵਿਚ ਇਹ ਸਿਵਿਲ ਡਿਫੈਂਸ ਮੌਕ ਡਰਿੱਲ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ 7 ਮਈ ਨੂੰ ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਇੱਕ ਮੌਕ ਡ੍ਰਿਲ ਕੀਤੀ ਗਈ ਸੀ। ਇਸ ਵਿੱਚ, ਨਾਗਰਿਕਾਂ ਨੂੰ ਹਮਲੇ ਦੌਰਾਨ ਆਪਣੀ ਰੱਖਿਆ ਕਰਨ ਦੀ ਸਿਖਲਾਈ ਦਿੱਤੀ ਗਈ ਸੀ। ਇਹ ਜੰਗ ਦੀ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਸੀ।

Read More
{}{}