Home >>Punjab

Kultar Sandhwan News: ਸਪੀਕਰ ਕੁਲਤਾਰ ਸੰਧਵਾਂ ਨੇ ਅਮਰੀਕਾ 'ਚ ਵੱਸਦੇ ਪੰਜਾਬੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

Kultar Sandhwan News:  ਅਮਰੀਕਾ ਦੇ ਦੌਰੇ 'ਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ 'ਚ ਵੱਸਦੇ ਪੰਜਾਬੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।

Advertisement
Kultar Sandhwan News: ਸਪੀਕਰ ਕੁਲਤਾਰ ਸੰਧਵਾਂ ਨੇ ਅਮਰੀਕਾ 'ਚ ਵੱਸਦੇ ਪੰਜਾਬੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ
Ravinder Singh|Updated: Nov 11, 2024, 07:14 PM IST
Share

Kultar Sandhwan News: ਅਮਰੀਕਾ ਦੇ ਦੌਰੇ 'ਤੇ ਗਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰੀਕਾ 'ਚ ਵੱਸਦੇ ਪੰਜਾਬੀਆਂ ਨੂੰ ਪੰਜਾਬ 'ਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ।

ਕੱਲ੍ਹ ਗਦਰ ਮੈਮੋਰੀਅਲ ਹਾਲ, ਸੈਨ ਫਰਾਂਸਿਸਕੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ, ਸੈਨ ਫਰਾਂਸਿਸਕੋ ਵੱਲੋਂ ਕਰਵਾਏ ਗਏ ਸਨਮਾਨ ਸਮਾਰੋਹ ਮੌਕੇ ਕੌਂਸਲੇਟ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦਯੋਗ ਵਿਭਾਗ ਸਿੰਗਲ ਵਿੰਡੋ ਸਿਸਟਮ ਰਾਹੀਂ ਪੰਜਾਬ ਵਿੱਚ ਨਿਵੇਸ਼ ਸਬੰਧੀ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਅਨੁਕੂਲ ਮਾਹੌਲ ਵਾਲਾ ਸੂਬਾ ਹੈ, ਜਿੱਥੇ ਉਦਯੋਗ ਨਾਲ ਸਬੰਧਤ ਸਾਰੀਆਂ ਸੇਵਾਵਾਂ ਇੱਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਇੱਕ ਵਿਸ਼ੇਸ਼ ਪ੍ਰਣਾਲੀ ਚਲਾਈ ਜਾ ਰਹੀ ਹੈ।

ਸੰਧਵਾਂ ਨੇ ਕਿਹਾ ਕਿ ਪੰਜਾਬੀ ਦੁਨੀਆਂ ਦੇ ਕਿਸੇ ਵੀ ਦੇਸ਼ ਵਿੱਚ ਵੱਸ ਗਏ ਹੋਣ ਪਰ ਉਨ੍ਹਾਂ ਦੇ ਦਿਲਾਂ ਵਿੱਚ ਪੰਜਾਬ ਪ੍ਰਤੀ ਪਿਆਰ ਤੇ ਹਮਦਰਦੀ ਹਮੇਸ਼ਾ ਬਣੀ ਰਹਿੰਦੀ ਹੈ। ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਪਣੇ ਵਿਰਸੇ ਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਤੇ ਪੰਜਾਬ ਵਾਸੀ ਆਪਸੀ ਭਾਈਚਾਰਕ ਸਾਂਝ ਲਈ ਦੁਨੀਆਂ ਭਰ ਵਿੱਚ ਮਸ਼ਹੂਰ ਹਨ।

ਇਹ ਵੀ ਪੜ੍ਹੋ : Punjab Breaking Live Updates: ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੱਜ ਰਵਨੀਤ ਬਿੱਟੂ ਤੇ ਕੇਂਦਰ ਦੇ ਪੰਜਾਬ ਭਰ 'ਚ ਪੁਤਲੇ ਫੂਕ ਕੇ ਕੀਤੇ ਜਾਣਗੇ ਰੋਸ ਮੁਜ਼ਾਹਰੇ

ਇਸ ਮੌਕੇ ਕੌਂਸਲ ਜਨਰਲ ਡਾ.ਸ਼ਿਕਰ ਰੈਡੀ, ਡਿਪਟੀ ਕੌਂਸਲ ਜਨਰਲ ਅਧਲੱਖਾ, ਪਾਲ ਸਹੋਤਾ, ਡਾ. ਰਮੇਸ਼ ਯਪਰਾ, ਡਾ. ਹਰਮੇਸ਼ ਕੁਮਾਰ, ਜਸਪ੍ਰੀਤ ਸਿੰਘ (ਅਟਾਰਨੀ ਐਟ ਲਾਅ), ਗੁਲਵਿੰਦਰ ਗਿੱਲ ਤੇ ਗੁਰਦੀਪ ਸਿੰਘ ਗਿੱਲ ਅਤੇ ਹੋਰ ਪਤਵੰਤਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

ਇਹ ਵੀ ਪੜ੍ਹੋ : Stubble Burning News: ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ 'ਚ ਪੰਜਾਬ ਤੇ ਹਰਿਆਣਾ ਨੂੰ ਹਲਫ਼ਨਾਮਾ ਦਾਖ਼ਲ ਕਰਨ ਦੇ ਦਿੱਤੇ ਹੁਕਮ

Read More
{}{}