Sri Guru Tegh Bahadur Ji Gurgaddi diwas 2024: ਭਾਰਤ ਵਿੱਚ ਕਈ ਮਹਾਂਪੁਰਖਾਂ ਨੇ ਧਰਮ ਨੂੰ ਬਚਾਉਣ ਅਤੇ ਹਿੰਦੂਆਂ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਜਿਨ੍ਹਾਂ ਵਿੱਚੋਂ ਇੱਕ ਸੀ ਸਿੱਖਾਂ ਦੇ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਜੀ। ਗੁਰੂ ਤੇਗ ਬਹਾਦਰ ਜੀ ਉਸ ਸਮੇਂ ਧਾਰਮਿਕ ਆਜ਼ਾਦੀ ਦੇ ਸਮਰਥਕ ਸਨ ਜਦੋਂ ਲੋਕਾਂ ਨੂੰ ਜ਼ਬਰਦਸਤੀ ਧਰਮ ਵਿੱਚ ਤਬਦੀਲ ਕੀਤਾ ਜਾ ਰਿਹਾ ਸੀ।
ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ
ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਸਾਹਿਬ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ,ਬਾਬਾ ਅਣੀ ਰਾਇ ਜੀ ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ।
ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਖਿਆ ਹੈ ਕਿ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ... ਆਓ, ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਸੱਚ ਦੇ ਰਾਹ 'ਤੇ ਚਲਦੇ ਹੋਏ ਮਨੁੱਖੀ ਹੱਕਾਂ ਦੀ ਆਵਾਜ਼ ਬਣੀਏ ਅਤੇ ਲੋਕ ਸੇਵਾ ਨੂੰ ਜੀਵਨ ਦਾ ਮਨੋਰਥ ਬਣਾਈਏ...
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਗੱਦੀ ਦਿਵਸ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ...
ਆਓ, ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਨੁਸਾਰ ਸੱਚ ਦੇ ਰਾਹ 'ਤੇ ਚਲਦੇ ਹੋਏ ਮਨੁੱਖੀ ਹੱਕਾਂ ਦੀ ਆਵਾਜ਼ ਬਣੀਏ ਅਤੇ ਲੋਕ ਸੇਵਾ ਨੂੰ ਜੀਵਨ ਦਾ ਮਨੋਰਥ ਬਣਾਈਏ... pic.twitter.com/JQWvgUpFxa
— Bhagwant Mann (@BhagwantMann) April 22, 2024
11 ਅਗਸਤ 1664 ਨੂੰ ਦਿੱਲੀ ਤੋਂ ਸਿੱਖਾਂ ਦਾ ਇੱਕ ਜਥਾ ਪੰਜਾਬ ਦੇ ਪਿੰਡ ਬਕਾਲਾ ਪਹੁੰਚਿਆ। ਛੇ ਮਹੀਨੇ ਪਹਿਲਾਂ, ਆਪਣੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ, ਅੱਠਵੇਂ ਗੁਰੂ ਹਰਕਿਸ਼ਨ ਜੀ ਨੇ ਐਲਾਨ ਕੀਤਾ ਸੀ ਕਿ ਉਨ੍ਹਾਂ ਦਾ ਉੱਤਰਾਧਿਕਾਰੀ ਬਕਾਲਾ ਵਿੱਚ ਮਿਲੇਗਾ।
ਬਕਾਲਾ ਵਿੱਚ ਸਿੱਖਾਂ ਦੀ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਗਈ ਅਤੇ ਗੁਰੂ ਦੀ ਗੱਦੀ ਤੇਗ ਬਹਾਦਰ ਨੂੰ ਦੇਣ ਦਾ ਐਲਾਨ ਕੀਤਾ ਗਿਆ। ਇੱਕ ਰਵਾਇਤੀ ਸਮਾਗਮ ਵਿੱਚ, ਗੁਰਦਿੱਤਾ ਰੰਧਾਵਾ ਨੇ ਗੁਰੂ ਜੀ ਦੇ ਮੱਥੇ 'ਤੇ ਕੇਸਰ ਦਾ ਤਿਲਕ ਲਗਾਇਆ, ਉਨ੍ਹਾਂ ਨੂੰ ਇੱਕ ਨਾਰੀਅਲ ਅਤੇ ਪੰਜ ਪੈਸੇ ਭੇਟ ਕੀਤੇ ਅਤੇ ਉਨ੍ਹਾਂ ਨੂੰ ਗੁਰੂ ਦੀ ਗੱਦੀ 'ਤੇ ਬਿਠਾਇਆ।
ਉਹਨਾਂ ਦੇ ਪਿਤਾ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਨ ਅਤੇ ਉਹਨਾਂ ਦੀ ਮਾਤਾ ਦਾ ਨਾਮ ਮਾਤਾ ਨਾਨਕੀ ਸੀ। ਗੁਰੂ ਤੇਗ ਬਹਾਦਰ ਜੀ ਦਾ ਜਨਮ ਅੰਮ੍ਰਿਤਸਰ ਦੇ ਗੁਰੂ ਮਹਿਲ ਵਿੱਚ ਹੋਇਆ ਸੀ।
ਗੁਰੂ ਤੇਗ ਬਹਾਦਰ ਦਾ ਸਮਕਾਲੀ ਮੁਗਲ ਸ਼ਾਸਕ ਔਰੰਗਜ਼ੇਬ ਸੀ। ਆਮ ਲੋਕਾਂ ਵਿਚ ਔਰੰਗਜ਼ੇਬ ਦਾ ਅਕਸ ਇਕ ਕੱਟੜ ਬਾਦਸ਼ਾਹ ਦਾ ਸੀ ਜੋ ਹਿੰਦੂਆਂ ਨੂੰ ਨਫ਼ਰਤ ਕਰਦਾ ਸੀ ਅਤੇ ਧਾਰਮਿਕ ਜੋਸ਼ ਰੱਖਦਾ ਸੀ, ਜਿਸ ਨੇ ਆਪਣੇ ਸਿਆਸੀ ਟੀਚਿਆਂ ਦੀ ਪ੍ਰਾਪਤੀ ਲਈ ਆਪਣੇ ਵੱਡੇ ਭਰਾ ਦਾਰਾ ਸ਼ਿਕੋਹ ਨੂੰ ਵੀ ਨਹੀਂ ਬਖਸ਼ਿਆ ਸੀ।
ਸਿੱਖ ਇਤਿਹਾਸ ਦੀ ਕਿਤਾਬ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਔਰੰਗਜ਼ੇਬ ਦੇ ਰਾਜ ਦੌਰਾਨ ਜਬਰੀ ਧਰਮ ਪਰਿਵਰਤਨ ਦੀ ਮੁਹਿੰਮ ਤੇਜ਼ੀ ਨਾਲ ਚੱਲੀ ਸੀ।
ਸਿੱਖ ਇਤਿਹਾਸ ਦੀ ਪੁਸਤਕ ਵਿੱਚ ਅੱਗੇ ਲਿਖਿਆ ਹੈ, "ਕਸ਼ਮੀਰ ਵਸਨੀਕ ਪੰਡਿਤ ਕ੍ਰਿਪਾ ਰਾਮ ਦੀ ਅਗਵਾਈ ਵਿੱਚ ਦੁਖੀ ਕਸ਼ਮੀਰੀ ਪੰਡਿਤਾਂ ਦਾ ਇੱਕ ਵਫ਼ਦ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਰਨ ਲੈਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚਿਆ ਸੀ।" ਗੁਰੂ ਜੀ ਆਪਣੇ ਆਖਰੀ ਸਾਹ ਤੱਕ ਧਰਮ ਪਰਿਵਰਤਨ ਵਿਰੁੱਧ ਲੜਦੇ ਰਹੇ। ਔਰੰਗਜ਼ੇਬ ਨੇ ਇਸਲਾਮ ਕਬੂਲ ਨਾ ਕਰਨ ਕਰਕੇ ਗੁਰੂ ਤੇਗ ਬਹਾਦਰ ਜੀ ਦਾ ਸਿਰ ਕਲਮ ਕਰ ਦਿੱਤਾ ਸੀ। ਤੇਗ ਬਹਾਦਰ ਜੀ ਦੀ ਬਹਾਦਰੀ ਦੀ ਕਹਾਣੀ ਅੱਜ ਵੀ ਸਿੱਖ ਕੌਮ ਅਤੇ ਹੋਰ ਧਰਮਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦੀ ਹੈ।
ਉਹ ਹਮੇਸ਼ਾ ਅਨਿਆਂ, ਜ਼ੁਲਮ, ਅੰਧ-ਵਿਸ਼ਵਾਸ ਅਤੇ ਮਨੁੱਖੀ ਅਧਿਕਾਰਾਂ ਦੇ ਵਿਰੁੱਧ ਲੜਦੇ ਰਹੇ। ਅੱਜ ਵੀ ਦਿੱਲੀ ਦਾ ਇਹ ਗੁਰਦੁਆਰਾ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਲਈ ਹੀ ਜਾਣਿਆ ਜਾਂਦਾ ਹੈ। ਗੁਰੂ ਤੇਗ ਬਹਾਦਰ ਜੀ ਨੂੰ ‘ਹਿੰਦ ਦੀ ਚਾਦਰ’ ਵੀ ਕਿਹਾ ਜਾਂਦਾ ਹੈ। ਉਹਨਾਂ ਨੇ ਆਪਣਾ ਸਾਰਾ ਜੀਵਨ ਮਨੁੱਖੀ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ਰਾਖੀ ਲਈ ਸਮਰਪਿਤ ਕਰ ਦਿੱਤਾ।