Home >>Punjab

ਪੁਲਿਸ ਨੇ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ

Sri Muktsar Sahib News: ਨਸ਼ਾ ਤਸਕਰ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ 100 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ ਸੀ। ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ।

Advertisement
ਪੁਲਿਸ ਨੇ ਨਸ਼ਾ ਤਸਕਰ ਦੀ 22 ਲੱਖ 72 ਹਜ਼ਾਰ ਰੁਪਏ ਦੀ ਪ੍ਰਾਪਰਟੀ ਨੂੰ ਕੀਤਾ ਸੀਲ, ਲਗਾਇਆ ਨੋਟਿਸ
Manpreet Singh|Updated: Mar 15, 2025, 06:42 PM IST
Share

Sri Muktsar Sahib News: ਪੰਜਾਬ ਪੁਲਿਸ ਵੱਲੋਂ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਤੇ ਉਹਨਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।

ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ ਅਤੇ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਕੋਟਭਾਈ ਵੱਲੋਂ ਪਿੰਡ ਗੂੜੀਸੰਘਰ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਅਵਤਾਰ ਸਿੰਘ ਡੀ.ਐਸ.ਪੀ (ਗਿੱਦੜਬਾਹਾ) ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 169 ਮਿਤੀ 15.12.2024 ਅ/ਧ 15(c)/61 ਐਨ.ਡੀ.ਪੀ.ਐਸ ਐਕਟ ਥਾਣਾ ਖੂਹੀਆਂ ਸਰਵਰ ਵਿਖੇ ਦਰਜ ਹੈ ਜਿਸ ਵਿੱਚ ਇਸ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ 100 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ ਸੀ। ਤਰਸੇਮ ਸਿੰਘ ਉਰਫ ਪੰਮਾ ਪੁੱਤਰ ਰੁਲੀਆ ਸਿੰਘ ਵਾਸੀ ਪਿੰਡ ਗੂੜੀਸੰਘਰ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 22,72,000 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੇ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਇਸ ਮੌਕੇ ਡੀ.ਐਸ.ਪੀ (ਗਿੱਦੜਬਾਹਾ) ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵਟਸ ਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

Read More
{}{}