kurali News: ਅੱਜ ਕੁਰਾਲੀ ਅਧੀਨ ਪੈਂਦੇ ਬਲਾਕ ਮਾਜਰੀ ਵਿੱਚ ਵੱਡਾ ਪੰਥਕ ਇਕੱਠ ਕੀਤਾ ਗਿਆ ਜਿਸ ਵਿੱਚ ਜਥੇਦਾਰ ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਇਯਾਲੀ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਰਵੀਵਿੰਦਰ ਸਿੰਘ ਦੁਮਣਾ ਸਮੇਤ ਕਈ ਵੱਡੀਆਂ ਸ਼ਖਸੀਅਤਾਂ ਹਾਜ਼ਰੀ ਭਰੀ। ਇਸ ਮੌਕੇ ਆਈ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਜਿਸ ਨੂੰ ਸਿੱਖਾਂ ਨੇ ਆਪਣੇ ਖੂਨ ਨਾਲ ਸਿੰਜਿਆ।
ਅੱਜ ਸੁਖਬੀਰ ਸਿੰਘ ਬਾਦਲ ਵੱਲੋਂ ਉਸ ਨੂੰ ਜੱਦੀ ਪਾਰਟੀ ਬਣਾ ਕੇ ਖਤਮ ਕਰਨ ਦੀ ਕਗਾਰ ਉਤੇ ਪਹੁੰਚਾ ਦਿੱਤਾ। ਉਨ੍ਹਾਂ ਨੇ ਕਿਹਾ ਹੈ ਕਿ ਭਾਵੇਂ ਕਾਂਗਰਸ ਵੱਲੋਂ ਹਮਲਾ ਕਰਕੇ ਉਨ੍ਹਾਂ ਦੇ ਸ੍ਰੀ ਅਕਾਲ ਤਖਤ ਸਾਹਿਬ ਦੀ ਪਾਵਨ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਸੀ ਜਿਸ ਨੂੰ ਸਿੱਖਾਂ ਨੇ ਹੋਰ ਵਧੀਆ ਢੰਗ ਨਾਲ ਬਣਾ ਲਿਆ ਪਰ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਅਸੂਲਾਂ ਦਾ ਘਾਣ ਕੀਤਾ ਹੈ।
ਇਹ ਵੀ ਪੜ੍ਹੋ : Jagtar Singh Hawara: ਜਗਤਾਰ ਸਿੰਘ ਹਵਾਰਾ ਦੇ ਪ੍ਰੋਡਕਸ਼ਨ ਵਾਰੰਟ ਜਾਰੀ; ਖਰੜ ਵਿੱਚ ਹੋਇਆ ਸੀ ਮਾਮਲਾ ਦਰਜ
ਉਨ੍ਹਾਂ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕ ਸੁਖਬੀਰ ਸਿੰਘ ਬਾਦਲ ਜੁੰਡਲੀ ਤੋਂ ਤੰਗ ਆਏ ਹੋਏ ਹਨ। ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨਾਲ ਆਪ ਮੁਹਾਰੇ ਜੁੜ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਮੁੜ ਸੁਰਜੀਤ ਹੋ ਕੇ ਪੰਜਾਬ ਦੇ ਅਤੇ ਪੰਥ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਜਾਸੂਸੀ ਦੇ ਦੋਸ਼ 'ਚ ਦੋ ਵਿਅਕਤੀ ਗ੍ਰਿਫਤਾਰ, ਫੌਜ ਦੀ ਗੁਪਤ ਜਾਣਕਾਰੀ ਕਰਦੇ ਸਨ ਲੀਕ