Sukhbir Singh Badal News/ਬਿਮਲ ਸ਼ਰਮਾ: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਰ ਲੀਡਰਸ਼ਿਪ ਅੱਜ ਦੂਸਰੇ ਦਿਨ ਵੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚੇ ਜਿਸ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਤਾਂ ਜੋ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕ ਸਕੇ।
ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ
ਬੀਤੇ ਦਿਨ ਵਾਪਰੀ ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਚੱਪੇ-ਚੱਪੇ ਉਤੇ ਬਾਜ਼ ਅੱਖ ਰੱਖੀ ਹੋਈ ਹੈ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਸ਼੍ਰੋਮਣੀ ਕਮੇਟੀ ਵੀ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕ ਸਕੇ।
ਇਹ ਵੀ ਪੜ੍ਹੋ: Anandpur News: ਸੁਖਬੀਰ ਸਿੰਘ ਬਾਦਲ ਤੇ ਅਕਾਲੀ ਆਗੂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕਰਨਗੇ ਸੇਵਾ; ਸੁਰੱਖਿਆ ਪ੍ਰਬੰਧ ਪੁਖਤਾ
ਬੀਤੇ ਦਿਨੀ ਅਕਾਲੀ ਦਲ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੱਲ੍ਹ ਦਾ ਹਮਲਾ ਇੱਕ ਸਾਜ਼ਿਸ਼ ਸੀ। ਅਕਾਲੀ ਦਲ ਨੂੰ ਖਤਮ ਕਰਕੇ ਸਿੱਖ ਕੌਮ ਨੂੰ ਲੀਡਰ ਰਹਿਤ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਨੂੰ ਧਮਕੀਆਂ ਮਿਲ ਰਹੀਆਂ ਪਰ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਤੇ ਇੱਕ-ਇੱਕ ਗਨਮੈਨ ਦਿੱਤਾ ਗਿਆ ਹੈ।
ਸੁਖਬੀਰ ਬਾਦਲ ਇਸ ਤੋਂ ਪਹਿਲਾਂ ਦੋ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸੇਵਾ ਦੇ ਦੂਜੇ ਦਿਨ ਉਸ 'ਤੇ ਗੋਲੀਆਂ ਚਲਾਈਆਂ ਗਈਆਂ ਪਰ ਪੁਲਿਸ ਨੇ ਤੁਰੰਤ ਮੁਲਜ਼ਮ ਨਰਾਇਣ ਸਿੰਘ ਚੌੜਾ ਨੂੰ ਗ੍ਰਿਫਤਾਰ ਕਰ ਲਿਆ। ਨਰਾਇਣ ਚੌੜਾ ਦਾ ਅਤੀਤ ਅਪਰਾਧੀ ਰਿਹਾ ਹੈ। ਉਹ 1984 ਵਿੱਚ ਪਾਕਿਸਤਾਨ ਗਿਆ ਸੀ ਅਤੇ ਅੱਤਵਾਦ ਦੇ ਸ਼ੁਰੂਆਤੀ ਪੜਾਅ ਦੌਰਾਨ ਪੰਜਾਬ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਸੀ। ਪਾਕਿਸਤਾਨ ਵਿੱਚ ਰਹਿੰਦਿਆਂ, ਉਸਨੇ ਕਥਿਤ ਤੌਰ 'ਤੇ ਗੁਰੀਲਾ ਯੁੱਧ ਅਤੇ ਦੇਸ਼ਧ੍ਰੋਹ ਸਾਹਿਤ 'ਤੇ ਇੱਕ ਕਿਤਾਬ ਵੀ ਲਿਖੀ ਹੈ। ਉਹ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।