Home >>Punjab

Sukhjinder Randhawa: ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Sukhjinder Randhawa: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਗੜਬੜੀ ਦੇ ਦੋਸ਼ ਲਗਾਏ ਹਨ।

Advertisement
Sukhjinder Randhawa: ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
Ravinder Singh|Updated: Apr 10, 2025, 03:50 PM IST
Share

Sukhjinder Randhawa: ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਕੇ ਗੜਬੜੀ ਦੇ ਦੋਸ਼ ਲਗਾਏ ਹਨ। ਕਾਂਗਰਸੀ ਸੰਸਦ ਮੈਂਬਰ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਅੰਦਰੂਨੀ ਚੋਣ ਪ੍ਰਕਿਰਿਆ ਵਿੱਚ ਗੜਬੜੀ ਦੇ ਦੋਸ਼ ਲਗਾਏ ਹਨ।

ਇਹ ਵੀ ਪੜ੍ਹੋ : Sirhind News: ਲੜਕੀਆਂ ਤੇ ਲੜਕਿਆਂ ਵਿਚਾਲੇ ਤਕਰਾਰਬਾਜੀ ਦੌਰਾਨ ਚੱਲੀ ਗੋਲ਼ੀ; ਛੇੜਖਾਨੀ ਦੇ ਲਗਾਏ ਦੋਸ਼, ਭੀੜ ਨੇ ਗੱਡੀ ਤੋੜੀ

ਉਨ੍ਹਾਂ ਨੇ ਚੋਣ ਕਮਿਸ਼ਨਰ ਨੂੰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਨੂੰ ਰੋਕਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਨੂੰ ਵੀ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨਗੀ ਦੀ ਚੋਣ ਲਈ ਤੈਅ ਕੀਤੇ ਸਥਾਨ ਉਤੇ ਵੀ ਇਤਜ਼ਾਰ ਜ਼ਾਹਿਰ ਕੀਤਾ ਹੈ।  ਉਨ੍ਹਾਂ ਨੇ ਕਿਹਾ ਕਿ ਰਜਿਸਟਰਡ ਪਾਰਟੀ ਕਿਸੇ ਧਾਰਮਿਕ ਸਥਾਨ ਦਾ ਇਸਤੇਮਾਲ ਨਹੀਂ ਕਰ ਸਕਦੀ। ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਪਹਿਲਾਂ ਵੀ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਹੈ ਪਰ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਕੋਈ ਢੁਕਵਾਂ ਜਵਾਬ ਨਹੀਂ ਮਿਲਿਆ।

ਤਾਜ਼ਾ ਪੱਤਰ ਵਿਚ ਰੰਧਾਵਾ ਨੇ ਲਿਖਿਆ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਚਲ ਰਹੀਆਂ ਕੋਸ਼ਿਸ਼ਾਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ। ਇਸ ਲਈ ਚੋਣ ਕਮਿਸ਼ਨ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ। ਉਨ੍ਹਾਂ ਅੱਗੇ ਲਿਖਿਆ ਕਿ ਅਕਾਲੀ  ਦਲ ਨੇ ਐਲਾਨ ਕੀਤਾ ਹੈ ਕਿ 12 ਅਪ੍ਰੈਲ ਨੂੰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਵੇਗੀ। ਜਦਕਿ ਇਹ ਜਗ੍ਹਾਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਹੈ ਤੇ ਇਸ ਦੀ ਵਰਤੋਂ ਧਾਰਮਕ ਗਤੀਵਿਧੀਆਂ ਲਈ ਹੁੰਦੀ ਹੈ। ਜੇਕਰ ਇਕ ਸਿਆਸੀ ਪਾਰਟੀ ਇਸ ਹਾਲ ਦੀ ਵਰਤੋਂ ਕਰਦੀ ਹੈ ਤਾਂ ਇਹ ਗੈਰ ਕਾਨੂੰਨੀ ਹੋਵੇਗਾ। ਇਸ ਲਈ ਚੋਣ ਕਮਿਸ਼ਨ ਨੂੰ ਇਸ ਉੱਤੇ ਤੁਰੰਤ ਰੋਕ ਲਾਉਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : High Court News: ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਵਿੱਚ ਹਥਿਆਰਾਂ ਤੇ ਹਿੰਸਾ ਨੂੰ ਪ੍ਰਮੋਟ ਕਰਨ ਦੇ ਦੋਸ਼, ਹਾਈ ਕੋਰਟ ਨੇ ਮੰਗਿਆ ਜਵਾਬ

 

Read More
{}{}