Home >>Punjab

Sunil Jakhar: ਸੁਨੀਲ ਜਾਖੜ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਫੈਸਲੇ 'ਤੇ ਇਤਰਾਜ਼

Sunil Jakhar:   ਬੀਤੇ ਦਿਨ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਦਾ ਪੰਜਾਬ ਵਿੱਚ ਵੱਡੇ ਪੱਧਰ ਉਤੇ ਵਿਰੋਧ ਹੋ ਰਿਹਾ ਹੈ। 

Advertisement
Sunil Jakhar:  ਸੁਨੀਲ ਜਾਖੜ ਵੱਲੋਂ ਚੰਡੀਗੜ੍ਹ 'ਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਦੇਣ ਦੇ ਫੈਸਲੇ 'ਤੇ ਇਤਰਾਜ਼
Ravinder Singh|Updated: Nov 14, 2024, 02:47 PM IST
Share

Sunil Jakhar:  ਬੀਤੇ ਦਿਨ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ 10 ਏਕੜ ਜ਼ਮੀਨ ਦੇਣ ਦੇ ਫੈਸਲੇ ਦਾ ਪੰਜਾਬ ਵਿੱਚ ਵੱਡੇ ਪੱਧਰ ਉਤੇ ਵਿਰੋਧ ਹੋ ਰਿਹਾ ਹੈ। ਇਸ ਦਰਮਿਆਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਐਕਸ ਹੈਂਡਲ ਉਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਜੋਂ ਸਿਰਫ ਇਕ ਜਮੀਨੀ ਖਿੱਤਾ ਹੀ ਨਹੀ, ਬਲਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਡੂੰਘੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

ਪੰਜਾਬ ਨੂੰ ਬੀਤੇ ਸਮੇਂ ਵਿਚ ਲੱਗੇ ਜਖ਼ਮਾਂ ਤੇ ਮੱਲਮ ਲਗਾਉਣ ਦੀ ਕੋਸ਼ਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਦੇ ਸਮਾਜਿਕ ਅਤੇ ਧਾਰਮਿਕ ਚੜ੍ਹਦੀਕਲਾ ਲਈ ਜਿਹੜੇ ਕਦਮ ਚੁੱਕੇ ਹਨ, ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ 10 ਏਕੜ ਜ਼ਮੀਨ ਦੇਣ ਨਾਲ ਉਨ੍ਹਾਂ ਦੇ ਇਨ੍ਹਾਂ ਉਪਰਾਲਿਆਂ ਨਾਲ ਪੰਜਾਬ ਨਾਲ ਬਣੀ ਨੇੜਤਾ ਨੂੰ ਠੇਸ ਪਹੁੰਚੇਗੀ।

ਮੇਰਾ ਮੰਨਣਾ ਹੈ ਕਿ ਪੰਜਾਬ ਤੇ ਕੇਂਦਰ ਦੇ ਮਜ਼ਬੂਤ ਸਬੰਧਾਂ ਨੂੰ ਬਣਾਈ ਰੱਖਣ ਲਈ ਇਸ ਫੈਸਲੇ ਉਤੇ ਪੁਨਰ ਵਿਚਾਰ ਹੋਣਾ ਚਾਹੀਦਾ ਹੈ ਅਤੇ ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਉਹ ਨਿੱਜੀ ਦਖਲ ਦੇ ਕੇ ਇਸ ਫੈਸਲੇ ਨੂੰ ਰੱਦ ਕਰਵਾਉਣ।

ਜਿਸ ਮੁੱਦੇ ਉਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕਮਤ ਸਨ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੀ ਨਾਸਮਝੀ ਕਾਰਨ ਚੰਡੀਗੜ੍ਹ ਤੇ ਪੰਜਾਬ ਦਾ ਦਾਅਵਾ ਕਮਜ਼ੋਰ ਹੋਇਆ ਹੈ।

ਇਹ ਵੀ ਪੜ੍ਹੋ : Punjab Breaking Live Updates: ਪਰਾਲੀ ਸਾੜਨ ਦੇ ਕੇਸਾਂ ਨੂੰ ਲੈ ਕੇ ਸੁਪਰੀਮ 'ਚ ਸੁਣਵਾਈ ਅੱਜ; ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ

ਜੈਪੁਰ ਵਿੱਚ ਜਦ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਹਰਿਆਣਾ ਨੇ ਵਿਧਾਨ ਸਭਾ ਲਈ ਇਹ ਜ਼ਮੀਨ ਮੰਗੀ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਦੀ ਵਿਧਾਨ ਸਭਾ ਲਈ ਵੀ ਜ਼ਮੀਨ ਮੰਗ ਕੇ ਹਰਿਆਣਾ ਦੀ ਮੰਗ ਉਤੇ ਆਪਣੇ ਸਮਰਥਨ ਦੀ ਮੋਹਰ ਲਗਾ ਦਿੱਤੀ ਸੀ। ਪੰਜਾਬ ਦੇ ਨੌਸਿਖੀਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮੁੱਦੇ ਉਤੇ ਲਏ ਪੰਜਾਬ ਵਿਰੋਧੀ ਸਟੈਂਡ ਦੀ ਸਜ਼ਾ ਪੰਜਾਬ ਦੇ ਲੋਗ ਕਿਓ ਭੁਗਤਾਨ !

ਇਹ ਵੀ ਪੜ੍ਹੋ : Diljit Dosanjh: ਦਲਜੀਤ ਦੁਸਾਂਝ ਨੂੰ ਹੈਦਰਾਬਾਦ 'ਚ ਸ਼ੋਅ ਦੌਰਾਨ "ਪਟਿਆਲਾ ਪੈੱਗ" ਤੇ ''ਪੰਜ ਤਾਰਾ'' ਗੀਤ ਗਾਉਣ ਦੀ ਨਹੀਂ ਹੋਵੇਗੀ ਇਜਾਜ਼ਤ

 

Read More
{}{}