Home >>Punjab

Shambhu Border News: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ਉਤੇ ਖੋਲ੍ਹਣ ਦੇ ਦਿੱਤੇ ਹੁਕਮ

Shambhu Border News: ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਦੋਵੇਂ ਸਾਈਡ ਦੀ ਇੱਕ-ਇੱਕ ਲੇਨ ਖੋਲ੍ਹਣ ਦੇ ਆਦੇਸ਼ ਦਿੱਤੇ ਹਨ।

Advertisement
Shambhu Border News: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ਉਤੇ ਖੋਲ੍ਹਣ ਦੇ ਦਿੱਤੇ ਹੁਕਮ
Ravinder Singh|Updated: Aug 12, 2024, 03:38 PM IST
Share

Shambhu Border: 6 ਮਹੀਨਿਆਂ ਤੋਂ ਬੰਦ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਸਰਹੱਦ ਨੂੰ ਸੁਪਰੀਮ ਕੋਰਟ ਨੇ ਅੰਸ਼ਕ ਤੌਰ 'ਤੇ ਖੋਲ੍ਹਣ ਦੇ ਹੁਕਮ ਦਿੱਤੇ ਹਨ। ਸੁਪਰੀਮ ਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਦੀ ਇੱਕ ਲੇਨ ਖੋਲ੍ਹਣ ਦਾ ਹੁਕਮ ਦਿੱਤਾ ਹੈ।  ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ ਕਿ ਹਾਈਵੇਅ ਪਾਰਕਿੰਗ ਸਥਾਨ ਨਹੀਂ ਹਨ।  ਅਦਾਲਤ ਨੇ ਸ਼ੰਭੂ ਬਾਰਡਰ 'ਤੇ ਸੜਕਾਂ ਨੂੰ ਅੰਸ਼ਕ ਤੌਰ 'ਤੇ ਮੁੜ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਕ ਹਫ਼ਤੇ 'ਚ ਨਾਲ ਲੱਗਦੇ ਜ਼ਿਲ੍ਹਿਆਂ ਦੇ ਐਸਪੀਜ਼ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।

 ਸੁਪਰੀਮ ਕੋਰਟ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਰੁਕਾਵਟ ਨੂੰ ਖਤਮ ਕਰਨ ਲਈ ਕਮੇਟੀ ਬਣਾਉਣ ਲਈ ਪੰਜਾਬ ਅਤੇ ਹਰਿਆਣਾ ਸਰਕਾਰ ਦੁਆਰਾ ਸੁਝਾਏ ਗਏ ਨਾਮ 'ਤੇ ਤਸੱਲੀ ਪ੍ਰਗਟਾਈ। ਅਦਾਲਤ ਨੇ ਕਿਹਾ ਕਿ ਕਮੇਟੀ ਲਈ ਗੈਰ-ਸਿਆਸੀ ਸ਼ਖ਼ਸੀਅਤਾਂ ਦੀ ਚੋਣ ਸ਼ਲਾਘਾਯੋਗ ਹੈ। ਅਦਾਲਤ ਨੇ ਕਮੇਟੀ ਦੇ ਗਠਨ 'ਤੇ ਆਦੇਸ਼ ਪਾਸ ਕਰੇਗਾ। ਅਦਾਲਤ ਨੇ ਪੰਜਾਬ ਹਰਿਆਣਾ ਨੂੰ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਕੰਮ ਕਰਨ ਲਈ ਕਿਹਾ ਹੈ।

ਅਦਾਲਤ ਨੇ ਪਟਿਆਲਾ ਅਤੇ ਅੰਬਾਲਾ ਦੇ ਪੁਲਿਸ ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ ਕਿ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਕਿਵੇਂ ਖੋਲ੍ਹਿਆ ਜਾ ਸਕਦਾ ਹੈ। ਇਸ ਦੇ ਲਈ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਤੋਂ ਇਲਾਵਾ ਪਟਿਆਲਾ, ਮੋਹਾਲੀ ਅਤੇ ਅੰਬਾਲਾ ਦੇ ਐਸਪੀ ਨੂੰ ਮੀਟਿੰਗ ਕਰਕੇ ਇਸ ਬਾਰੇ ਫੈਸਲਾ ਲੈਣ ਲਈ ਕਿਹਾ ਗਿਆ ਸੀ। ਪੁਲਿਸ ਅਧਿਕਾਰੀਆਂ ਨੂੰ ਇਹ ਫੈਸਲਾ ਕਰਨਾ ਹੈ ਕਿ ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ, ਲੜਕੀਆਂ ਲਈ ਹਾਈਵੇ ਨੂੰ ਕਿਵੇਂ ਖੋਲ੍ਹਿਆ ਜਾ ਸਕਦਾ ਹੈ। ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।

 

ਦੋਵੇਂ ਪਾਸੇ ਇਕ-ਇਕ ਲੇਨ ਖੁੱਲ੍ਹੇਗੀ: ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਕਿਹਾ ਹੈ। ਐਂਬੂਲੈਂਸਾਂ, ਬਜ਼ੁਰਗਾਂ, ਔਰਤਾਂ, ਵਿਦਿਆਰਥੀਆਂ ਆਦਿ ਲਈ ਹਾਈਵੇਅ ਖੋਲ੍ਹਣ ਦੇ ਹੁਕਮ ਦਿੱਤੇ। ਅਦਾਲਤ ਨੇ ਕਿਹਾ ਕਿ ਦੋਵਾਂ ਪਾਸਿਆਂ ਤੋਂ ਇਕ-ਇਕ ਲੇਨ ਖੁੱਲ੍ਹੇਗੀ। ਨਾਲ ਹੀ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰ ਕੇ ਰੂਪ ਰੇਖਾ ਤੈਅ ਕਰਨ ਲਈ ਕਿਹਾ ਗਿਆ ਹੈ। ਸੁਪਰੀਮ ਕੋਰਟ ਵੱਲੋਂ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ।

Read More
{}{}