Home >>Punjab

Amritsar Encounter News: ਫੁੱਟਬਾਲ ਖਿਡਾਰੀ ਕਤਲ ਮਾਮਲੇ ਵਿੱਚ ਮੁਕਾਬਲੇ ਮਗਰੋਂ ਮੁਲਜ਼ਮ ਗ੍ਰਿਫ਼ਤਾਰ

Amritsar Encounter News: ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਕਤਲ ਮਾਮਲੇ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪੁਲਿਸ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ ਹੈ। 

Advertisement
Amritsar Encounter News: ਫੁੱਟਬਾਲ ਖਿਡਾਰੀ ਕਤਲ ਮਾਮਲੇ ਵਿੱਚ ਮੁਕਾਬਲੇ ਮਗਰੋਂ ਮੁਲਜ਼ਮ ਗ੍ਰਿਫ਼ਤਾਰ
Ravinder Singh|Updated: Jul 27, 2025, 10:04 AM IST
Share

Amritsar Encounter News: ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਕਤਲ ਮਾਮਲੇ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪੁਲਿਸ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਕਾਮਯਾਬ ਹੋਈ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ 9 ਐਮਐਮ ਪਿਸਟਲ ਅਤੇ 02 ਰੌਂਦ ਬਰਾਮਦ ਕੀਤੇ ਹਨ। ਮੁਲਜ਼ਮ ਦੀ ਪਛਾਣ ਕਰਨ ਸਿੰਘ ਉਰਫ ਲੂੰਬੜ ਪੁੱਤਰ ਅੰਗਰੇਜ ਸਿੰਘ ਵਾਸੀ ਚਵਿੰਡਾ ਦੇਵੀ ਥਾਣਾ ਕੱਥੂਨੰਗਲ ਵਜੋਂ ਹੋਈ।

ਪੁਲਿਸ ਨੇ ਮੁਲਜ਼ਮ ਕੋਲੋਂ ਇਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਮਨਿੰਦਰ ਸਿੰਘ ਆਈਪੀਐੱਸ ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਵਿੰਦਰ ਸਿੰਘ ਡੀਐਸਪੀ ਜੰਡਿਆਲਾ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਮਹਿਤਾ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆ ਨਾਕਾਬੰਦੀ ਦੌਰਾਨ ਇੱਕ ਸੰਖੇਪ ਮੁਕਾਬਲੇ ਤੋਂ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਵਿੱਚ ਲੋੜੀਂਦੇ ਖਤਰਨਾਕ ਅਪਰਾਧੀ ਕਰਨ ਸਿੰਘ ਉਰਫ ਲੂਬੜ ਗ੍ਰਿਫਤਾਰ ਕਰਨ ਵਿੱਚ ਸਫਲਤਾ ਕੀਤੀ ਹੈ।

ਵਧੇਰੇ ਜਾਣਕਾਰੀ ਦਿੰਦਿਆ ਡੀਐਸਪੀ ਜੰਡਿਆਲਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਮਹਿਤਾ ਪੁਲਿਸ ਵੱਲੋ ਪਿੰਡ ਖੱਬੇ ਰਾਜਪੂਤਾ ਤੋਂ ਬੋਹਜਾ ਰੋਡ ਪਰ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਉਕਤ ਨੌਜਵਾਨ ਵੱਲੋਂ ਨਾਕਾਬੰਦੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਨਾਕੇ ਉਤੇ ਤਾਇਨਾਤ ਪੁਲਿਸ ਪਾਰਟੀ ਉਤੇ ਫਾਇਰ ਕਰ ਦਿੱਤਾ। ਜੋ ਪੁਲਿਸ ਪਾਰਟੀ ਵੱਲੋਂ ਜਵਾਬੀ ਕਾਰਵਾਈ ਦੌਰਾਨ ਕੀਤੇ ਗਏ ਫਾਇਰ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੰਤਰੀ ਹਰਜੋਤ ਸਿੰਘ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਗਿਆ ਤਲਬ

ਸੱਜੀ ਲੱਤ ਵਿੱਚ ਗੋਲੀ ਲੱਗਣ ਕਾਰਨ ਮੁਲਜ਼ਮ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਉਕਤ ਮੁਲਜ਼ਮ ਥਾਣਾ ਮਹਿਤਾ ਵਿੱਚ ਦਰਜ ਮੁਕੱਦਮੇ ਵਿੱਚ ਲੋੜੀਂਦਾ ਸੀ। ਜੋ ਮਿਤੀ 08.03.2025 ਨੂੰ ਪਿੰਡ ਖੱਬੇ ਰਾਜਪੂਤਾ ਗਰਾਊਂਡ ਵਿੱਚ ਫੁੱਟਬਾਲ ਮੈਚ ਤੋਂ ਬਾਅਦ ਇਨਾਮ ਵੰਡ ਸਮਾਰੋਹ ਦੌਰਾਨ 02 ਅਣਪਛਾਤੇ ਵਿਅਕਤੀਆਂ ਵੱਲੋਂ ਉਥੇ ਮੌਜੂਦ ਗੁਰਪ੍ਰੀਤ ਸਿੰਘ ਉਰਫ ਫੌਜੀ ਉਤੇ ਮਾਰ ਦੇਣ ਦੇ ਇਰਾਦੇ ਨਾਲ ਫਾਇਰ ਕੀਤਾ। ਫਾਇਰਿੰਗ ਦੌਰਾਨ ਇੱਕ ਗੋਲੀ ਉਥੇ ਮੌਜੂਦ ਗੁਰਸੇਵਕ ਸਿੰਘ ਦੇ ਲੱਕ ਵਿੱਚ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: AAP ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਫੂਕਿਆ ਸੁਨੀਲ ਜਾਖੜ ਦਾ ਪੁਤਲਾ

Read More
{}{}