Fazilka News: ਬੀਐਸਐਫ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਝੰਗੜ ਚੌਂਕੀ ਤੋਂ ਇੱਕ ਬੰਗਲਾਦੇਸ਼ੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਫਾਜ਼ਿਲਕਾ ਸਦਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਾਲਾਂਕਿ, ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਸਦਰ ਥਾਣੇ ਦੇ ਏਐਸਆਈ ਰਮੇਸ਼ ਕੁਮਾਰ ਨੇ ਦੱਸਿਆ ਕਿ ਬੀਐਸਐਫ ਦੀ 155 ਬਟਾਲੀਅਨ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਉਸਦੀ ਪਛਾਣ ਤਫੀਕ ਖਾਨ ਵਜੋਂ ਹੋਈ ਹੈ, ਜੋ ਕਿ ਬੰਗਲਾਦੇਸ਼ ਦੇ ਰਹਿਣ ਵਾਲੇ ਫੂਲਮੀਆਂ ਦਾ ਪੁੱਤਰ ਹੈ।
ਇਹ ਵੀ ਪੜ੍ਹੋ : ਪਤਨੀ ਨੇ ਪੁਲਿਸ ਨੂੰ ਕਈ ਵਾਰ ਬੰਦੂਕ ਲੈ ਕੇ ਜਾਣ ਲਈ ਕਿਹਾ-ਪਰਿਵਾਰ; ਸਵੇਰੇ ਉੱਡੇ ਸਭ ਦੇ ਹੋਸ਼
ਉਸ ਵਿਰੁੱਧ ਢੁਕਵੀਂ ਕਾਰਵਾਈ ਕਰਦੇ ਹੋਏ ਐਫਆਈਆਰ ਨੰ. 116 ਦਰਜ ਕੀਤੀ ਗਈ ਹੈ। ਉਸਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਉਸਦਾ ਮੈਡੀਕਲ ਕਰਵਾਉਣ ਤੋਂ ਬਾਅਦ, ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਕੋਲੋਂ ਭਾਰਤੀ ਕਰੰਸੀ 183 ਰੁਪਏ ਬਰਾਮਦ ਕੀਤੇ ਗਏ ਹਨ।
ਕਾਬਿਲੇਗੌਰ ਹੈ ਅੱਜ ਹੀ ਪੁਲਿਸ ਨੇ ਬਠਿੰਡਾ ਦੇ ਫੌਜੀ ਸਟੇਸ਼ਨ 'ਤੇ ਕੰਮ ਕਰਨ ਵਾਲੇ ਇੱਕ ਨਾਗਰਿਕ ਨੂੰ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਵਿਅਕਤੀ ਕੈਂਟ ਵਿੱਚ ਟੇਲਰ ਮਾਸਟਰ ਦਾ ਕੰਮ ਕਰ ਰਿਹਾ ਸੀ ਅਤੇ ਪਿਛਲੇ ਦੋ ਸਾਲਾਂ ਤੋਂ ਇਥੇ ਆਪਣੀ ਦੁਕਾਨ ਦੇ ਅੰਦਰ ਹੀ ਰਹਿ ਰਿਹਾ ਸੀ। ਫੌਜ ਵੱਲੋਂ ਜਦੋਂ ਇਸ ਦੀਆਂ ਗਤੀਵਿਧੀਆਂ ਉੱਤੇ ਸ਼ੱਕ ਜਤਾਇਆ ਗਿਆ ਤਾਂ ਉਸਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਬਾਅਦ ਵਿੱਚ ਇਸ ਨੂੰ ਬਠਿੰਡਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼ੱਕੀ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਰਕੀਬ ਵਜੋਂ ਹੋਈ ਹੈ ਜੋ ਰੁੜਕੀ, ਉੱਤਰਾਖੰਡ ਦਾ ਰਹਿਣ ਵਾਲਾ ਹੈ। ਸ਼ੱਕੀ ਗਤੀਵਿਧੀਆਂ ਦੇ ਮੱਦੇਨਜ਼ਰ ਪੁਲਿਸ ਦੁਆਰਾ ਰਕੀਬ ਦਾ ਮੋਬਾਈਲ ਫੋਨ ਜ਼ਬਤ ਕਰ ਲਿਆ ਹੈ ਅਤੇ ਸਬੂਤ ਇਕੱਠੇ ਕਰਨ ਲਈ ਇਸਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ਵਿੱਚ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੇ ਭਾਰਤ ਵਿੱਚ ਘੁਸਪੈਠ ਕਰਨ ਦੀ ਕੀਤੀ ਕੋਸ਼ਿਸ਼