Home >>Punjab

Amritsar Murder News: ਪ੍ਰੇਮ ਸਬੰਧਾਂ ਦੇ ਸ਼ੱਕ ਵਿੱਚ ਵਕੀਲ ਨੇ ਪਤਨੀ ਦਾ ਦਾਤਰ ਮਾਰ ਕੇ ਕੀਤਾ ਕਤਲ

 Amritsar Murder News: ਜੋੜਾ ਫਾਟਕ ਦੇ ਕੋਲ ਜੱਜ ਨਗਰ ਇਲਾਕੇ ਵਿੱਚ ਇੱਕ ਵਕੀਲ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। 

Advertisement
 Amritsar Murder News: ਪ੍ਰੇਮ ਸਬੰਧਾਂ ਦੇ ਸ਼ੱਕ ਵਿੱਚ ਵਕੀਲ ਨੇ ਪਤਨੀ ਦਾ ਦਾਤਰ ਮਾਰ ਕੇ ਕੀਤਾ ਕਤਲ
Ravinder Singh|Updated: Nov 08, 2024, 06:31 PM IST
Share

Amritsar Murder News(ਭਰਤ ਸ਼ਰਮਾ): ਅੰਮ੍ਰਿਤਸਰ ਬੀਤੀ ਰਾਤ ਥਾਣਾ ਮੋਹਕਮਪੁਰਾ ਦੇ ਅਧੀਨ ਆਉਂਦੇ ਇਲਾਕਾ ਜੋੜਾ ਫਾਟਕ ਦੇ ਕੋਲ ਜੱਜ ਨਗਰ ਇਲਾਕੇ ਵਿੱਚ ਇੱਕ ਵਕੀਲ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਉਤੇ ਹੀ ਮੁਲਜ਼ਮ ਵਕੀਲ ਨੂੰ ਕਾਬੂ ਕਰ ਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਵਕੀਲ ਬਲਜੀਤ ਮਾਨ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸੰਬੰਧ ਸਨ। ਇਸ ਕਾਰਨ ਉਸ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਉਮਰ 37 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਸ ਦਾ ਇੱਕ ਬੱਚਾ ਹੈ। ਪੁਲਿਸ ਵੱਲੋਂ ਅੱਜ ਮੁਲਜ਼ਮ ਬਲਜੀਤ ਮਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਦੇ ਚੱਲਦੇ ਅਦਾਲਤ ਵੱਲੋਂ ਪੁਲਿਸ ਨੂੰ ਬਲਜੀਤ ਸਿੰਘ ਮਾਨ ਦਾ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁਲਜ਼ਮ ਬਲਜੀਤ ਮਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ ਕਿਉਂਕਿ ਉਸ ਵੱਲੋਂ ਕੱਲ੍ਹ ਦੇਰ ਰਾਤ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਅਦਾਲਤ ਵੱਲੋਂ ਉਸਦਾ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ।

 

ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਬ੍ਰਿਟੇਨ ਦੇ ਰਾਜਾ ਚਾਰਲਸ ਦਾ ਜਨਮ ਦਿਨ ਮਨਾਇਆ; ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਕੱਲ੍ਹ ਇਸ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਰਿਮਾਂਡ ਦੌਰਾਨ ਪੁਲਿਸ ਜਾਂਚ ਕਰੇਗੀ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਦੀ ਅਸਲੀ ਵਜ੍ਹਾ ਕੀ ਸੀ ਜਿਸ ਦੇ ਚੱਲਦੇ ਬਲਜੀਤ ਮਾਨ ਨੇ ਆਪਣੀ ਪਤਨੀ ਦਾ ਕਤਲ ਕੀਤਾ। ਤੁਹਾਨੂੰ ਦੱਸ ਦੀ ਕਿ ਮ੍ਰਿਤਕਾ ਦਾ ਨਾਂ ਵਿਕਰਮਜੀਤ ਕੌਰ ਹੈ ਤੇ ਉਹ ਇੱਕ ਸਕੂਲ ਵਿੱਚ ਅਧਿਆਪਕਾ ਸੀ।

ਦੂਜੇ ਪਾਸੇ ਲੁਧਿਆਣਾ ਵਿੱਚ ਦਿਲ ਦਹਿਲਾਉਣ ਵਾਲੇ ਕਤਲ ਦੇ ਮਾਮਲੇ ਸਾਹਮਣੇ ਆਏ ਹਨ। ਦੋ ਵੱਖ-ਵੱਖ ਘਟਨਾਵਾਂ ਵਿੱਚ ਦੋ ਪਤਨੀਆਂ ਨੇ ਨਾਜਾਇਜ਼ ਸਬੰਧਾਂ ਦੇ ਚੱਲਦੇ ਆਪਣੇ-ਆਪਣੇ ਪ੍ਰੇਮੀਆਂ ਨਾਲ ਮਿਲ ਕੇ ਆਪਣੇ ਪਤੀਆਂ ਦਾ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਦੇ ਮੁੱਖ ਮੰਤਰੀ ਨੇ 10 ਹਜ਼ਾਰ ਸਰਪੰਚਾਂ ਨੂੰ ਚੁਕਾਈ ਸਹੁੰ, ਜਾਣੋ ਵੱਡੀਆਂ ਖ਼ਬਰਾਂ

 

Read More
{}{}