Home >>Punjab

Harjinder Singh Dhami: ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ-ਐਡਵੋਕੇਟ ਧਾਮੀ

Harjinder Singh Dhami: ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ਉਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰੀ ਕਾਰਵਾਈ ਕਰਾਰ ਦਿੱਤਾ ਹੈ।

Advertisement
Harjinder Singh Dhami: ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ-ਐਡਵੋਕੇਟ ਧਾਮੀ
Ravinder Singh|Updated: Jul 05, 2025, 02:50 PM IST
Share

Harjinder Singh Dhami: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ਉਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿੱਚ ਦੁਬਿਧਾ ਪਾਉਣ ਵਾਲੀ ਅਤੇ ਅਧਿਕਾਰਾਂ ਤੋਂ ਬਾਹਰੀ ਕਾਰਵਾਈ ਕਰਾਰ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਤੇ ਪਰੰਪਰਾਵਾਂ ਕੌਮ ਦੇ ਮਸਲੇ ਨਜਿੱਠਣ ਲਈ ਹਨ, ਨਾ ਕਿ ਕੌਮੀ ਸੰਕਟ ਪੈਦਾ ਕਰਨ ਲਈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉਚਤਾ ਨੂੰ ਦਰਕਿਨਾਰ ਕਰਨਾ ਉਚਿਤ ਨਹੀਂ ਹੈ ਅਤੇ ਅਜਿਹੇ ਵਰਤਾਰੇ ਨਾਲ ਕੌਮ ਅੰਦਰ ਆਪਾ ਧਾਪੀ ਵਾਲਾ ਮਾਹੌਲ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਬੇਸ਼ੱਕ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਿੱਖ ਜਗਤ ਅੰਦਰ ਵੱਡਾ ਸਤਿਕਾਰ ਹੈ, ਪ੍ਰੰਤੂ ਪੰਥਕ ਮਾਮਲਿਆਂ ਨੂੰ ਵਿਚਾਰਨ ਦਾ ਅਧਿਕਾਰ ਸਿਰਫ਼ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਪੰਥਕ ਮਾਮਲੇ ਉਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਮਿਲ ਕੇ ਬੈਠਣ ਅਤੇ ਫੈਸਲੇ ਲੈਣ ਦੀ ਲੰਬੀ ਇਤਿਹਾਸਕ ਪਰੰਪਰਾ ਰਹੀ ਹੈ। ਇਹੀ ਪਰੰਪਰਾ ਸਿੱਖ ਕੌਮ ਨੂੰ ਦੁਨੀਆਂ ਵਿੱਚ ਉਭਾਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਦੂਜੇ ਤਖ਼ਤ ਸਾਹਿਬਾਨ ਤੋਂ ਹੀ ਚੁਣੌਤੀ ਦਿੱਤੀ ਜਾਣ ਲੱਗ ਪਈ ਤਾਂ ਇਹ ਸਿੱਖ ਪਰੰਪਰਾਵਾਂ ਦੀ ਮੌਲਿਕਤਾ ਅਤੇ ਅਮੀਰੀ ਨੂੰ ਸੱਟ ਮਾਰਨ ਤੋਂ ਘੱਟ ਨਹੀਂ ਮੰਨੀ ਜਾ ਸਕਦੀ।

ਇਹ ਵੀ ਪੜ੍ਹੋ: Law Against Sacrilege: ਮਾਨ ਸਰਕਾਰ ਬੇਅਦਬੀ ਮਾਮਲਿਆਂ ਖਿਲਾਫ਼ ਲਿਆਵੇਗੀ ਕਾਨੂੰਨ; ਵਿਸ਼ੇਸ਼ ਇਜਲਾਸ ਵਿੱਚ ਪਾਸ ਹੋਵੇਗਾ ਕਾਨੂੰਨ

ਉਨ੍ਹਾਂ ਆਖਿਆ ਕਿ ਮੌਜੂਦਾ ਮਾਮਲੇ ਦੇ ਸਬੰਧ ਵਿੱਚ ਮਿਲ ਬੈਠ ਕੇ ਹੱਲ ਵੱਲ ਤੁਰਨਾ ਚਾਹੀਦਾ ਹੈ, ਤਾਂ ਜੋ ਕੌਮ ਅੰਦਰ ਦਿਸ ਰਹੇ ਟਕਰਾਅ ਦੀ ਥਾਂ ਉਤੇ ਸਿੱਖ ਸ਼ਕਤੀ ਨੂੰ ਕੌਮੀ ਹਿਤਾਂ, ਕੌਮ ਦੀ ਚੜ੍ਹਦੀ ਕਲਾ ਅਤੇ ਸਿੱਖੀ ਪ੍ਰਚਾਰ ਲਈ ਵਰਤਿਆ ਜਾ ਸਕੇ।

ਇਹ ਵੀ ਪੜ੍ਹੋ: Sukhbir Badal: ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ

 

Read More
{}{}