Home >>Punjab

Talwandi Sabo News: SBI ਬਰਾਂਚ ਚੋਂ ਲੱਖਾਂ ਰੁਪਏ ਅਤੇ ਸੋਨਾ ਗਾਇਬ ਹੋਣ ਦਾ ਮਾਮਲਾ ਆਇਆ ਸਾਹਮਣੇ

Talwandi Sabo News: ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨਾਂ ਦੇ ਖਾਤਿਆਂ ਵਿੱਚ ਲੱਖਾਂ ਰੁਪਏ ਜਮਾਂ ਕਰਾਏ ਸਨ ਪਰ ਜਦੋਂ ਉਹ ਬੈਂਕ ਵਿੱਚੋਂ ਪੈਸੇ ਕਢਵਾਉਣ ਆਏ ਤਾਂ ਬੈਂਕ ਵੱਲੋਂ ਉਨ੍ਹਾਂ ਦੇ ਖਾਤੇ ਵਿੱਚ ਕੁਝ ਵੀ ਨਾ ਹੋਣ ਦਾ ਖੁਲਾਸਾ ਕੀਤਾ ਗਿਆ। 

Advertisement
Talwandi Sabo News: SBI ਬਰਾਂਚ ਚੋਂ ਲੱਖਾਂ ਰੁਪਏ ਅਤੇ ਸੋਨਾ ਗਾਇਬ ਹੋਣ ਦਾ ਮਾਮਲਾ ਆਇਆ ਸਾਹਮਣੇ
Manpreet Singh|Updated: Sep 20, 2024, 07:28 PM IST
Share

Talwandi Sabo News(ਕੁਲਬੀਰ ਬੀਰਾ): ਜੇਕਰ ਤੁਹਾਡੇ ਪੈਸੇ ਸਰਕਾਰੀ ਬੈਂਕ ਵਿੱਚ ਹੀ ਸੁਰੱਖਿਤ ਨਹੀਂ ਤਾਂ ਫਿਰ ਤੁਹਾਡਾ ਰੱਬ ਹੀ ਰਾਖਾ ਹੋਵੇਗਾ । ਅਜਿਹਾ ਮਾਮਲਾ ਸਬ ਡਵੀਜ਼ਨਲ ਤਲਵੰਡੀ ਸਾਬੋ ਦੇ ਪਿੰਡ ਸ਼ੇਖਪੁਰਾ ਵਿਖੇ ਦੇਖਣ ਨੂੰ ਮਿਲਿਆ ਹੈ। ਜਿੱਥੇ ਪਿੰਡ ਸ਼ੇਖਪੁਰਾ ਵਿਖੇ ਸਟੇਟ ਬੈਂਕ ਆਫ ਇੰਡੀਆ ਦੀ ਬਰਾਂਚ ਵਿੱਚੋਂ ਕਰੀਬ ਦੋ ਦਰਜਨ ਕਿਸਾਨਾਂ ਦੇ ਲੱਖਾਂ ਰੁਪਏ ਅਤੇ ਵੱਡੀ ਮਾਤਰਾ ਵਿੱਚ ਸੋਨਾ ਗਬਨ ਅਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ। 

ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨਾਂ ਦੇ ਖਾਤਿਆਂ ਵਿੱਚ ਲੱਖਾਂ ਰੁਪਏ ਜਮਾਂ ਕਰਾਏ ਸਨ ਪਰ ਜਦੋਂ ਉਹ ਬੈਂਕ ਵਿੱਚੋਂ ਪੈਸੇ ਕਢਵਾਉਣ ਆਏ ਤਾਂ ਬੈਂਕ ਵੱਲੋਂ ਉਨ੍ਹਾਂ ਦੇ ਖਾਤੇ ਵਿੱਚ ਕੁਝ ਵੀ ਨਾ ਹੋਣ ਦਾ ਖੁਲਾਸਾ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ, ਇੱਕ ਹੀ ਨਹੀਂ ਸਗੋਂ ਕਰੀਬ ਡੇਢ ਦਰਜਨ ਕਿਸਾਨ ਇਸ ਠੱਗੀ ਦਾ ਸ਼ਿਕਾਰ ਹੋਏ। ਜਦੋਂ ਕਿਸਾਨਾਂ ਵੱਲੋਂ ਵਾਰ-ਵਾਰ ਬੈਂਕ ਵਿੱਚ ਅਤੇ ਬੈਂਕ ਅਧਿਕਾਰੀਆਂ ਨੂੰ ਸ਼ਿਕਾਇਤਾਂ ਕਰਨ ਤੋਂ ਬਾਅਦ ਕੋਈ ਹੱਲ ਨਜ਼ਰ ਨਹੀਂ ਆਇਆ ਜਿਸਦੇ ਚਲਦਿਆਂ ਕਿਸਾਨਾਂ ਵੱਲੋਂ ਕਿਸਾਨ ਯੂਨੀਅਨ ਨੂੰ ਨਾਲ ਲੈ ਕੇ ਇਸ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਆਖਿਰਕਾਰ ਕਿਸਾਨਾਂ ਦੀ ਸ਼ਿਕਾਇਤ ਤੇ ਕਾਰਵਾਈ ਸ਼ੁਰੂ ਹੋਈ।

ਪੀੜਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਬੈਂਕ ਤੋਂ ਗੋਲਡ ਲੋਨ ਲਿਆ ਸੀ ਪਰ ਜਦੋਂ ਪੈਸੇ ਵਾਪਸ ਦੇਣ ਆਏ ਤਾਂ ਬੈਂਕ ਨੇ ਬੈਂਕ ਵਿੱਚੋਂ ਸੋਨੇ ਗੁੰਮ ਹੋਣ ਦੀ ਜਾਣਕਾਰੀ ਦਿੱਤੀ। ਬੇਸ਼ੱਕ ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਬੈਂਕ ਦੇ ਕੈਸ਼ੀਅਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ।

ਬੈਂਕ ਦਾ ਕੋਈ ਵੀ ਅਧਿਕਾਰੀ ਇਸ ਮਾਮਲੇ ਤੇ ਬੋਲਣ ਨੂੰ ਤਿਆਰ ਨਹੀਂ ਜਦੋਂ ਕਿ ਬੈਂਕ ਦੇ ਮੈਨੇਜਰ ਛੁੱਟੀ ਤੇ ਚੱਲ ਰਹੇ ਹਨ। ਤਲਵੰਡੀ ਸਾਬੋ ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਬੈਂਕ ਦੇ ਹੈਡ ਕੈਸ਼ੀਅਰ ਖਿਲਾਫ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਜੇਕਰ ਜਾਂਚ ਦੌਰਾਨ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

Read More
{}{}