Home >>Punjab

Talwandi Sabo News: ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਡਬਲ ਮਰਡਰ

Talwandi Sabo News:

Advertisement
Talwandi Sabo News: ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਡਬਲ ਮਰਡਰ
Manpreet Singh|Updated: Sep 10, 2024, 09:37 AM IST
Share

Talwandi Sabo News: ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ 'ਚ ਡਬਲ ਮਰਡਰ ਦਾ ਮਾਮਲਾ ਸਹਾਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਕੁੱਤੇ ਦੀ ਲੜਾਈ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਲੜਾਈ ਹੋ ਗਈ। ਜਿਸ ਤੋਂ ਬਾਅਦ ਅੱਧੀ ਰਾਤ ਨੂੰ ਇੱਕ ਧਿਰ ਵੱਲੋਂ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ ਮੰਦਰ ਸਿੰਘ ਅਤੇ ਪੁੱਤਰ ਅਮਰੀਕ ਸਿੰਘ ਦੀ ਮੌਤ ਵਜੋਂ ਹੋਈ ਹੈ। ਮ੍ਰਿਤਕ ਦੀਆਂ ਲਾਸ਼ਾਂ ਬਠਿੰਡਾ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜੀਆਂ ਦਿੱਤੀਆਂ ਗਈਆਂ ਹਨ।

ਜਾਣਕਾਰੀ ਮੁਤਾਬਿਕ ਮੁਲਜ਼ਮਾਂ ਨੇ ਰਾਤ ਨੂੰ ਨੌਜਵਾਨ ਨੂੰ ਫ਼ੋਨ ਕਰਕੇ ਗੇਟ 'ਤੇ ਬੁਲਾਇਆ ਅਤੇ ਤੇਜ਼ਧਾਰ ਹਥਿਆਰ ਨਾਲ ਨੌਜਵਾਨ 'ਤੇ ਹਮਲਾ ਕਰ ਦਿੱਤਾ। ਝਗੜਾ ਛੁਡਵਾਉਣ ਆਏ ਪਿਤਾ ਨੂੰ ਵੀ ਮੁਲਜ਼ਮਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਹਮਲੇ ਦੌਰਾਨ ਇੱਕ ਮਹਿਲਾ ਨੂੰ ਵੀ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ। ਜਿਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਪਤਨੀ ਦਰਸ਼ਨ ਕੌਰ ਜ਼ਖਮੀ ਦੇ ਬਿਆਨਾਂ ਦੇ ਅਧਾਰ 'ਤੇ ਪੁਲਿਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

 

 

 

Read More
{}{}