Tarn Taran News: ਪੰਜਾਬ ਪੁਲਿਸ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਵੱਡੀ ਕਾਰਵਾਈ ਕੀਤੀ ਹੈ, ਜਿਸ ਵਿੱਚ ਸੂਬੇ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਵਾਲੇ ਇੱਕ ਵੱਡੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਅੰਤਰਰਾਸ਼ਟਰੀ ਸਰਹੱਦ ਨਾਲ ਜੁੜੇ ਇਸ ਮਾਡਿਊਲ ਦਾ ਖੁਲਾਸਾ ਗੁਪਤ ਸੂਚਨਾ ਦੇ ਆਧਾਰ 'ਤੇ ਲਖਨਾ ਪਿੰਡ ਵਿੱਚ ਹੋਇਆ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ - ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕੋਲੋਂ ਛੇ ਆਧੁਨਿਕ ਪਿਸਤੌਲ (ਦੋ PX5 .30 ਅਤੇ ਚਾਰ 9MM ਗਲੌਕ) ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਮਾਡਿਊਲ ਪਾਕਿਸਤਾਨ-ਅਧਾਰਤ ਨੈੱਟਵਰਕ ਨਾਲ ਜੁੜਿਆ ਹੋਇਆ ਜਾਪਦਾ ਹੈ ਅਤੇ ਸੰਭਾਵਤ ਤੌਰ 'ਤੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸੀ।
ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਪੁੱਛਗਿੱਛ ਰਾਹੀਂ ਨੈੱਟਵਰਕ ਅਤੇ ਫੰਡਿੰਗ ਸਰੋਤਾਂ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਕਿਸੇ ਵੀ ਅੱਤਵਾਦੀ ਜਾਂ ਅਪਰਾਧਿਕ ਸਾਜ਼ਿਸ਼ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Acting on a specific tip-off, @TarnTaranPolice busts a cross-border weapon smuggling module with links to #Pakistan and arrests, Surajpal Singh & Arshdeep Singh from Village Lakhna, and recovers six sophisticated weapons
Recovery: Two sophisticated PX5 .30 pistols and Four 9MM… pic.twitter.com/y9DYBIR9J2
— DGP Punjab Police (@DGPPunjabPolice) June 5, 2025
ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਡਰੋਨ ਅਤੇ ਸਰਹੱਦ ਪਾਰ ਤਸਕਰੀ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਇਸ ਬਰਾਮਦਗੀ ਨੂੰ ਸੂਬੇ ਦੀ ਸੁਰੱਖਿਆ ਦੇ ਲਿਹਾਜ਼ ਨਾਲ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।