Home >>Punjab

Panchayat Election 2024: ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ, ਵਿਅਕਤੀ ਜ਼ਖ਼ਮੀ, ਲੱਥੀਆਂ ਪੱਗਾਂ

Tarn Taran Panchayat Election 2024: ਪੰਜਾਬ ਵਿੱਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਹੈ।ਕਈਆ ਦੀਆਂ ਪੱਗਾਂ ਲੱਥੀਆਂ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।  

Advertisement
 Panchayat Election 2024: ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਪੋਲਿੰਗ ਬੂਥ ਦੇ ਬਾਹਰ ਚੱਲੀ ਗੋਲੀ, ਵਿਅਕਤੀ ਜ਼ਖ਼ਮੀ, ਲੱਥੀਆਂ ਪੱਗਾਂ
Riya Bawa|Updated: Oct 15, 2024, 10:42 AM IST
Share

Tarn Taran Firing at Panchayat Election 2024: ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਵਿਖੇ ਗੋਲੀਆਂ ਚੱਲਣ  (Tarn Taran Firing) ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਵਾਰਦਾਤ ਵਿੱਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ। ਮਨਪ੍ਰੀਤ ਸਿੰਘ ਨਾਮਕ ਵਿਅਕਤੀ ਜ਼ਖ਼ਮੀ ਹੋਇਆ ਹੈ। ਕਈਆ ਦੀਆਂ ਪੱਗਾਂ ਲੱਥੀਆਂ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ (Tarn Taran Firing)  ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ 'ਚ ਖੜ੍ਹੇ ਲੋਕਾਂ 'ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Amritsar Panchayat Election 2024: ਅੰਮ੍ਰਿਤਸਰ 'ਚ ਕੁਝ ਬੈਲਟ ਪੇਪਰ ਗੁੰਮ ਹੋਣ ਕਾਰਨ ਵੋਟਿੰਗ ਫਿਲਹਾਲ ਬੰਦ! ਲੋਕਾਂ ਨੇ ਕੀਤਾ ਵਿਰੋਧ 

ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਕਤਾਰ 'ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ  (Tarn Taran Firing) ਵੀ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ ਉਥੇ ਖੜ੍ਹੇ ਇਕ ਵਿਅਕਤੀ ਨੂੰ ਲੱਗ ਗਈ, ਜੋ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਰਹੀ ਹੈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਸੂਬੇ ਵਿੱਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿੱਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ: Panchayat Election 2024: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਤੇ ਪਿਤਾ ਨਾਲ ਆਪਣੇ ਜੱਦੀ ਪਿੰਡ ਗੰਭੀਰਪੁਰ ਵਿਖੇ ਪਾਈ ਆਪਣੀ ਵੋਟ
 

Read More
{}{}