Home >>Punjab

Tarn Taran News: ਔਰਤ ਨੂੰ ਬੰਧਕ ਬਣਾ ਕੇ 6 ਲੱਖ ਰੁਪਏ ਲੁੱਟੇ, ਪੁਲਿਸ ਨੇ ਮਾਮਲਾ ਦਰਜ

Tarn Taran News: ਨੌਜਵਾਨ ਲੁਟੇਰਿਆਂ ਦੀ ਸੀਸੀਟੀਵੀ ਕੈਮਰੇ ’ਚ ਤਸਵੀਰ ਕੈਦ ਹੋ ਗਈ ਹੈ।  ਲੁੱਟ ਕਰਨ ਵਾਲੇ ਉਕਤ ਨੌਜਵਾਨ ਪਿੰਡ ਦੇ ਹੀ ਹਨ ਜਿਨ੍ਹਾਂ ਦੀ ਪਛਾਣ ਜਸਪਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਉਰਫ਼ ਮੰਨੂ ਨਿਹੰਗ ਵਜੋਂ ਹੋਈ ਹੈ ਜਦ ਕਿ ਤੀਜਾ ਲੁਟੇਰਾ ਅਣਪਛਾਤਾ ਹੈ।  

Advertisement
Tarn Taran News: ਔਰਤ ਨੂੰ ਬੰਧਕ ਬਣਾ ਕੇ 6 ਲੱਖ ਰੁਪਏ ਲੁੱਟੇ, ਪੁਲਿਸ ਨੇ ਮਾਮਲਾ ਦਰਜ
Manpreet Singh|Updated: Jan 12, 2025, 03:25 PM IST
Share

Tarn Taran News: ਤਰਨ ਤਾਰਨ ਦੇ ਕਸਬਾ ਖਡੂਰ ਸਾਹਿਬ 'ਚ ਦੁੱਧ ਦੀ ਡੇਅਰੀ ਦਾ ਕੰਮ ਕਰਦੇ ਨੌਜਵਾਨ ਦੀ ਮਾਂ ਨੂੰ ਪਿਸਤੌਲ ਦਿਖਾ ਕੇ ਬੰਦੀ ਬਣਾ ਕੇ ਪਿੰਡ ਦੇ ਹੀ ਤਿੰਨ ਨੌਜਵਾਨਾਂ ਵੱਲੋਂ ਉਸ ਕੋਲੋਂ ਕਥਿਤ ਤੌਰ 'ਤੇ 6 ਲੱਖ ਰੁਪਏ ਲੁੱਟ ਲਏ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਜਤਿੰਦਰ ਕੁਮਾਰ ਵਾਸੀ ਖਡੂਰ ਸਾਹਿਬ ਨੇ ਦੱਸਿਆ ਕਿ ਉਹ ਕਸਬਾ ਖਡੂਰ ਸਾਹਿਬ 'ਚ ਆਪਣੇ ਘਰ ’ਚ ਹੀ ਡੇਅਰੀ ਦਾ ਧੰਦਾ ਕਰਦਾ ਹੈ ਅਤੇ ਉਹ ਆਪਣੀ ਗੱਡੀ ਰਾਹੀਂ ਸਵੇਰੇ ਦੁੱਧ ਇਕੱਠਾ ਕਰਨ ਚਲਾ ਗਿਆ ਸੀ। ਉਸ ਨੇ 6 ਲੱਖ ਰੁਪਏ ਜੋ ਦੁੱਧ ਵਿਕਰੇਤਾਵਾਂ ਨੂੰ ਦੇਣੇ ਸਨ, ਦੁਕਾਨ ਦੇ ਗੱਲੇ ’ਚ ਰੱਖ ਸਨ।

ਜਦੋਂ ਉਹ ਵਾਪਸ ਆਇਆ ਤਾਂ ਉਸ ਦੀ ਮਾਂ ਤ੍ਰਿਪਤਾ ਦੇਵੀ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਦੋ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਸ ਨੂੰ ਬੰਦੀ ਬਣਾ ਕੇ ਗੱਲੇ ਵਿੱਚ ਪਏ 6 ਲੱਖ ਰੁਪਏ ਲੁੱਟ ਲਏ ਹਨ। ਨੌਜਵਾਨ ਲੁਟੇਰਿਆਂ ਦੀ ਸੀਸੀਟੀਵੀ ਕੈਮਰੇ ’ਚ ਤਸਵੀਰ ਕੈਦ ਹੋ ਗਈ ਹੈ।  ਲੁੱਟ ਕਰਨ ਵਾਲੇ ਉਕਤ ਨੌਜਵਾਨ ਪਿੰਡ ਦੇ ਹੀ ਹਨ ਜਿਨ੍ਹਾਂ ਦੀ ਪਛਾਣ ਜਸਪਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਉਰਫ਼ ਮੰਨੂ ਨਿਹੰਗ ਵਜੋਂ ਹੋਈ ਹੈ ਜਦ ਕਿ ਤੀਜਾ ਲੁਟੇਰਾ ਅਣਪਛਾਤਾ ਹੈ।

Read More
{}{}