Patiala School Van Accident News: ਪਟਿਆਲਾ-ਸਮਾਣਾ ਰੋਡ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ ਜਿੱਥੇ ਸਕੂਲ ਬੱਚਿਆਂ ਨੂੰ ਲਿਜਾ ਰਹੀ innova ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਤਿੰਨ ਸਕੂਲੀ ਬੱਚਿਆਂ ਦੀ ਮੌਤੇ ਹੋ ਗਏ ਅਤੇ ਕਈ ਬੱਚੇ ਜ਼ਖਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ, ਇੱਕ innova ਕਾਰ ਵਿੱਚ ਸਵਾਰ ਹੋਕੇ 12 ਵਿਦਿਆਰਥੀ ਜਾ ਰਹੇ ਸਨ, ਜਿਨ੍ਹਾਂ ਨੂੰ ਇੱਕ ਟਿੱਪਰ ਨੇ ਟੱਕਰ ਮਾਰ ਦਿੱਤੀ।
ਤਿੰਨ ਬੱਚਿਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬਾਕੀ ਜ਼ਖਮੀ ਬੱਚਿਆਂ ਨੂੰ ਸਾਮਣਾ ਦੇ ਨਜ਼ਦੀਕੀ ਨਿੱਜੀ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਰੈਸਕਿਊ ਟੀਮ ਮੌਕੇ 'ਤੇ ਪਹੁੰਚ ਗਈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਮਾਪੇ ਪਰੇਸ਼ਾਨ – ਹਾਦਸੇ ਦੀ ਖ਼ਬਰ ਮਿਲਦੇ ਹੀ ਸਕੂਲ ਅਤੇ ਬੱਚਿਆਂ ਦੇ ਮਾਪੇ ਹਸਪਤਾਲਾਂ ਵਿੱਚ ਪਹੁੰਚਣਾ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਰਜਿੰਦਰਾ ਹਸਪਤਾਲ ਪਹੁੰਚੇ ਗਏ ਹਨ।