Gurmeet Singh Meet Hayer: ਪੰਜਾਬ ਦੇ ਸਭ ਤੋਂ ਹੌਟ ਲੋਕ ਸਭਾ ਸੀਟ ਸੰਗਰੂ ਜਿਥੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਸਨ।
ਇਸ ਵਾਰ ਇਸ ਲੋਕ ਸਭਾ ਸੀਟ ਤੋਂ ਸੰਗਰੂਰ ਦੇ ਕੋਲ ਸਥਿਤ ਬਰਨਾਲਾ ਦੇ ਰਹਿਣ ਵਾਲੇ ਤੇ ਉਥੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਤੌਰ ਉਤੇ ਚੋਣ ਲੜ ਰਹੇ ਹਨ।
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਉਹ ਇਸ ਇਲਾਕੇ ਦੇ ਜੰਮਪਲ ਹਨ ਤੇ ਉਨ੍ਹਾਂ ਲਈ ਲੋਕਾਂ ਵਿੱਚੋਂ ਨਿਕਲ ਕੇ ਆਏ ਵਿਅਕਤੀ ਹਨ ਜਦੋਂਕਿ ਦੂਜੀਆਂ ਪਾਰਟੀਆਂ ਦੇ ਉਮੀਦਵਾਰ ਪੈਰਾਸ਼ੂਟ ਉਮੀਦਵਾਰ ਹਨ। ਇਸ ਵਾਰ ਮੁਕਾਬਲਾ ਇਕਤਰਫਾ ਹੈ।
ਲੋਕ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣਗੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਦਾ ਕਾਰਨ ਇਹ ਹੈ ਕਿ ਇਸ ਵਾਰ ਨਾ ਤਾਂ ਸੁਖਬੀਰ ਸਿੰਘ ਬਾਦਲ ਚੋਣ ਲੜ ਰਹੇ ਹਨ ਤੇ ਨਾ ਹੀ ਹਰਸਿਮਰਤ ਕੌਰ ਬਾਦਲ ਦੇ ਨਾਂ ਦਾ ਐਲਾਨ ਹੋਇਆ ਹੈ, ਉਹ ਸੁਰੱਖਿਅਤ ਸੀਟ ਦੀ ਭਾਲ ਵਿੱਚ ਘੁੰਮ ਰਹੇ ਹਨ।
ਭਾਰਤੀ ਜਨਤਾ ਪਾਰਟੀ ਆਮ ਆਦਮੀ ਪਾਰਟੀ ਲਈ ਕਿਸੇ ਵੀ ਤਰ੍ਹਾਂ ਚੁਣੌਤੀ ਨਹੀਂ ਹੈ, ਪਿਛਲੀ ਵਾਰ ਵੀ ਸੰਗਰੂਰ ਦੇ ਲੋਕਾਂ ਦੀ ਜ਼ਮਾਨਤ ਜ਼ਬਤ ਹੋਵੇਗੀ। ਇਸ ਵਾਰ ਚੋਣ ਪ੍ਰਚਾਰ ਦੌਰਾਨ ਕੇਜਰੀਵਾਲ ਸਾਹਬ ਦੀ ਕਮੀ ਮਹਿਸੂਸ ਹੋਵੇਗੀ। ਉਸ ਨੂੰ ਝੂਠੇ ਕੇਸ ਤਹਿਤ ਜੇਲ੍ਹ ਵਿੱਚ ਡੱਕਿਆ ਗਿਆ ਹੈ ਤਾਂ ਜੋ ਉਹ ਭਾਰਤੀ ਜਨਤਾ ਪਾਰਟੀ ਅਤੇ ਨਰਿੰਦਰ ਮੋਦੀ ਆਮ ਆਦਮੀ ਪਾਰਟੀ ਤੋਂ ਡਰਦੇ ਹੋਏ ਪ੍ਰਚਾਰ ਨਾ ਕਰ ਸਕਣ।
ਵਿਧਾਇਕ ਤੇ ਕੈਬਨਿਟ ਮੰਤਰੀ : ਗੁਰਮੀਤ ਸਿੰਘ ਮੀਤ ਹੇਅਰ
ਉਮਰ : 35 ਸਾਲ
ਸਿਆਸੀ ਪਾਰਟੀ : ਆਮ ਆਦਮੀ ਪਾਰਟੀ
- ਪ੍ਰੋਫ਼ਾਇਲ : 2012 ’ਚ ਆਮ ਆਦਮੀ ਪਾਰਟੀ ਦੇ ਮੈਂਬਰ ਬਣਕੇ ਪੰਜਾਬ ਵਿੱਚ ਚਾਰ ਮੈਂਬਰੀ ਯੂਥ ਕਮੇਟੀ ਵਿੱਚ ਮੈਂਬਰ ਨਿਯੁਕਤ ਹੋਏ। ਪਹਿਲਾਂ ਯੂਥ ਵਿੰਗ ਦੇ ਇੰਚਾਰਜ ਤੇ ਫ਼ਿਰ ਪੰਜਾਬ ਪ੍ਰਧਾਨ ਬਣੇ।
- ਪੜ੍ਹਾਈ : ਬੀ.ਟੈੱਕ ਮਕੈਨੀਕਲ ਇੰਜਨੀਅਰਿੰਗ
- ਪਰਿਵਾਰ : ਕੁਝ ਮਹੀਨੇ ਪਹਿਲਾਂ ਉਨ੍ਹਾਂ ਦਾ ਵਿਆਹ ਡਾ. ਗੁਰਵੀਨ ਕੌਰ ਨਾਲ ਹੋਇਆ।
ਕਾਰਜਕਾਲ : 2017 ਤੋਂ ਹੁਣ ਤੱਕ ਵਿਧਾਇਕ ਤੇ ਕੈਬਨਿਟ ਮੰਤਰੀ ਬਣੇ।
- 2017 ’ਚ ਵਿਧਾਨ ਸਭਾ ਚੋਣਾਂ ਮੌਕੇ ਪਹਿਲੀ ਵਾਰ ਹਲਕਾ ਬਰਨਾਲਾ ਤੋਂ ਵਿਧਾਇਕ ਬਣੇ ਗੁਰਮੀਤ ਸਿੰਘ ਮੀਤ ਹੇਅਰ ਨੂੰ 47606 ਵੋਟਾਂ ਪਈਆਂ ਤੇ ਉਨ੍ਹਾਂ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਨੂੰ 16495 ਵੋਟਾਂ ਦੇ ਫ਼ਰਕ ਨਾਲ ਹਰਾਇਆ।
- 2022 ’ਚ ਵਿਧਾਨ ਸਭਾ ਚੋਣਾਂ ਮੌਕੇ ਦੂਜੀ ਵਾਰ ਹਲਕਾ ਬਰਨਾਲਾ ਤੋਂ ਵਿਧਾਇਕ ਬਣੇ ਗੁਰਮੀਤ ਸਿੰਘ ਮੀਤ ਹੇਅਰ ਨੂੰ 64800 ਵੋਟਾਂ ਪਈਆਂ ਤੇ ਉਨ੍ਹਾਂ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਨੂੰ 37622 ਵੋਟਾਂ ਦੇ ਫ਼ਰਕ ਨਾਲ ਹਰਾਇਆ।
- 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਭਗਵੰਤ ਮਾਨ ਦੇ ਮੈਂਬਰ ਪਾਰਲੀਮੈਂਟ ਤੋਂ ਮੁੱਖ ਮੰਤਰੀ ਬਣਨ ਕਾਰਨ ਖ਼ਾਲੀ ਹੋਈ ਲੋਕ ਸਭਾ ਹਲਕਾ ਸੰਗਰੂਰ ਦੀ ਸੀਟ ’ਤੇ ਹੋਈਆਂ ਜ਼ਿਮਨੀ ਚੋਣਾਂ ਮੌਕੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਰਨਾਲਾ ਹਲਕੇ ਤੋਂ ਕਰੀਬ 2 ਹਜ਼ਾਰ ਤੋਂ ਵੱਧ ਵੋਟਾਂ ’ਤੇ ਹਾਰ ਗਿਆ ਸੀ।
ਇਹ ਵੀ ਪੜ੍ਹੋ : Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟ