Punjab Holiday News: ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮਨਾਉਣ ਦੇ ਸੰਬੰਧ ਵਿੱਚ ਕੱਢੀ ਜਾਣ ਵਾਲੀ ਸੋਭਾ ਯਾਤਰਾ ਵਿੱਚ ਸਰਕਾਰੀ/ ਗੈਰ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਸਕੂਲੀ ਵਿਦਿਆਰਥੀਆਂ ਦੇ ਸ਼ਾਮਲ ਹੋਣ ਨੂੰ ਸੰਭਵ ਬਣਾਉਣ ਲਈ ਪਠਾਨਕੋਟ ਜਿਲ੍ਹੇ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਮਿਤੀ 07.04.2025 ਦਿਨ ਸੋਮਵਾਰ ਨੂੰ ਪਿਛਲੇ ਅੱਧੇ ਦਿਨ ਦੀ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ, ਪਰੰਤੂ ਜਿਹੜੇ ਸਕੂਲਾਂ/ਕਾਲਜਾਂ ਵਿੱਚ ਬੋਰਡ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਚਲ ਰਹੀਆਂ ਹਨ, ਉਨ੍ਹਾਂ ਤੇ ਇਹ ਹੁਕਮ ਲਾਗੂ ਨਹੀ ਹੋਵੇਗਾ। ਪਠਾਨਕੋਟ ਦੇ ਜ਼ਿਲ੍ਹਾ ਮਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ।