Home >>Punjab

26 January Celebration News: ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ- CM ਮਾਨ

 26 January Celebration News: ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ। 

Advertisement
 26 January Celebration News: ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ 'ਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ- CM ਮਾਨ
Manpreet Singh|Updated: Jan 06, 2024, 07:28 PM IST
Share

26 January Celebration News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਭਰ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਖੇਡ ਮੈਦਾਨ ਵਿੱਚ ਗਣਤੰਤਰ ਦਿਵਸ ਦੀ ਪਰੇਡ ਨਹੀਂ ਹੋਵੇਗੀ। ਸੂਬੇ ਭਰ ਵਿੱਚ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਸਮਾਗਮ ਹੋਣਗੇ। 

ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਉਣ ਲਈ ਹੋਣ ਵਾਲੇ ਸਮਾਗਮਾਂ ਦੌਰਾਨ ਸਿੰਥੈਟਿਕ ਵਾਲੇ ਅਥਲੈਟਿਕ ਟਰੈਕਾਂ ਨੂੰ ਛੱਡ ਕੇ ਬਾਕੀ ਖੇਡ ਮੈਦਾਨਾਂ ਜਾਂ ਸਟੇਡੀਅਮਾਂ ਵਿੱਚ ਹੀ ਪਰੇਡ ਹੋਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੌਰਾਨ ਸੂਬੇ ਅਤੇ ਦੇਸ਼ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਉਣ ਲਈ ਵੱਖ-ਵੱਖ ਝਾਕੀਆਂ ਕੱਢਣ ਤੋਂ ਇਲਾਵਾ ਹੋਰ ਸਮਾਗਮ ਕਰਵਾਏ ਜਾਂਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਪਰੇਡ ਹੋਣ ਮੌਕੇ ਵਾਹਨਾਂ ਅਤੇ ਹੋਰ ਮਸ਼ੀਨਰੀ ਦੀ ਆਵਾਜਾਈ ਟਰੈਕ ਨੂੰ ਨੁਕਸਾਨ ਪਹੁੰਚਾਉਂਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟਰੈਕ ਨੂੰ ਹੋਏ ਨੁਕਸਾਨ ਕਾਰਨ ਖਿਡਾਰੀਆਂ ਨੂੰ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ ਜੋ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਸੂਬਾ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਸਟੇਡੀਅਮ ਵਿੱਚ ਨਾ ਕਰਵਾਉਣ ਦਾ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: Raja VS Dimpi news: ਰਾਜਾ ਵੜਿੰਗ ਅਤੇ ਡਿੰਪੀ ਢਿੱਲੋਂ ਨੇ ਆਪਸ ਵਿੱਚ ਕੀਤਾ ਰਾਜ਼ੀਨਾਮਾ

ਸੀਐੱਮ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੋਰ ਪ੍ਰਫੁੱਲਤ ਕਰਨ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਫੈਸਲੇ ਤਹਿਤ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਹੋਣ ਵਾਲਾ ਸਮਾਗਮ ਵੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਖਿਡਾਰੀਆਂ ਜਾਂ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਗੌਰਵਮਈ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸੇ ਭਾਵਨਾ ਨਾਲ ਹੀ ਇਹ ਸਮਾਗਮ ਕਰਵਾਏ ਜਾਣਗੇ।

ਉਧਰ ਮੁੱਖ ਮੰਤਰੀ ਪੰਜਾਬ ਦੇ ਇਸ ਫੈਸਲੇ ਦੇ ਖਿਡਾਰੀਆਂ ਵੱਲੋਂ ਅਤੇ ਸਟੇਡੀਅਮ ਵਿੱਚ ਕੋਚ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਫੈਸਲੇ ਦੇ ਨਾਲ ਖਿਡਾਰੀਆਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਅਸਲੀ ਖੇਡ ਪ੍ਰੇਮੀ ਉਹੀ ਹੈ ਜੋ ਖਿਡਾਰੀਆਂ ਦੇ ਦਰਦ ਨੂੰ ਸਮਝਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਖਿਡਾਰੀਆਂ ਦੇ ਨਾ ਸਿਰਫ ਦਰਦ ਨੂੰ ਸਮਝਿਆ ਸਗੋਂ ਉਹਨਾਂ ਦੇ ਹੱਕ ਦੇ ਵਿੱਚ ਫੈਸਲਾ ਲਿਆ ਹੈ 

ਇਹ ਵੀ ਪੜ੍ਹੋ: Vigilance News: ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਦੇ ਅਕਾਊਂਟੈਂਟ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

Read More
{}{}