Amritsar News: ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ…
— Bhagwant Mann (@BhagwantMann) January 27, 2025
ਕਾਬਿਲੇਗੌਰ ਹੈਕਿ ਬੀਤੇ ਦਿਨ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਉਤੇ ਸ਼ਰਾਰਤੀ ਅਨਸਰ ਵੱਲੋਂ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਗਈ ਸੀ। ਇਸ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰੋਸ ਵਜੋਂ ਦਲਿਤ ਭਾਈਚਾਰੇ ਨੇ ਅੱਜ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਹਾਲਾਂਕਿ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰ ਲਏ ਗਏ ਹਨ ਅਤੇ ਵੱਡੇ ਚੁਰਸਤਿਆਂ ਉਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਲੋਕਾਂ ਨੇ ਭੰਡਾਰੀ ਪੁਲ ਬੰਦ ਕਰ ਦਿੱਤਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਵਾਲ ਸਿਟੀ ਬਾਜ਼ਾਰ ਵੀ ਬੰਦ ਰੱਖਿਆ।
ਹਾਲਾਂਕਿ ਸਕੂਲ ਅਤੇ ਕਾਲਜ ਖੁੱਲ੍ਹੇ ਹਨ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ 'ਤੇ ਚੜ੍ਹ ਗਿਆ। ਉਸ ਨੇ ਮੂਰਤੀ 'ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਕਿਤਾਬਨੁਮਾ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਪੁਲਿਸ ਨੂੰ ਸੂਚਨਾ ਦਿੱਤੀ।