Home >>Punjab

ਤਰਨਤਾਰਨ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਸਹੁੰ ਚੁੱਕੀ

 Tarn Taran News:ਨਸ਼ਿਆ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਸੂਬੇ ਭਰ ਵਿੱਚ ਕਈ ਤਸਕਰਾਂ ਉੱਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਘਰ ਢਾਹ ਦਿੱਤੇ ਗਏ ਹਨ।

Advertisement
ਤਰਨਤਾਰਨ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਸਹੁੰ ਚੁੱਕੀ
Manpreet Singh|Updated: Apr 26, 2025, 01:11 PM IST
Share

Tarn Taran News(ਮਨੀਸ਼ ਸਰਮਾ): ਤਰਨਤਾਰਨ ਵਿੱਚ ਹਜ਼ਾਰਾਂ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਸਰਕਾਰ ਦਾ ਸਮਰਥਨ ਕਰਨ ਲਈ ਇਕੱਠੇ ਸਹੁੰ ਚੁੱਕੀ। ਜਿਸ ਤੋਂ ਬਾਅਦ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਪੈਦਲ ਮਾਰਚ ਕੱਢਿਆ ਗਿਆ। ਜਿਸ ਨੂੰ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲ ਪੁਰਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਪੈਦਲ ਮਾਰਚ ਵਿੱਚ ਤਰਨਤਾਰਨ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਹਜ਼ਾਰਾਂ ਵਿਦਿਆਰਥੀਆਂ ਨੇ ਹਿੱਸਾ ਲਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਦਾ ਹੋਇਆ, ਇਹ ਪੈਦਲ ਮਾਰਚ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਨੇੜੇ ਸਮਾਪਤ ਹੋਇਆ। ਇਸ ਤੋਂ ਬਾਅਦ ਮਾਰਚ ਵਿੱਚ ਮੌਜੂਦ ਵਿਦਿਆਰਥੀਆਂ, ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਕਾਰਨ ਸੈਂਕੜੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਤਸਕਰਾਂ ਦੇ ਘਰ ਢਾਹ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੋਵਾਂ 'ਤੇ ਕੰਮ ਕੀਤਾ ਹੈ। ਇਸ ਦੇ ਨਾਲ ਹੀ, ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਆਪਣੇ ਸਮੇਂ ਦਾ ਕੁਝ ਹਿੱਸਾ ਮੈਦਾਨਾਂ ਵਿੱਚ ਖੇਡਾਂ ਵਿੱਚ ਬਿਤਾਉਣ। ਇਸ ਦੇ ਨਾਲ ਹੀ, ਜੇਕਰ ਅਧਿਆਪਕ ਦੀ ਜਗ੍ਹਾ ਕੋਈ ਵੀ ਨਸ਼ੇ ਦਾ ਆਦੀ ਹੈ ਤਾਂ ਇਸ ਬਾਰੇ ਪ੍ਰਿੰਸੀਪਲ ਜਾਂ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰੋ।

Read More
{}{}