Home >>Punjab

Ludhiana News: ਲੁਧਿਆਣਾ ਵਿੱਚ ਨਸ਼ਾ ਤਸਕਰ ਦੇ ਘਰ ਦੀਆਂ ਉਪਰਲੀਆਂ ਦੋ ਮੰਜ਼ਿਲਾਂ ਤੋੜੀਆਂ

Ludhiana News:   ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ।

Advertisement
Ludhiana News: ਲੁਧਿਆਣਾ ਵਿੱਚ ਨਸ਼ਾ ਤਸਕਰ ਦੇ ਘਰ ਦੀਆਂ ਉਪਰਲੀਆਂ ਦੋ ਮੰਜ਼ਿਲਾਂ ਤੋੜੀਆਂ
Ravinder Singh|Updated: Jun 15, 2025, 04:59 PM IST
Share

Ludhiana News:  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੁਣ ਤੱਕ ਹਜ਼ਾਰਾਂ ਨਸ਼ਾ ਤਸਕਰਾਂ ਉਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਦੇ ਘਰਾਂ ਉਤੇ ਸਰਕਾਰ ਦਾ ਪੀਲਾ ਪੰਜਾ ਚਲਾਇਆ ਜਾ ਚੁੱਕਿਆ ਹੈ।

ਉਸ ਤਹਿਤ ਲੁਧਿਆਣਾ ਪੁਲਿਸ ਕਮਿਸ਼ਨਰੇਟ ਵਿੱਚ ਥਾਣਾ ਡਿਵੀਜ਼ਨ ਨੰਬਰ ਦੋ ਦੇ ਇਲਾਕੇ ਵਿੱਚ ਅਮਰਪੁਰਾ ਮਹੱਲੇ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰ ਦੇ ਘਰ ਦੇ ਨਾਜਾਇਜ਼ ਹਿੱਸੇ ਉਤੇ ਕਾਰਵਾਈ ਕੀਤੀ ਗਈ। ਨਸ਼ਾ ਤਸਕਰ ਦੇ ਘਰ ਉੱਪਰ ਕਾਰਵਾਈ ਕਰਨ ਪਹੁੰਚ ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਦੋਸ਼ੀ ਉੱਪਰ ਐਨ ਡੀ ਪੀ ਸੀ ਐਕਟ ਦੇ ਮਾਮਲੇ ਦਰਜ ਹਨ। ਉਨ੍ਹਾਂ ਵੱਲੋਂ ਕੀਤੀ ਗਈ ਇਸ ਕਾਰਵਾਈ ਤੋਂ ਇਲਾਕੇ ਦੇ ਲੋਕ ਵੀ ਕਾਫੀ ਖੁਸ਼ ਹਨ।

ਇਹ ਵੀ ਪੜ੍ਹੋ-Amritsar News: ਹੁਣ ਆਮ ਆਦਮੀ ਕਲੀਨਿਕਾਂ ਵਿੱਚ ਵੀ ਹੋਵੇਗਾ ਗਰਭਵਤੀ ਮਾਵਾਂ ਦਾ ਮੁਫ਼ਤ ਇਲਾਜ : ਡੀਸੀ ਸਾਕਸ਼ੀ ਸਾਹਨੀ

ਉਨ੍ਹਾਂ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਨਗਰ ਨਿਗਮ ਵੱਲੋਂ ਨਸ਼ਾ ਤਸਕਰ ਦੇ ਘਰ ਦੇ ਉੱਪਰਲੇ ਦੋ ਫਲੋਰਾਂ ਉਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੋੜਿਆ ਗਿਆ ਹੈ। ਮੌਕੇ ਉਤੇ ਪਹੁੰਚੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਫਲੋਰਾਂ ਵਾਲੀ ਇਸ ਬਿਲਡਿੰਗ ਦੇ ਉੱਪਰਲੇ ਦੋ ਮੰਜ਼ਿਲਾਂ ਨੂੰ ਤੋੜਿਆ ਜਾ ਰਿਹਾ ਹੈ। ਮਹੱਲੇ ਦੇ ਲੋਕਾਂ ਨੇ ਇਸ ਕਾਰਵਾਈ ਉਤੇ ਪੁਲਿਸ ਦੀ ਸ਼ਲਾਘਾਯੋਗ ਕੀਤੀ। ਉਨ੍ਹਾਂ ਨੇ ਕਿਹਾ ਇਸ ਤੋਂ ਪਹਿਲਾਂ ਇਲਾਕੇ ਵਿੱਚ ਦਿਨ ਰਾਤ ਨਸ਼ਾ ਲੈਣ ਵਾਲੇ ਘੁੰਮਦੇ ਰਹਿੰਦੇ ਸਨ।

ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰ ਪਰਿਵਾਰ ਦੀ ਨਜ਼ਾਇਜ ਪ੍ਰਾਪਰਟੀ 'ਤੇ ਬੁਲਡੋਜ਼ਰ ਚਲਾਇਆ ਹੈ। ਇਹ ਕਾਰਵਾਈ ਬਰਨਾਲਾ ਦੇ ਬੱਸ ਸਟੈਂਡ ਦੇ ਪਿੱਛੇ ਸਥਿਤ ਸੈਂਸੀ ਬੱਸਤੀ 'ਚ ਕੀਤੀ ਗਈ, ਜਿੱਥੇ ਨਸ਼ਾ ਵੇਚ ਕੇ ਬਣਾਈ ਗਈ ਨਜ਼ਾਇਜ ਪ੍ਰਾਪਰਟੀ ਨੂੰ ਸੁੱਟ ਦਿੱਤਾ ਗਿਆ।

ਇਮਾਰਤ 'ਤੇ ਚੱਲਿਆ ਬੁਲਡੋਜ਼ਰ
SSP ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਅਤੇ DGP ਪੰਜਾਬ ਵੱਲੋਂ ਨਸ਼ੇ ਖਿਲਾਫ਼ ਚਲਾਏ ਜਾ ਰਹੇ ਅਭਿਆਨ ਦੇ ਤਹਿਤ ਹੋਈ ਹੈ। ਇਹ ਪਰਿਵਾਰ ਨਗਰ ਸੁਧਾਰ ਟਰੱਸਟ ਦੀ ਜ਼ਮੀਨ 'ਤੇ ਬਿਨਾਂ ਇਜਾਜ਼ਤ ਦੇ ਇਮਾਰਤ ਬਣਾਈ ਹੋਈ ਸੀ। ਪੁਲਿਸ ਅਤੇ ਨਗਰ ਸੁਧਾਰ ਟਰੱਸਟ ਨੇ ਸਾਂਝੀ ਤੌਰ 'ਤੇ ਕਾਰਵਾਈ ਕਰਦਿਆਂ ਇਮਾਰਤ ਨੂੰ ਤੋੜ ਦਿੱਤਾ। ਕਾਰਵਾਈ ਦੌਰਾਨ ਇਲਾਕੇ 'ਚ ਪੁਲਿਸ ਵਲੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਗਈ।

ਜਿਨ੍ਹਾਂ ਖਿਲਾਫ਼ ਹੋਈ ਕਾਰਵਾਈ
SSP ਆਲਮ ਨੇ ਦੱਸਿਆ ਕਿ ਰਵੀ ਸਿੰਘ ਪੁੱਤਰ ਗੁਰਮੇਲ ਸਿੰਘ, ਅਜਮੇਰ ਕੌਰ, ਪਤਨੀ ਗੁਰਮੇਲ ਸਿੰਘ ਅਤੇ ਸੁਖਦੇਵ ਸਿੰਘ ਦੇ ਰਿਵਾਰ ਵਿਰੁੱਧ ਇਹ ਕਾਰਵਾਈ ਕੀਤੀ ਗਈ, ਇਨ੍ਹਾਂ ਦੇ ਖਿਲਾਫ਼ ਨਸ਼ਾ ਤਸਕਰੀ ਦੇ 16 ਮਾਮਲੇ ਦਰਜ ਹਨ ਅਤੇ ਇਹ ਸਾਰਾ ਪਰਿਵਾਰ ਨਸ਼ਾ ਵਪਾਰ 'ਚ ਲੰਮੇ ਸਮੇਂ ਤੋਂ ਲਿਪਤ ਰਿਹਾ ਹੈ।

SSP ਨੇ ਦੱਸਿਆ ਕਿ ਸੈਂਸੀ ਬੱਸਤੀ ਦਾ ਪੂਰਾ ਸਰਵੇ ਕੀਤਾ ਜਾ ਰਿਹਾ ਹੈ, ਹਰ ਘਰ ਦੀ ਨੰਬਰਿੰਗ ਕੀਤੀ ਗਈ ਹੈ। ਜਿਨ੍ਹਾਂ ਲੋਕਾਂ ਵੱਲੋਂ ਅਵੈਧ ਤੌਰ 'ਤੇ ਇਮਾਰਤਾਂ ਬਣਾਈਆਂ ਗਈਆਂ ਹਨ, ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਨਿਯਮਾਂ ਦੇ ਅਧਾਰ 'ਤੇ ਉਨ੍ਹਾਂ ਦੇ ਘਰ ਤੋੜੇ ਜਾ ਰਹੇ ਹਨ। SSP ਬਰਨਾਲਾ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ “ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਸ਼ੇ ਨਾਲ ਜੋੜੇ ਹਰੇਕ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ।”

ਇਹ ਵੀ ਪੜ੍ਹੋ-Kedarnath Helicopter Crash: ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਗੌਰੀਕੁੰਡ ਨੇੜੇ ਕਰੈਸ਼, ਪਾਇਲਟ ਅਤੇ ਇੱਕ ਬੱਚੇ ਸਮੇਤ 7 ਲੋਕਾਂ ਦੀ ਮੌਤ

Read More
{}{}