Home >>Punjab

Khanna Train Incident: ਖੰਨਾ 'ਚ ਗੋਲਗੱਪੇ ਬਣੇ ਪੁੱਤਰ ਦੀ ਮੌਤ ਦਾ ਕਾਰਨ! ਮਾਂ ਗੰਭੀਰ ਜ਼ਖਮੀ, ਜਾਣੋ ਕੀ ਹੋਇਆ ਅਜਿਹਾ...

Khanna Train Incident: ਖੰਨਾ 'ਚ ਗੋਲਗੱਪੇ ਨੇ ਲਈ ਪੁੱਤਰ ਦੀ ਜਾਨ, ਮਾਂ ਗੰਭੀਰ ਜ਼ਖਮੀ, ਰੇਲਵੇ ਟਰੈਕ ਪਾਰ ਕਰ ਰਹੇ ਸੀ ਟਰੇਨ ਦੀ ਲਪੇਟ 'ਚ, ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ  

Advertisement
Khanna Train Incident: ਖੰਨਾ 'ਚ ਗੋਲਗੱਪੇ ਬਣੇ ਪੁੱਤਰ ਦੀ ਮੌਤ ਦਾ ਕਾਰਨ! ਮਾਂ ਗੰਭੀਰ ਜ਼ਖਮੀ, ਜਾਣੋ ਕੀ ਹੋਇਆ ਅਜਿਹਾ...
Riya Bawa|Updated: Jun 29, 2024, 08:20 AM IST
Share

Khanna Train Incident/ਧਰਮਿੰਦਰ ਸਿੰਘ: ਖੰਨਾ 'ਚ ਸ਼ੁੱਕਰਵਾਰ ਰਾਤ ਕਰੀਬ 11.45 ਵਜੇ ਟਰੇਨ ਦੀ ਲਪੇਟ 'ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ। ਦੋਵੇਂ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਜਾ ਰਹੇ ਸਨ। ਇਹ ਹਾਦਸਾ ਲਲਹੇੜੀ ਰੋਡ ਰੇਲਵੇ ਫਲਾਈਓਵਰ ਨੇੜੇ ਵਾਪਰਿਆ। 

ਮ੍ਰਿਤਕ ਦੀ ਪਛਾਣ ਕਰਨ (24) ਵਾਸੀ ਨੰਦੀ ਕਲੋਨੀ ਖੰਨਾ ਵਜੋਂ ਹੋਈ ਹੈ। ਜਦੋਂਕਿ ਗੰਭੀਰ ਜ਼ਖ਼ਮੀ ਮਾਂ ਦੀ ਪਛਾਣ ਕੁਲਵਿੰਦਰ ਕੌਰ ਪਤਨੀ ਰਣਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਸਿਵਲ ਹਸਪਤਾਲ ਦੀ ਐਮਰਜੈਂਸੀ ਡਿਊਟੀ ’ਤੇ ਤਾਇਨਾਤ ਡਾਕਟਰ ਨਵਦੀਪ ਜੱਸਲ ਨੇ ਗੰਭੀਰ ਜ਼ਖ਼ਮੀ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਸੈਕਟਰ 32 ਹਸਪਤਾਲ ਲਈ ਰੈਫ਼ਰ ਕਰ ਦਿੱਤਾ।

ਇਹ ਵੀ ਪੜ੍ਹੋ: Greater Noida News: ਗ੍ਰੇਟਰ ਨੋਇਡਾ 'ਚ ਮੀਂਹ ਕਾਰਨ ਡਿੱਗੀ ਮਕਾਨ ਦੀ ਕੰਧ, 6 ਬੱਚੇ ਦੱਬੇ, 3 ਦੀ ਦਰਦਨਾਕ ਮੌਤ

ਔਰਤ ਹਸਪਤਾਲ ਤੋਂ ਦਵਾਈ ਲੈਣ ਆਈ ਸੀ
ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸੀ। ਬੀਤੀ ਰਾਤ ਉਹ ਆਪਣੇ ਬੇਟੇ ਨਾਲ ਆਪਣੇ ਖੂਨ ਦਾ ਨਮੂਨਾ ਲੈਣ ਲਈ ਇਕ ਨਿੱਜੀ ਹਸਪਤਾਲ ਆਈ ਸੀ। ਹਸਪਤਾਲ ਵਿੱਚ ਸੈਂਪਲ ਦੀ ਰਿਪੋਰਟ ਸਬੰਧੀ ਜਦੋਂ ਸਟਾਫ਼ ਨੇ ਕੁਝ ਸਮੇਂ ਵਿੱਚ ਦੇਣ ਲਈ ਕਿਹਾ ਤਾਂ ਮਾਂ-ਪੁੱਤ ਨੇੜਲੀ ਰੇਲਵੇ ਲਾਈਨ ਪਾਰ ਕਰਕੇ ਗੋਲਗੱਪਾ ਖਾਣ ਲਈ ਨਿਕਲ ਗਏ। 

ਜਿਵੇਂ ਹੀ ਮਾਂ-ਪੁੱਤ ਰੇਲਵੇ ਲਾਈਨ ਪਾਰ ਕਰਨ ਲੱਗੇ ਤਾਂ ਦੋਵਾਂ ਨੂੰ ਦਿੱਲੀ ਵਾਲੇ ਪਾਸੇ ਤੋਂ ਲੁਧਿਆਣਾ ਵੱਲ ਆ ਰਹੀ ਤੇਜ਼ ਰਫ਼ਤਾਰ ਟਰੇਨ ਨੇ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮਾਂ-ਪੁੱਤ ਦੋਵੇਂ ਕਾਫੀ ਦੂਰ ਜਾ ਡਿੱਗੇ, ਹਾਦਸੇ 'ਚ ਬੇਟੇ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਔਰਤ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਜਦੋਂ ਤੱਕ ਕਰਨ ਨੂੰ ਹਸਪਤਾਲ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ ਜਦਕਿ ਕੁਲਵਿੰਦਰ ਕੌਰ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ, ਜਿਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Read More
{}{}