Home >>Punjab

Corruption News: ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੇ ਗਬਨ ਦੇ ਦੋਸ਼ 'ਚ ਡੀਡੀਪੀਓ ਸਮੇਤ ਦੋ ਗ੍ਰਿਫ਼ਤਾਰ

 Corruption News: ਡੀ.ਡੀ.ਪੀ.ਓ. ਨੂੰ ਬਲਾਕ ਅਮਲੋਹ ਅਤੇ ਪੰਚਾਇਤਾਂ ਨੂੰ ਜਾਰੀ ਕੀਤੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

Advertisement
Corruption News: ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੇ ਗਬਨ ਦੇ ਦੋਸ਼ 'ਚ ਡੀਡੀਪੀਓ ਸਮੇਤ ਦੋ ਗ੍ਰਿਫ਼ਤਾਰ
Ravinder Singh|Updated: Aug 11, 2024, 07:26 PM IST
Share

Corruption News:  ਪੰਜਾਬ ਵਿਜੀਲੈਂਸ ਬਿਊਰੋ ਨੇ ਫਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਡੀ.ਡੀ.ਪੀ.ਓ. ਨੂੰ ਬਲਾਕ ਅਮਲੋਹ ਅਤੇ ਪੰਚਾਇਤਾਂ ਨੂੰ ਜਾਰੀ ਕੀਤੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਕੁਲਵਿੰਦਰ ਸਿੰਘ ਰੰਧਾਵਾ ਅਤੇ ਇਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਅੱਜ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਘਪਲੇ ਸਬੰਧੀ ਅਮਲੋਹ ਦੇ ਤਤਕਾਲੀ ਬੀ.ਡੀ.ਪੀ.ਓ. ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿੱਚ ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ.) ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਆਈ.ਪੀ.ਸੀ. ਐਫਆਈਆਰ ਨੰਬਰ 37 ਮਿਤੀ 09.08.2024 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 409, 120-ਬੀ ਅਤੇ ਧਾਰਾ 13(1) ਅਤੇ 13(2) ਤਹਿਤ ਦਰਜ ਕੀਤਾ ਗਿਆ ਹੈ। ਵਰਣਨਯੋਗ ਹੈ ਕਿ ਉਕਤ ਦੋਸ਼ੀਆਂ ਨੇ ਆਪਸੀ ਮਿਲੀਭੁਗਤ ਨਾਲ ਕੁਝ ਨਿੱਜੀ ਫਰਮਾਂ ਅਤੇ ਇਕ ਨਿੱਜੀ ਵਿਅਕਤੀ ਦੇ ਨਾਂ 'ਤੇ ਜਾਅਲੀ ਫੰਡ ਜਾਰੀ ਕਰਕੇ 40,85,175 ਰੁਪਏ ਦੇ ਸਰਕਾਰੀ ਫੰਡਾਂ ਦਾ ਗਬਨ ਕੀਤਾ ਹੈ।

ਇਹ ਵੀ ਪੜ੍ਹੋ : Daljit Singh Cheema: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ਸਿਰ ਮੱਥੇ ਪ੍ਰਵਾਨ ਕੀਤਾ ਜਾਵੇਗਾ-ਡਾ. ਦਲਜੀਤ ਸਿੰਘ ਚੀਮਾ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਕਥਿਤ ਦੋਸ਼ੀ ਕੁਲਵਿੰਦਰ ਸਿੰਘ ਰੰਧਾਵਾ (ਉਸ ਸਮੇਂ ਬੀ.ਡੀ.ਪੀ.ਓ. ਅਮਲੋਹ) ਅਤੇ ਇੱਕ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Nangal News: ਭਾਰੀ ਮੀਂਹ ਕਾਰਨ ਲੋਕਾਂ ਦੇ ਘਰਾਂ 'ਚ ਵੜਿਆ ਪਾਣੀ; ਸੀਵਰੇਜ ਦਾ ਪਾਣੀ ਕੱਢਣ ਵਾਲੀ ਮੋਟਰ ਖਰਾਬ

 

Read More
{}{}