Home >>Punjab

Jalandhar Accident: ਜਲੰਧਰ-ਪਠਾਨਕੋਟ ਹਾਈਵੇ ਉਤੇ ਟਰੈਕਟਰ-ਟਰਾਲੀ ਤੇ ਬੱਸ ਦੀ ਭਿਆਨਕ ਟੱਕਰ; ਚਾਰ ਦੀ ਮੌਤ

Jalandhar Accident: ਜਲੰਧਰ-ਪਠਾਨਕੋਟ ਹਾਈਵੇ 'ਤੇ ਕਾਲਾ ਬੱਕਰਾ ਨੇੜੇ ਇਕ ਬੱਸ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ 'ਚ ਡਰਾਈਵਰ ਸਮੇਤ 4 ਲੋਕਾਂ ਦੀ ਮੌਤ ਹੋ ਗਈ।

Advertisement
Jalandhar Accident: ਜਲੰਧਰ-ਪਠਾਨਕੋਟ ਹਾਈਵੇ ਉਤੇ ਟਰੈਕਟਰ-ਟਰਾਲੀ ਤੇ ਬੱਸ ਦੀ ਭਿਆਨਕ ਟੱਕਰ; ਚਾਰ ਦੀ ਮੌਤ
Ravinder Singh|Updated: Mar 10, 2025, 02:26 PM IST
Share

Jalandhar Accident: ਜਲੰਧਰ-ਪਠਾਨਕੋਟ ਹਾਈਵੇ 'ਤੇ ਕਾਲਾ ਬੱਕਰਾ ਨੇੜੇ ਇਕ ਬੱਸ ਅਤੇ ਇੱਟਾਂ ਨਾਲ ਭਰੀ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ 'ਚ ਡਰਾਈਵਰ ਸਮੇਤ 4 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਸਵਾਰੀਆਂ ਨਾਲ ਭਰੀ ਟੂਰਿਸਟ ਬੱਸ ਜਲੰਧਰ ਤੋਂ ਜੰਮੂ ਜਾ ਰਹੀ ਸੀ, ਜਿਸ ਤਰ੍ਹਾਂ ਹੀ ਉਹ ਕਾਲਾ ਬਕਰਾ ਕੋਲ ਪਹੁੰਚੀ ਤਾਂ ਇੱਟਾਂ ਨਾਲ ਭਰਿਆ ਟਰੈਕਟਰ-ਟਰਾਲੀ ਹਵਾਈ ਉਤੇ ਚੜ੍ਹਨ ਲੱਗਿਆ ਤਾਂ ਬੱਸ ਟਰਾਲੀ ਨਾਲ ਟਕਰਾ ਗਈ। ਹਾਦਸੇ 'ਚ ਬੱਸ ਡਰਾਈਵਰ ਸਮੇਤ 4 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਜ਼ਖਮੀਆਂ 'ਚੋਂ 9 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਬੱਸ ਦਿੱਲੀ ਤੋਂ ਜੰਮੂ ਵੱਲ ਜਾ ਰਹੀ ਸੀ। ਮ੍ਰਿਤਕਾਂ ਦੀ ਪਛਾਣ ਸੁਖਵੰਤ ਸਿੰਘ ਵਾਸੀ ਰਿਆਸੀ, ਜੰਮੂ ਅਤੇ ਕੁਲਦੀਪ ਸਿੰਘ ਵਾਸੀ ਉੱਤਮ ਨਗਰ, ਦਿੱਲੀ, ਵਰਿੰਦਰਪਾਲ ਸਿੰਘ ਵਾਸੀ ਮਾਛੀਵਾੜਾ ਸਾਹਿਬ ਅਤੇ ਸਤਵਿੰਦਰ ਸਿੰਘ ਵਾਸੀ ਜੰਮੂ ਵਜੋਂ ਹੋਈ ਹੈ। ਪੁਲਿਸ ਮੁਤਾਬਕ ਅਸ਼ੋਕ ਬੱਸ ਸਰਵਿਸ ਦੀ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਤੋਂ ਜੰਮੂ-ਕਸ਼ਮੀਰ ਜਾ ਰਹੀ ਸੀ। ਜਦੋਂ ਬੱਸ ਭੋਗਪੁਰ ਨੇੜੇ ਪੁੱਜੀ ਤਾਂ ਅਚਾਨਕ ਇੱਕ ਟਰੈਕਟਰ ਟਰਾਲੀ ਚਾਲਕ ਸੜਕ ’ਤੇ ਆ ਗਿਆ। ਇਸ ਕਾਰਨ ਪਿੱਛੇ ਆ ਰਹੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਟਰਾਲੀ ਪਲਟ ਗਈ, ਜਦਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਬੱਸ ਵਿੱਚ ਬੈਠੀਆਂ ਸਵਾਰੀਆਂ ਵਿੱਚ ਰੌਲਾ ਪੈ ਗਿਆ।

ਆਸ-ਪਾਸ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਘਟਨਾ ਦੀ ਸੂਚਨਾ ਥਾਣਾ ਭੋਗਪੁਰ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ ਅਤੇ ਯਾਤਰੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਬੱਸ ਚਾਲਕ ਸੁਖਵਿੰਦਰ ਅਤੇ ਸਵਾਰੀ ਕੁਲਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਗੁਰਬੰਦਨ ਸਿੰਘ, ਸੁਨੀਲ ਅਤੇ ਕਰੀਬ 11 ਸਵਾਰੀਆਂ ਜ਼ਖਮੀ ਹੋ ਗਈਆਂ। ਇਨ੍ਹਾਂ ਵਿੱਚੋਂ 6 ਲੋਕਾਂ ਨੂੰ ਜੌਹਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਵਰਿੰਦਰਪਾਲ ਸਿੰਘ ਅਤੇ ਸਤਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਦੂਜੇ ਪਾਸੇ ਪੁਲਿਸ ਨੇ ਕਰੇਨ ਦੀ ਮਦਦ ਨਾਲ ਬੱਸ ਨੂੰ ਹਾਈਵੇਅ ਵਾਲੇ ਪਾਸੇ ਲਿਜਾਇਆ।

ਪੁਲਿਸ ਨੇ ਜ਼ਖ਼ਮੀਆਂ ਅਤੇ ਮ੍ਰਿਤਕਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਲਈ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਨੇ ਦਿੱਤੀ ਹੈ। ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾਇਆ। ਇਸ ਮਾਮਲੇ ਵਿੱਚ ਜਲੰਧਰ ਦੇਹਾਤ ਥਾਣਾ ਆਦਮਪੁਰ ਸਰਕਲ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਹਸਪਤਾਲ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।

ਟੱਕਰ ਤੋਂ ਬਾਅਦ ਟਰਾਲੀ ਪਲਟ ਗਈ ਅਤੇ ਬੱਸ ਚਾਲਕ ਭਿਆਨਕ ਟੱਕਰ ਤੋਂ ਬਾਅਦ ਬੱਸ ਵਿੱਚ ਫਸ ਗਿਆ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਸੂਚਨਾ ਮਿਲਣ ਉਤੇ ਐਸਐਸਐਫ ਦੀ ਟੀਮ ਮੌਕੇ ਉਤੇ ਪਹੁੰਚੀ। ਜ਼ਖ਼ਮੀਆਂ ਨੂੰ ਬਾਹਰ ਕੱਢ ਕੇ ਅਲੱਗ-ਅਲੱਗ ਐਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ।

ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਸੜਕ ਸੁਰੱਖਿਆ ਫੋਰਸ ਗੱਡੀ ਇੰਚਾਰਜ ਰਣਧੀਰ ਸਿੰਘ ਆਪਣੀ ਟੀਮ ਨਾਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ ਅਤੇ ਹਸਪਤਾਲਾਂ 'ਚ ਲਿਜਾਇਆ ਗਿਆ।

ਇਸ ਟਰਾਲੀ 'ਚ ਸਵਾਰ 2 ਹੋਰ ਮਜ਼ਦੂਰ ਵੀ ਜ਼ਖਮੀ ਹੋ ਗਏ ਹਨ। ਹਾਦਸੇ ਦੀ ਸੂਚਨਾ ਮਿਲਣ 'ਤੇ ਥਾਣਾ ਮੁਖੀ ਭੋਗਪੁਰ ਯਾਦਵਿੰਦਰ ਸਿੰਘ ਰਾਣਾ, ਥਾਣੇਦਾਰ ਰਾਮ ਕਿਸ਼ਨ, ਪੁਲਿਸ ਚੌਂਕੀ ਲਾਹਦੜਾ ਤੋਂ ਪੁਲਿਸ ਪਾਰਟੀਆਂ ਹਾਦਸੇ ਵਾਲੀ ਥਾਂ 'ਤੇ ਪੁੱਜ ਗਈਆਂ ਹਨ। ਸੜਕ ਸੁਰੱਖਿਆ ਫੋਰਸ ਗੱਡੀ ਇੰਚਾਰਜ ਰਣਧੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਭੋਗਪੁਰ ਪੁਲਿਸ ਦੇ ਸਹਿਯੋਗ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਨੂੰ ਸਚਾਰੂ ਢੰਗ ਨਾਲ ਚਾਲੂ ਕਰਵਾ ਦਿੱਤਾ ਗਿਆ ਹੈ।

Read More
{}{}