Kharar Accident News: ਨੈਸ਼ਨਲ ਹਾਈਵੇ ਉੱਤੇ ਪਿੰਡ ਮਜਾਤ ਵਿੱਚ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ਉਪਰ ਹੀ ਮੌਤ ਹੋ ਗਈ। ਜਦਕਿ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਫੇਜ਼- 6 ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿਸ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੇਖਦੇ ਹੋਏ ਸੈਕਟਰ-32 ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
ਮ੍ਰਿਤਕਾਂ ਦੀ ਪਛਾਣ ਜਸਪ੍ਰੀਤ ਸਿੰਘ ਪਿਤਾ ਰਣਧੀਰ ਸਿੰਘ ਪਿੰਡ ਝੰਝੇੜੀ (33 ਸਾਲ) ਤੇ ਸੁਖਵਿੰਦਰ ਸਿੰਘ (22 ਸਾਲ) ਪਿੰਡ ਮੁਜਾਤਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ ਪਰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਸੜਕ ਜਾਮ ਕਰ ਦਿੱਤੀ ਗਈ ਤੇ ਤਕਰੀਬਨ ਡੇਢ ਘੰਟੇ ਤੋਂ ਬਾਅਦ ਪੁਲਿਸ ਦੇ ਭਰੋਸੇ ਤੋਂ ਬਾਅਦ ਰੋਡ ਨੂੰ ਖੋਲ੍ਹਿਆ ਗਿਆ।
ਇਹ ਵੀ ਪੜ੍ਹੋ : Paris Olympics 2024: ਭਾਰਤ ਦੇ ਸਵਪਨਿਲ ਕੁਸਲੇ ਨੇ ਸ਼ੂਟਿੰਗ ਵਿੱਚ ਜਿੱਤਿਆ ਕਾਂਸੀ ਦਾ ਮੈਡਲ