Ludhiana News: ਲੁਧਿਆਣਾ ਦੇ ਹਲਕਾ ਪੱਛਮੀ ਵਿੱਚ ਚੋਣ ਮਾਹੌਲ ਪੂਰੀ ਤਰ੍ਹਾਂ ਨਾਲ ਗਰਮਾ ਚੁੱਕਿਆ ਹੈ। ਜਿੱਥੇ ਇੱਕ ਪਾਸੇ ਸਾਰੀ ਸਿਆਸੀ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਆਪਣਾ ਜ਼ੋਰ ਲਗਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਕੱਚੇ ਕਰਮਚਾਰੀਆਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਕੇ ਦਬਾਅ ਬਣਾਉਣ ਦੀ ਪੂਰਾ ਕੋਸ਼ਿਸ਼ ਕਰ ਰਹੇ ਹਨ।
ਇਸੇ ਮੌਕੇ ਲੁਧਿਆਣਾ ਦੇ ਹਲਕਾ ਪੱਛਮੀ ਦੇ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਵੱਲੋਂ ਵੀ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫਿਰੋਜਪੁਰ ਰੋਡ ਤੇ ਵੱਖ-ਵੱਖ ਯੂਨੀਅਨ ਨਾਲ ਸਬੰਧ ਰੱਖਣ ਟੀਚਰ ਯੂਨੀਅਨ ਅਤੇ ਕਰੋਨਾ ਵਲੰਟੀਅਰਸ ਨੇ ਉਹਨਾਂ ਨੂੰ ਪੱਕਾ ਕਰਨ ਨੂੰ ਲੈ ਕੇ ਧਰਨਾ ਲਗਾਇਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ 3704 ਪਿਛਲੇ 6 ਸਾਲ ਤੋਂ ਨੌਕਰੀ ਕਰ ਰਹੇ ਹਨ। ਪਿਛਲੇ ਲੰਬੇ ਸਮੇਂ ਤੋਂ ਅਸੀਂ ਸਰਕਾਰ ਨੂੰ ਪੱਕਾ ਕਰਨ ਲਈ ਸੰਘਰਸ਼ ਕਰ ਰਹੇ ਹਾਂ। ਲੇਕਿਨ ਕਿਸੇ ਵੀ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਧਰਨਿਆਂ ਦਾ ਰੁਖ ਇਖਤਿਆਰ ਕੀਤਾ ਗਿਆ।
ਇਸ ਮੌਕੇ ਐਸਡੀਐਮ ਪਹੁੰਚੇ ਅਤੇ ਉਹਨਾਂ ਨੇ ਧਰਨਾਕਾਰੀ ਨੂੰ ਭਰੋਸਾ ਦਿੱਤਾ ਹੈ ਕਿ 14 ਤਰੀਕ ਨੂੰ ਉਹਨਾਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ। ਉਸ ਤੋਂ ਬਾਅਦ ਧਰਨਾਕਾਰੀਆਂ ਵੱਲੋਂ ਆਪਣਾ ਧਰਨਾ ਖ਼ਤਮ ਕਰਨ ਦੀ ਗੱਲ ਆਖੀ ਗਈ ਅਤੇ ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਹੈ। ਜੇਕਰ ਉਹਨਾਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਨਾਲ ਨਹੀਂ ਕਰਵਾਈ ਗਈ ਤਾਂ ਉਹਨਾਂ ਵੱਲੋਂ ਪੱਕੇ ਤੌਰ ਤੇ ਫਿਰ ਧਰਨਾ ਲਗਾਇਆ ਜਾਵੇਗਾ।
ਦੱਸਈਏ ਕਿ ਲੁਧਿਆਣਾ ਹਲਕਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਚਾਰੇ ਪਾਰਟੀਆਂ ਨੇ ਆਪਣੇ ਉਮੀਦਵਾਰਾ ਐਲਾਨ ਦਿੱਤੇ ਹਨ। ਜਿੱਥੇ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਟਿਕਟ ਦਿੱਤੀ ਹੈ। ਉੱਥੇ ਹੀ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਬੀਜੇਪੀ ਨੇ ਜੀਵਨ ਗੁਪਤਾ ਉੱਪਰ ਆਪਣਾ ਦਾਅ ਖੇਡਿਆ ਹੈ।