Moga News: ਮੋਗਾ ਦੇ ਪਿੰਡ ਬਿਲਾਸਪੁਰ ਵਿੱਚ ਅੱਜ ਸ਼ਾਮ ਦੇ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਦੋ ਵਿਅਕਤੀਆਂ 'ਤੇ ਫਾਇਰਿੰਗ ਕਰ ਦਿੱਤੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ। ਇਸ ਗੋਲੀਬਾਰੀ ਦੀ ਘਟਨਾ ਵਿੱਚ ਦੋ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਹਾਲਤ ਗੰਭੀਰ ਦੇਖਦਿਆਂ ਦੋਵੇਂ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਹੈ।
ਮੌਕੇ 'ਤੇ ਪੁੱਜੇ ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੇ ਬਿਆਨ ਮੁਤਾਬਕ ਕਰੀਬ 6 ਤੋਂ 7 ਰਾਊਂਡ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਮੌਕੇ ਤੋਂ ਇੱਕ ਪਿਸਟਲ ਵੀ ਬਰਾਮਦ ਕੀਤਾ ਹੈ।
ਪੁਲਿਸ ਵੱਲੋਂ ਘਟਨਾ ਸਥਲ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ਼ ਰਾਹੀ ਹਮਲਾਵਰਾਂ ਦੀ ਪਛਾਣ ਕਰਕੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।