Patiala News: ਪਟਿਆਲਾ ਦੇ ਸਮਾਨੀਆਂ ਗੇਟ ਦੇ ਕੋਲ ਤੜਕਸਾਰ ਮਾਂ ਪੁੱਤ 'ਤੇ ਕੁੱਝ ਅਣਪਛਾਤੇ ਲੋਕਾਂ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਹੈ। ਜਿਸ ਦੇ ਵਿੱਚ ਕਿ ਸੁਮਨ ਜਿਸ ਦੀ ਉਮਰ ਤਕਰੀਬਨ 45 ਸਾਲ ਅਤੇ ਲੜਕੇ ਮਨਜੋਤ ਜਿਸ ਦੀ ਉਮਰ ਤਕਰੀਬਨ 19 ਸਾਲ ਦੱਸੀ ਜਾ ਰਹੀ ਹੈ। ਸੁਮਨ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਮਨਜੋਤ ਜਿੰਦਗੀ ਅਤੇ ਮੌਤ ਦੇ ਵਿੱਚ ਲੜਾਈ ਲੜ ਰਿਹਾ ਹੈ। ਜਿਸ ਨੂੰ ਕਿ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ।
ਡੀਐਸਪੀ ਸਿਟੀ ਸਤਨਾਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਸੀ ਉਸ ਤੋਂ ਬਾਅਦ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤੇ ਸ਼ਾਨਬੀਨ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਸਾਰੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਇਹਨਾਂ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾਵੇਗੀ