Mohali News: ਮੋਹਾਲੀ ਦੇ ਸੈਕਟਰ 78 ਵਿੱਚ ਰਹਿੰਦੇ ਵਪਾਰੀ ਨੂੰ ਪਿਛਲੇ ਕਈ ਦਿਨਾਂ ਤੋਂ ਫ਼ੋਨ 'ਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ। ਜਿਸ 'ਤੇ ਉਸ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਜਿਸ ਤੋਂ ਬਾਅਦ ਬੀਤੀ ਦੇਰ ਰਾਤ ਕੁੱਝ ਅਣਪਛਾਤੇ ਨੌਜਵਾਨਾਂ ਵੱਲੋਂ ਵਪਾਰੀ ਦੀ ਕਾਰ ਨੂੰ ਅੱਗ ਲਗਾ ਦਿੱਤੀ ਗਈ। ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੀੜਿਤ ਵੱਲੋਂ ਕਿਹਾ ਗਿਆ ਕਿ ਪਿਛਲੇ ਕਈ ਦਿਨਾਂ ਤੋਂ ਉਸ ਨੂੰ ਫ਼ੋਨ ਕਰ ਕੇ 10 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ।