Lpg Price ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇਸ਼ ਦਾ ਆਮ ਬਜਟ 2025 ਪੇਸ਼ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ, ਦੇਸ਼ ਵਾਸੀਆਂ ਨੂੰ ਬਹੁਤ ਚੰਗੀ ਖ਼ਬਰ ਮਿਲੀ ਹੈ। ਤੇਲ ਕੰਪਨੀਆਂ ਨੇ ਫਰਵਰੀ ਦੇ ਪਹਿਲੇ ਦਿਨ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਜਾਣਕਾਰੀ ਅਨੁਸਾਰ ਕੀਮਤਾਂ ਘਟਾਈਆਂ ਗਈਆਂ ਹਨ।ਕੰਪਨੀਆਂ ਨੇ ਵਪਾਰਕ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਭਗ 7 ਰੁਪਏ ਦੀ ਕਟੌਤੀ ਕੀਤੀ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਕੰਪਨੀਆਂ ਨੇ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਦੀਆਂ ਕੀਮਤਾਂ ਸਥਿਰ ਰਹਿੰਦੀਆਂ ਹਨ।
ਪਿਛਲੇ ਮਹੀਨੇ, ਇੰਡੀਅਨ ਆਇਲ ਕਾਰਪੋਰੇਸ਼ਨ (IOC) ਨੇ 6 ਮਹੀਨਿਆਂ ਬਾਅਦ 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਵਿਚ 14.5 ਰੁਪਏ ਦੀ ਕਟੌਤੀ ਕੀਤੀ ਸੀ, ਜਿਸ ਨਾਲ ਕੁਝ ਮਹਾਨਗਰਾਂ ਵਿਚ ਇਹ 16 ਰੁਪਏ ਹੋ ਗਈ ਸੀ। ਨਵੇਂ ਸਾਲ ਦੀ ਸ਼ੁਰੂਆਤ ਤੋਂ ਬਾਅਦ, 19 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਲਗਾਤਾਰ ਦੂਜੇ ਮਹੀਨੇ ਘੱਟ ਰਹੀ ਹੈ। ਬਜਟ 2025 ਤੋਂ ਪਹਿਲਾਂ LPG ਦੀਆਂ ਕੀਮਤਾਂ ਵਿਚ ਬਦਲਾਅ ਕੀਤਾ ਗਿਆ ਹੈ। ਬਜਟ 1 ਫਰਵਰੀ, 2025 ਨੂੰ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਵੱਲੋਂ ਪੈਟਰੋਲੀਅਮ ਉਤਪਾਦਾਂ 'ਤੇ ਟੈਕਸਾਂ ਵਿਚ ਬਦਲਾਅ ਦੀ ਉਮੀਦ ਹੈ। ਹਰ ਕੋਈ ਇਹ ਦੇਖਣਾ ਚਾਹੇਗਾ ਕਿ ਕੀ LPG ਜਾਂ ਹੋਰ ਪੈਟਰੋਲੀਅਮ ਉਤਪਾਦਾਂ ਸਬੰਧੀ ਕੋਈ ਰਾਹਤ ਜਾਂ ਬਦਲਾਅ ਦਾ ਐਲਾਨ ਕੀਤਾ ਜਾਂਦਾ ਹੈ ਜਾਂ ਨਹੀਂ।
ਪ੍ਰਮੁੱਖ ਸ਼ਹਿਰਾਂ ਵਿਚ LPG ਸਿਲੰਡਰ ਦੀਆਂ ਨਵੀਆਂ ਕੀਮਤਾਂ
ਅੱਜ ਤੋਂ ਸਿਰਫ਼ 19 ਕਿੱਲੋ ਵਾਲੇ ਕਮਰਸ਼ੀਅਲ ਸਿਲੰਡਰ ਦੀ ਕੀਮਤ ਘਟੀ ਹੈ। ਘਰੇਲੂ LPG ਸਿਲੰਡਰ ਦੀ ਕੀਮਤ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ। ਆਓ ਵੱਖ-ਵੱਖ ਸ਼ਹਿਰਾਂ ਵਿਚ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਤੇ ਇਕ ਝਾਤ ਮਾਰੀਏ: