Gurdaspur firing Video viral: ਡੇਰਾ ਬਾਬਾ ਨਾਨਕ ਵਿੱਚ ਇੱਕ ਵਿਆਹ ਸਮਾਰੋਹ ਦੌਰਾਨ ਹਵਾਈ ਫਾਇਰਿੰਗ ਦੀ ਘਟਨਾ ਸਾਹਮਣੇ ਆਈ, ਜਿਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਚਾਰ ਵਿਅਕਤੀਆਂ ਖਿਲਾਫ਼ ਆਰਮਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ।
ਐਸ.ਐਸ.ਪੀ. ਆਦਿਤਿਆ ਨੇ ਦੱਸਿਆ ਕਿ ਇਹ ਚਾਰ ਵਿਅਕਤੀ ਵਿਆਹ ਮੌਕੇ ਪੈਲੇਸ ਦੀ ਪਾਰਕਿੰਗ ’ਚ ਹਵਾਈ ਫਾਇਰ ਕਰ ਰਹੇ ਸਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਹੋ ਗਈ ਹੈ। ਜਲਦ ਉਨ੍ਹਾਂ ਨੂੰ ਪੁੱਛਗਿੱਛ ਲਈ ਲਿਆਂਦਾ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇ ਕੋਈ ਵਿਆਹ ਸਮਾਗਮਾਂ ਵਿਚ ਹਾਵਾਈ ਫਾਇਰਿੰਗ ਕਰਦਾ ਪਾਇਆ ਗਿਆ ਤਾਂ ਉਸ ’ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।