Home >>Punjab

Sri Anandpur Sahib: ਨੂਰਪੁਰ ਬੇਦੀ ਦੀ ਕਲਵਾਂ ਚੌਂਕੀ ਇੰਚਾਰਜ ਸਬ-ਇੰਸਪੈਕਟਰ ਰਿਸ਼ਵਤ ਲੈਂਦਿਆਂ ਕਾਬੂ

Sri Anandpur Sahib: ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾਂ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। 

Advertisement
Sri Anandpur Sahib: ਨੂਰਪੁਰ ਬੇਦੀ ਦੀ ਕਲਵਾਂ ਚੌਂਕੀ ਇੰਚਾਰਜ ਸਬ-ਇੰਸਪੈਕਟਰ ਰਿਸ਼ਵਤ ਲੈਂਦਿਆਂ ਕਾਬੂ
Ravinder Singh|Updated: Apr 17, 2025, 07:08 PM IST
Share

Sri Anandpur Sahib (ਬਿਮਲ ਸ਼ਰਮਾ): ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾਂ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐਸ.ਆਈ. ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼ਤ ਵਜੋਂ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ।

ਬੁਲਾਰੇ ਨੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।

ਇਹ ਵੀ ਪੜ੍ਹੋ : Bathinda News: ਕਲਯੁੱਗੀ ਪੁੱਤਰ ਵੱਲੋਂ ਮਾਂ ਦੀ ਕੁੱਟਮਾਰ; ਮਹਿਲਾ ਕਮਿਸ਼ਨ ਨੇ ਨੋਟਿਸ ਲੈਂਦੇ ਹੋਏ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼

ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐਸ.ਆਈ. ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ : Ludhiana By election: ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ, ਜਾਣੋ ਕਿਸ ਨਾਮ ਉਤੇ ਲੱਗੀ ਮੋਹਰ

Read More
{}{}