Home >>Punjab

ਵਿਜੀਲੈਂਸ ਬਿਊਰੋ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Fatehgarh Sahib:  ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

Advertisement
ਵਿਜੀਲੈਂਸ ਬਿਊਰੋ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Manpreet Singh|Updated: May 05, 2025, 08:03 PM IST
Share

Fatehgarh Sahib: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ 'ਤੇ ਮਾਈਨਿੰਗ (ਖਣਨ ਕਾਰਵਾਈ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More
{}{}