Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਉਤੇ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਅੱਜ ਸਵੇਰੇ ਲਗਭਗ 10 ਤੋਂ 15 ਅਧਿਕਾਰੀ ਗ੍ਰੀਨ ਐਵੇਨਿਊ ਸਥਿਤ ਉਸਦੇ ਘਰ ਪਹੁੰਚੇ। ਵਿਜੀਲੈਂਸ ਅਧਿਕਾਰੀਆਂ ਨੇ ਕਿਸ ਮਾਮਲੇ ਵਿੱਚ ਛਾਪੇਮਾਰੀ ਕੀਤੀ ਇਸ ਬਾਰੇ ਅਜੇ ਉਨ੍ਹਾਂ ਨੂੰ ਕੁਝ ਨਹੀਂ ਦੱਸਿਆ। ਮੀਡੀਆ ਨੂੰ ਘਰ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।
ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਖੁਦ ਮੌਕੇ 'ਤੇ ਮੌਜੂਦ ਹਨ, ਜਿਸ ਤੋਂ ਛਾਪੇਮਾਰੀ ਦੀ ਗੰਭੀਰਤਾ ਅਤੇ ਮਹੱਤਵ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਅੱਜ ਪੰਜਾਬ ਭਰ ਵਿੱਚ 25 ਥਾਵਾਂ 'ਤੇ ਵਿਜੀਲੈਂਸ ਛਾਪੇਮਾਰੀ ਕੀਤੀ ਜਾ ਰਹੀ ਹੈ। ਜੇਕਰ ਅਸੀਂ ਇਕੱਲੇ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਅੱਜ 9 ਥਾਵਾਂ 'ਤੇ ਵਿਜੀਲੈਂਸ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਜਾਂਚ ਟੀਮ ਵੱਲੋਂ ਘਰ ਨੂੰ ਤਾਲੇ ਮਾਰ ਦਿੱਤੇ ਗਏ ਹਨ। ਜਿਹੜੇ ਲੋਕ ਅੰਦਰ ਹਨ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਤੇ ਜੋ ਬਾਹਰ ਹਨ ਉਨ੍ਹਾਂ ਨੂੰ ਅੰਦਰ ਨਹੀਂ ਆਉਣ ਦਿੱਤਾ ਗਿਆ ਹੈ। ਇਸ ਵੇਲੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਗਿਣਤੀ ਵਿੱਚ ਲੋਕ ਮਿਲਣ ਲਈ ਪੁੱਜੇ ਹੋਏ ਸਨ।
ਪਤਨੀ ਗਨੀਵ ਕੌਰ ਨੇ ਕੀਤਾ ਵਿਰੋਧ
ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਵਿਜੀਲੈਂਸ ਛਾਪੇਮਾਰੀ ਦਾ ਵਿਰੋਧ ਕੀਤਾ। ਗਨੀਵ ਕੌਰ ਨੇ ਕਿਹਾ ਕਿ ਅੱਜ ਸਵੇਰੇ ਵਿਜੀਲੈਂਸ ਟੀਮ ਸਾਨੂੰ ਧੱਕਾ ਦੇ ਕੇ ਸਾਡੇ ਘਰ ਵਿੱਚ ਦਾਖਲ ਹੋਈ। ਸਾਡੇ ਘਰ ਵਿੱਚ ਲਗਭਗ 30 ਲੋਕ ਆਏ ਸਨ। ਇਹ ਸਾਡਾ ਘਰ ਹੈ। ਕਿਸੇ ਵੀ ਅਧਿਕਾਰੀ ਨੂੰ ਕਿਸੇ ਨੂੰ ਰੋਕਣ ਦਾ ਅਧਿਕਾਰ ਨਹੀਂ ਹੈ। ਗਨੀਵ ਮੀਡੀਆ ਨੂੰ ਆਪਣੇ ਨਾਲ ਅੰਦਰ ਲੈ ਗਈ।
ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਹੈ।
ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ।
ਭਗਵੰਤ ਮਾਨ ਜੀ ਇਹ ਗੱਲ ਸਮਝ ਲਓ, ਜਿੰਨੇ ਮਰਜ਼ੀ ਪਰਚੇ… pic.twitter.com/D0iDbb3BO4— Bikram Singh Majithia (@bsmajithia) June 25, 2025
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਐਕਸ ਹੈਂਡਲ ਉਤੇ ਲਿਖਿਆ ਕਿ ਅੱਜ ਵਿਜੀਲੈਂਸ ਦੇ SSP ਦੀ ਅਗਵਾਈ ਹੇਠ ਟੀਮ ਨੇ ਮੇਰੇ ਛਾਪੇਮਾਰੀ ਕੀਤੀ ਹੈ। ਪੰਜਾਬ ਦੇ ਮੁੱਦਿਆਂ ਦੀ ਹਮੇਸ਼ਾ ਗੱਲ ਕੀਤੀ ਹੈ ਤੇ ਅੱਗੇ ਵੀ ਕਰਾਂਗਾ।
ਇਹ ਵੀ ਪੜ੍ਹੋ : Punjab Weather: ਪੰਜਾਬ ਵਿੱਚ ਭਾਰੀ ਬਾਰਿਸ਼, ਬਿਜਲੀ ਡਿੱਗਣ ਤੇ ਹਨੇਰੀ ਦੀ ਸੰਭਾਵਨਾ; ਸਰਗਰਮ ਹੋਵੇਗਾ ਮਾਨਸੂਨ