Bikram Majithia: ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਉਤੇ ਸ਼ਿਕੰਜਾ ਕੱਸਿਆ ਹੋਇਆ ਹੈ। ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਨੇ ਵਿਜੀਲੈਂਸ ਕੋਲ ਉਨ੍ਹਾਂ ਵਿਰੁੱਧ ਆਪਣੇ ਬਿਆਨ ਦਰਜ ਕਰਵਾਏ ਹਨ। ਅੱਜ ਵਿਜੀਲੈਂਸ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਥਾਨਾਂ ਉਤੇ ਲੈ ਕੇ ਜਾ ਰਹੀ ਹੈ। ਇਸ ਲਈ ਟੀਮ ਕਈ ਵਾਹਨਾਂ ਦੇ ਕਾਫਲੇ ਵਿੱਚ ਰਵਾਨਾ ਹੋ ਗਈ ਹੈ। ਅੱਜ, ਉਨ੍ਹਾਂ ਨੂੰ ਤਸਦੀਕ ਲਈ ਵੱਖ-ਵੱਖ ਸਥਾਨਾਂ ‘ਤੇ ਲਿਜਾਇਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਤੜਕੇ ਮੁਹਾਲੀ ਤੋਂ ਲੈ ਕੇ ਰਵਾਨਾ ਹੋਈ। ਵਿਜੀਲੈਂਸ ਦੀ ਟੀਮ ਕਈ ਗੱਡੀਆਂ ਵਿੱਚ ਸਵਾਰ ਸੀ। ਇੱਥੇ ਇਹ ਵੀ ਜ਼ਿਕਰਯੋਗ ਹੈ ਮਜੀਠੀਆ ਮਾਮਲੇ ਵਿੱਚ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ, ਸਾਬਕਾ ਈਡੀ ਅਧਿਕਾਰੀ ਨਿਰੰਜਣ ਸਿੰਘ, ਸਾਬਕਾ ਅਕਾਲੀ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਮਜੀਠੀਆ ਦੇ ਸਾਬਕਾ ਪੀਏ ਤਲਵੀਰ ਗਿੱਲ ਵੀ ਵਿਜੀਲੈਂਸ ਬਿਊਰੋ ਕੋਲ ਆਪਣੇ ਬਿਆਨ ਦਰਜ ਕਰਾ ਚੁੱਕੇ ਹਨ।
ਆਮ ਆਦਮੀ ਪਾਰਟੀ ਦੇ ਆਗੂ ਅਤੇ ਦੱਖਣੀ ਹਲਕੇ ਤੋਂ ਵਿਧਾਨ ਸਭਾ ਉਮੀਦਵਾਰ ਰਹਿ ਚੁੱਕੇ ਤਲਬੀਰ ਸਿੰਘ ਗਿੱਲ ਨੇ ਐਤਵਾਰ ਸ਼ਾਮ ਨੂੰ ਵਿਜੀਲੈਂਸ ਕੋਲ ਆਪਣਾ ਬਿਆਨ ਦਰਜ ਕਰਵਾਇਆ। ਤਲਬੀਰ ਸਿੰਘ ਨੂੰ ਦੁਪਹਿਰ 2 ਵਜੇ ਕਚਹਿਰੀ ਚੌਕ ਨੇੜੇ ਜੀਓ ਮੈੱਸ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਨਿੱਜੀ ਰੁਝੇਵਿਆਂ ਕਾਰਨ ਉਹ ਸ਼ਾਮ 4:15 ਵਜੇ ਪਹੁੰਚੇ ਅਤੇ ਸ਼ਾਮ 5:45 ਵਜੇ ਜੀਓ ਮੈੱਸ ਤੋਂ ਬਾਹਰ ਆ ਗਏ। ਜੀਓ ਮੈੱਸ ਤੋਂ ਬਾਹਰ ਆਉਂਦੇ ਹੀ 'ਆਪ' ਆਗੂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਕੋਲ ਆਪਣਾ ਬਿਆਨ ਦਰਜ ਕਰਵਾਇਆ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੇਕਰ ਵਿਜੀਲੈਂਸ ਉਨ੍ਹਾਂ ਨੂੰ ਦੁਬਾਰਾ ਬੁਲਾਉਂਦੀ ਹੈ ਤਾਂ ਵੀ ਉਹ ਪੁਲਿਸ ਨਾਲ ਪੂਰਾ ਸਹਿਯੋਗ ਕਰਨਗੇ। ਤਲਬੀਰ ਨੇ ਕਿਹਾ ਕਿ ਕਿਉਂਕਿ ਮਾਮਲਾ ਗੰਭੀਰ ਹੈ, ਇਸ ਲਈ ਉਹ ਆਪਣਾ ਬਿਆਨ ਜਨਤਕ ਨਹੀਂ ਕਰਨਾ ਚਾਹੁੰਦੇ, ਤਾਂ ਜੋ ਕੋਈ ਵੀ ਪੁਲਿਸ ਜਾਂਚ ਨੂੰ ਪ੍ਰਭਾਵਿਤ ਨਾ ਕਰ ਸਕੇ।