Home >>Punjab

Amritsar News: ਐਡਵੋਕੇਟ ਧਾਮੀ ਵਿਰੁੱਧ ਬੇਬੁਨਿਆਦ ਦੂਸ਼ਣਬਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ-ਭਾਈ ਮਹਿਤਾ ਤੇ ਭਾਈ ਚਾਵਲਾ

 Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਮਾਨਦਾਰ, ਸਮਰਪਿਤ, ਸਾਦਗੀ ਭਰੀ ਤਿਆਗੀ ਸ਼ਖ਼ਸੀਅਤ ਹਨ, ਜਿਨ੍ਹਾਂ ਖ਼ਿਲਾਫ਼ ਕਥਿਤ ਆਡੀਓ ਕਲਿਪ ਨੂੰ ਲੈ ਕੇ ਕੀਤੀ ਜਾ ਰਹੀ ਬੇਬੁਨਿਆਦ ਦੂਸ਼ਣਬਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement
Amritsar News: ਐਡਵੋਕੇਟ ਧਾਮੀ ਵਿਰੁੱਧ ਬੇਬੁਨਿਆਦ ਦੂਸ਼ਣਬਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ-ਭਾਈ ਮਹਿਤਾ ਤੇ ਭਾਈ ਚਾਵਲਾ
Ravinder Singh|Updated: Dec 19, 2024, 07:06 AM IST
Share

Amritsar News:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਮਾਨਦਾਰ, ਸਮਰਪਿਤ, ਸਾਦਗੀ ਭਰੀ ਤਿਆਗੀ ਸ਼ਖ਼ਸੀਅਤ ਹਨ, ਜਿਨ੍ਹਾਂ ਖ਼ਿਲਾਫ਼ ਕਥਿਤ ਆਡੀਓ ਕਲਿਪ ਨੂੰ ਲੈ ਕੇ ਕੀਤੀ ਜਾ ਰਹੀ ਬੇਬੁਨਿਆਦ ਦੂਸ਼ਣਬਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਇਕ ਸਾਂਝੇ ਬਿਆਨ ਵਿਚ ਕੀਤਾ ਹੈ।

ਭਾਈ ਮਹਿਤਾ ਅਤੇ ਭਾਈ ਚਾਵਲਾ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਰੁੱਧ ਸਿਆਸੀ ਦੂਸ਼ਣਬਾਜ਼ੀ ਉਹ ਲੋਕ ਕਰ ਰਹੇ ਹਨ, ਜਿਨ੍ਹਾਂ ਦਾ ਪੰਥ ਵਿਚ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਸੱਚਾ ਸਿਪਾਹੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਮੇਸ਼ਾ ਐਡਵੋਕੇਟ ਧਾਮੀ ਦੇ ਹੱਕ ਵਿਚ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ।

ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਲਗਾਤਾਰ ਚੌਥੀ ਵਾਰ ਵੱਡੇ ਬਹੁਮਤ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ ਹਨ, ਜਿਸ ਕਰਕੇ ਵਿਰੋਧੀਆਂ ਵਲੋਂ ਇਕ ਗਿਣੀ ਮਿਥੀ ਸਾਜਿਸ਼ ਤਹਿਤ ਕਿਸੇ ਵਿਅਕਤੀ ਕੋਲੋਂ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ ਕਰਵਾ ਕੇ ਗੱਲਬਾਤ ਦੌਰਾਨ ਉਕਸਾਇਆ ਗਿਆ ਅਤੇ ਬਾਅਦ ਵਿਚ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਕੇ ਘਟੀਆ ਕਿਸਮ ਦਾ ਰਾਜਨੀਤਕ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਭਾਈ ਮਹਿਤਾ ਅਤੇ ਭਾਈ ਚਾਵਲਾ ਨੇ ਆਖਿਆ ਕਿ ਇਕ ਕਥਿਤ ਆਡੀਓ ਕਲਿਪ ਦੇ ਆਧਾਰ ਉਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਰੁੱਧ ਘਟੀਆ ਕਿਸਮ ਦੀ ਰਾਜਨੀਤੀ ਕਰਨ ਵਾਲੇ ਲੋਕ ਕਿਸੇ ਸਾਜਿਸ਼ ਤਹਿਤ ਇਹ ਸਭ ਕੁਝ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਫੋਨ ਉਤੇ ਕਿਸੇ ਸ਼ਖ਼ਸ ਨਾਲ ਹੋਈ ਗੱਲਬਾਤ ਦੌਰਾਨ ਅਚੇਤ ਰੂਪ ਵਿਚ ਅਪਸ਼ਬਦਾਂ ਲਈ ਖਿਮਾ-ਜਾਚਨਾ ਕਰ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਤਕਨੀਕੀ ਯੁੱਗ ਦਾ ਫਾਇਦਾ ਕਿਸੇ ਨਾਲ ਫੋਨ ਉਤੇ ਗੱਲਬਾਤ ਨੂੰ ਰਿਕਾਰਡ ਕਰਨਾ ਇਕ ਗੰਭੀਰ ਅਪਰਾਧ ਹੈ। ਇਸ ਬਾਰੇ ਵੀ ਸੰਵਿਧਾਨਿਕ ਸੰਸਥਾਵਾਂ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਹਰੇਕ ਦੇ ਨਿੱਜਤਾ ਦੇ ਅਧਿਕਾਰ ਨੂੰ ਬਹਾਲ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ : Punjab Breaking Live Updates: ਸ਼ੰਭੂ ਬਾਰਡਰ ਖੋਲ੍ਹਣ 'ਤੇ ਅੱਜ SC 'ਚ ਸੁਣਵਾਈ, ਰੇਲਾਂ ਦੇ ਚੱਕੇ ਜਾਮ, ਜਾਣੋ ਹੁਣ ਤੱਕ ਦੇ ਅਪਡੇਟਸ

Read More
{}{}