High Court: ਪਹਿਲਗਾਮ ਵਿੱਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਵਿੱਚ ਸੁਰੱਖਿਆ ਦੇ ਕੀਤੇ ਇੰਤਜ਼ਾਮ ਹਨ ਤੇ ਪੰਜਾਬ ਅਣਸੁਖਾਵੀਂ ਘਟਨਾ ਲਈ ਕਿੰਨਾ ਕੁ ਤਿਆਰ ਹੈ। ਇਸ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਅਰਜ਼ੀ ਲਗਾਈ ਗਈ ਹੈ। ਕਾਨੂੰਨ ਅਤੇ ਵਿਵਸਥਾ ਨੂੰ ਲੈ ਕੇ ਚੱਲ ਰਹੀ ਪਟੀਸ਼ਨ ਵਿੱਚ ਨਵੀਂ ਅਰਜ਼ੀ ਦਾਇਰ ਕੀਤੀ ਗਈ ਹੈ।
ਅਦਾਲਤ ਵਿੱਚ ਅਰਜ਼ੀ ਲਗਾਈ ਹੈ ਕਿ ਇਸ ਸਬੰਧੀ ਪੰਜਾਬ ਦੇ ਗ੍ਰਹਿ ਸਕੱਤਰ ਤੋਂ ਜਵਾਬ ਮੰਗਿਆ ਜਾਵੇ। ਕਾਨੂੰਨ ਤੇ ਵਿਵਸਥਾ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿੱਚ ਦੱਸਿਆ ਗਿਆ ਕਿ ਪੰਜਾਬ ਦੇ 423 ਪੁਲਿਸ ਸਟੇਸ਼ਨਾਂ, 31 ਸੀਆਈਏ ਸਟਾਫ ਤੇ 153 ਪੁਲਿਸ ਚੌਂਕੀਆਂ ਉਤੇ ਸੀਸੀਟੀਵੀ ਕੈਮਰੇ ਲੱਗ ਚੁੱਕੇ ਹਨ। ਸਾਰੇ ਕੈਮਰੇ ਨਾਈਟ ਵਿਜ਼ਨ ਵਾਲੇ ਹਨ ਤੇ ਆਡੀਓ ਤੇ ਵੀਡੀਓ ਵੀ ਚੰਗੀ ਕੁਆਲਿਟੀ ਨਾਲ ਕੈਪਚਰ ਕਰਨ ਵਾਲੇ ਹਨ।
ਇਹ ਵੀ ਪੜ੍ਹੋ : Pahalgam Terror Attack: ਪਹਿਲਗਾਮ ਅੱਤਵਾਦੀ ਹਮਲੇ ਉਤੇ ਸਰਬ ਪਾਰਟੀ ਦੀ ਮੀਟਿੰਗ ਅੱਜ; ਪਾਕਿਸਤਾਨ ਨੂੰ ਲੈ ਕੇ ਸਰਕਾਰ ਦੇ ਪੰਜ ਵੱਡੇ ਫ਼ੈਸਲੇ
10 ਘੰਟੇ ਦਾ ਯੂਪੀਐਸ ਬੈਕਅੱਪ ਸਾਰਿਆਂ ਨੂੰ ਦਿੱਤਾ ਗਿਆ ਹੈ। ਇਹ ਕੈਮਰੇ 18 ਮਹੀਨੇ ਤੱਕ ਦੀ ਰਿਕਾਰਡਿੰਗ ਸੰਭਾਲ ਕੇ ਰੱਖ ਸਕਦੇ ਹਨ। ਕੰਪਨੀ ਦੇ ਨਾਲ 3 ਸਾਲ ਦਾ ਠੇਕਾ ਹੋਇਆ ਤੇ ਨਾਲ ਹੀ ਕੈਮਰਿਆਂ ਵਿੱਚ ਸਮੱਸਿਆ ਲਈ ਇੱਕ ਹੈਲਪ ਨੰਬਰ ਵੀ ਜਾਰੀ ਕੀਤਾ ਗਿਆ ਹੈ। ਔਰਤਾਂ ਲਈ 181 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਔਰਤਾਂ ਦੇ ਹਥਿਆਰਬੰਦ ਵਿਸ਼ੇਸ਼ ਸੁਰੱਖਿਆ ਦਸਤੇ ਸਾਰੇ ਜ਼ਿਲ੍ਹਿਆਂ ਵਿਚ ਬਣਾਏ ਗਏ ਹਨ।
ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਬੀਤੇ ਕੱਲ੍ਹ ਪੰਜਾਬ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ ਪੱਧਰੀ ਸੁਰੱਖਿਆ ਮੀਟਿੰਗ ਕੀਤੀ ਸੀ। ਇਸ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ, ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਤੋਂ ਉਨ੍ਹਾਂ ਸੈਲਾਨੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਜੋ ਉੱਥੇ ਹੋਟਲਾਂ ਵਿੱਚ ਫਸੇ ਹੋ ਸਕਦੇ ਹਨ। ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨਾਲ ਸੰਪਰਕ ਸਥਾਪਿਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Ghaziabad News: ਏਟੀਐਸ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਮੰਗਤ ਸਿੰਘ ਗ੍ਰਿਫ਼ਤਾਰ; 25000 ਰੁਪਏ ਸੀ ਇਨਾਮ