Home >>Punjab

Sukhbir Singh Badal Attack: ਕੌਣ ਹੈ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ?

Who is Former Terrorist Narian Singh Chaura : ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ। ਪਿਸਤੌਲ ਲੈ ਕੇ ਆਏ ਵਿਅਕਤੀ ਨੇ ਬਾਦਲ 'ਤੇ ਫਾਇਰਿੰਗ ਕੀਤੀ। ਇਸ ਘਟਨਾ ਨੂੰ ਖਾਲਿਸਤਾਨੀ ਅੱਤਵਾਦੀ ਨਰਾਇਣ ਸਿੰਘ ਚੌੜਾ ਨੇ ਅੰਜਾਮ ਦਿੱਤਾ ਸੀ।  

Advertisement
Sukhbir Singh Badal Attack: ਕੌਣ ਹੈ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲਾ ਨਰਾਇਣ ਸਿੰਘ?
Riya Bawa|Updated: Dec 04, 2024, 10:59 AM IST
Share

Sukhbir Singh Badal Attack at Golden Temple: ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉੱਪਰ ਗੋਲੀ ਚਲਾਉਣ ਦੀ ਕੋਸ਼ਿਸ਼ ਨਰਾਇਣ ਸਿੰਘ ਚੌੜਾ ਨਾਂ ਦੇ ਵਿਅਕਤੀ ਵੱਲੋਂ ਕੀਤੀ ਗਈ ਸੀ। ਹਰਿਮੰਦਰ ਸਾਹਿਬ ਦੀ ਵੀਡੀਓ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਵੇਰੇ ਨਰਾਇਣ ਸਿੰਘ ਪਿਸਤੌਲ ਲੈ ਕੇ ਆਉਂਦਾ ਹੈ ਅਤੇ ਉਸ ਵੱਲੋਂ ਸੁਖਬੀਰ ਸਿੰਘ ਉੱਪਰ ਗੋਲੀ ਚਲਾਈ ਜਾਂਦੀ ਹੈ। ਹੁਣ ਹਰ ਕਿਸੇ ਦੇ ਮਨ ਵਿੱਚ ਆ ਰਿਹਾ ਹੈ ਕਿ  ਇਹ ਨਰਾਇਣ ਸਿੰਘ ਕੌਣ  (Narian Singh Chaura) ਹੈ? ਆਓ ਤੁਹਾਨੂੰ ਇਸ ਬਾਰੇ ਦੱਸਦੇ ਹਾਂ। 

ਕੌਣ ਹੈ ਨਰਾਇਣ ਸਿੰਘ ਚੌੜਾ
ਨਰਾਇਣ ਸਿੰਘ ਚੌੜਾ ਜੋ ਕਿ ਡੇਰੇ ਬਾਬਾ ਨਾਨਕ ਦਾ ਰਹਿਣ ਵਾਲਾ ਹੈ ਜਿਸ ਵੱਲੋਂ ਗੋਲੀ ਚਲਾਈ ਗਈ ਹੈ। ਨਰਾਇਣ ਸਿੰਘ ਚੌੜਾ ਨੂੰ ਖਾਲਿਸਤਾਨੀ ਅੱਤਵਾਦੀ ਵਜੋਂ ਜਾਣਿਆ ਜਾਂਦਾ ਹੈ। ਉਹ ਬੱਬਰ ਖਾਲਸਾ ਅੱਤਵਾਦੀ ਸੰਗਠਨ ਨਾਲ ਜੁੜਿਆ ਰਿਹਾ ਹੈ। ਉਹ ਚੰਡੀਗੜ੍ਹ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਹੈ।

ਸੁਖਬੀਰ ਸਿੰਘ ਬਾਦਲ ਨੇ ਸਾਰੇ ਗੁਨਾਹ ਕੀਤੇ ਕਬੂਲ- ਨਰਾਇਣ ਸਿੰਘ ਚੌੜਾ
 ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ (Sukhbir Singh Badal Attacker Narian Singh Chaura) ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਸਾਰੇ ਗੁਨਾਹ ਕਬੂਲ ਕੀਤੇ ਹਨ ਅਤੇ ਇਸ ਕਰਕੇ ਉਸਨੇ ਗੋਲੀ ਚਲਾਈ ਹੈ।

ਇੰਝ ਦਿੱਤਾ ਘਟਨਾ ਨੂੰ ਅੰਜਾਮ
ਨਰਾਇਣ ਸਿੰਘ ਨੇ ਬੜੇ ਆਰਾਮ ਨਾਲ ਹਰਿਮੰਦਰ ਸਾਹਿਬ ਦੇ ਗੇਟ 'ਤੇ ਸੁਖਬੀਰ ਬਾਦਲ ਕੋਲ ਜਾ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਉਸ ਨੇ ਉਨ੍ਹਾਂ 'ਤੇ ਗੋਲੀਬਾਰੀ ਵੀ ਕੀਤੀ ਪਰ ਸੁਰੱਖਿਆ ਗਾਰਡ ਦੁਆਰਾ ਫੜੇ ਜਾਣ ਤੋਂ ਬਾਅਦ ਉਹ ਆਪਣਾ ਨਿਸ਼ਾਨਾ ਬਣਾਉਣ ਤੋਂ ਖੁੰਝ ਗਿਆ। ਜੇਕਰ ਸੁਰੱਖਿਆ ਕਰਮੀਆਂ ਨੇ ਨਿਸ਼ਾਨੇ ਤੋਂ ਖੁੰਝ ਕੇ ਉਸ ਨੂੰ ਕਾਬੂ ਨਾ ਕੀਤਾ ਹੁੰਦਾ ਤਾਂ ਕੁਝ ਵੀ ਹੋ ਸਕਦਾ ਸੀ।

ਜੇਲ੍ਹ ਤੋਂ ਹੋਇਆ ਸੀ ਫਰਾਰ 
ਦੱਸਿਆ ਗਿਆ ਕਿ ਉਹ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਅੱਤਵਾਦੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ।

ਮੁਲਜ਼ਮਾਂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ
ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਬਾਹਰ ਆਇਆ ਸੀ। ਉਹ ਪੰਜ ਸਾਲ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੱਟ ਚੁੱਕਾ ਹੈ।  ਮੁਲਜ਼ਮਾਂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: Sukhbir Singh Badal: ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਕਰਨ ਵਾਲੇ ਨਰੈਣ ਸਿੰਘ ਨੇ ਕਹੀ ਵੱਡੀ ਗੱਲ
 

ਰਾਹਤ ਦੀ ਗੱਲ ਇਹ ਰਹੀ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਗੋਲੀ (Firing on Sukhbir Singh Badal)  ਨਹੀਂ ਲੱਗੀ ਹੈ। ਫਾਇਰਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਇਸ ਦੌਰਾਨ ਗੋਲੀ ਚਲਾਉਣ ਵਾਲੇ ਨੂੰ ਮੌਕੇ ਉੱਤੇ ਕਾਬੂ ਕਰ ਲਿਆ ਗਿਆ ਹੈ। 

Read More
{}{}