Home >>Punjab

Lehragaga News: ‘ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਮਾਨ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ: ਕੈਬਨਿਟ ਮੰਤਰੀ ਬਰਿੰਦਰ ਗੋਇਲ

Lehragaga News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ।

Advertisement
Lehragaga News: ‘ਪੰਜਾਬ ਸਿੱਖਿਆ ਕ੍ਰਾਂਤੀ’ ਨਾਲ ਮਾਨ ਸਰਕਾਰ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ: ਕੈਬਨਿਟ ਮੰਤਰੀ ਬਰਿੰਦਰ ਗੋਇਲ
Ravinder Singh|Updated: Apr 17, 2025, 04:49 PM IST
Share

Lehragaga News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ 9 ਸਰਕਾਰੀ ਸਕੂਲਾਂ ਵਿੱਚ 1.41 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਮੌਕੇ ਕੀਤਾ ਗਿਆ।

ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਿੱਖਿਆ ਨੂੰ ਸਰਬੋਤਮ ਬਣਾਉਣ ਦੇ ਹਰ ਪੱਧਰ ''ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਨੂੰ ਵੀ ਤਸੱਲੀ ਹੈ ਕਿ ਉਨ੍ਹਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਰਕਾਰੀ ਸਕੂਲਾਂ ਉੱਤੇ ਭਰੋਸਾ ਰੱਖਿਆ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜੀਹ ਦੇਣ ਲੱਗ ਪਏ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਤਕਨੀਕਾਂ ਬਾਰੇ ਸਿਖਲਾਈ ਦਿਵਾਉਣ ਹਿੱਤ ਦੇਸ਼ਾਂ-ਵਿਦੇਸ਼ਾਂ ਵਿੱਚ ਵਿਦਿਅਕ ਦੌਰੇ ਕਰਵਾ ਰਹੀ ਹੈ।

ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ ਸਰਕਾਰ ਨੇ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਨੂੰ ਸਥਾਨ ਦਿੱਤਾ ਹੈ ਅਤੇ ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਦੇ ਕੇ ਅਤੇ ਅਨੁਸੂਚਿਤ ਜਾਤੀ ਵਜ਼ੀਫ਼ੇ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਲੋਕਾਂ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਹੁਣ ਆਮ ਲੋਕ ਆਪਣੀ ਇੱਛਾ ਨਾਲ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

Read More
{}{}