Ludhiana News: ਸਿਵਲ ਲਾਈਨਜ਼ ਲੁਧਿਆਣਾ ਦੀ ਇੱਕ ਔਰਤ ਨੇ ਮਸ਼ਹੂਰ ਡਾਕਟਰ ਸੁਮਿਤ ਸੋਫਤ 'ਤੇ ਗੰਭੀਰ ਦੋਸ਼ ਲਗਾਏ ਹਨ। ਔਰਤ ਦਾ ਦੋਸ਼ ਹੈ ਕਿ ਡਾਕਟਰ ਨੇ ਵਿਆਹ ਦਾ ਵਾਅਦਾ ਕਰਕੇ ਉਸਨੂੰ 15 ਸਾਲ ਤੱਕ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰੱਖਿਆ। ਇਸ ਦੌਰਾਨ ਦੋਵਾਂ ਦੇ ਦੋ ਬੱਚੇ ਵੀ ਹੋਏ। ਜਦੋਂ ਔਰਤ ਨੇ ਵਿਆਹ ਦਾ ਮੁੱਦਾ ਉਠਾਇਆ ਤਾਂ ਇਹ ਖੁਲਾਸਾ ਹੋਇਆ ਕਿ ਡਾਕਟਰ ਪਹਿਲਾਂ ਹੀ ਵਿਆਹਿਆ ਹੋਇਆ ਸੀ।
ਪੀੜਤ ਔਰਤ ਨੇ ਥਾਣਾ ਡਿਵੀਜ਼ਨ ਨੰਬਰ-8 ਵਿੱਚ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਕਿ ਜਦੋਂ ਉਸਨੇ ਡਾਕਟਰ ਨੂੰ ਆਪਣੀ ਪਹਿਲੀ ਪਤਨੀ ਨੂੰ ਤਲਾਕ ਦੇ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ ਤਾਂ ਉਸਨੇ ਉਸ ਨਾਲ ਬਦਸਲੂਕੀ ਅਤੇ ਕੁੱਟਮਾਰ ਸ਼ੁਰੂ ਕਰ ਦਿੱਤੀ। 26 ਜੁਲਾਈ ਦੀ ਰਾਤ ਨੂੰ ਡਾਕਟਰ ਸ਼ਰਾਬੀ ਹਾਲਤ ਵਿੱਚ ਘਰ ਆਇਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਉਸਨੇ ਵਿਰੋਧ ਕੀਤਾ ਤਾਂ ਉਸਨੇ ਉਸਦੇ ਕੱਪੜੇ ਪਾੜ ਦਿੱਤੇ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਡਾਕਟਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪੀੜਤਾ ਮੁਤਾਬਕ ਜਦੋਂ ਉਸ ਨੇ ਡਾਕਟਰ ਨਾਲ ਵਿਆਹ ਬਾਰੇ ਗੱਲ ਕੀਤੀ, ਤਾਂ ਉਹ ਉਸ ਤੋਂ ਬਚਣ ਲੱਗ ਪਿਆ। ਕੁਝ ਸਮਾਂ ਪਹਿਲਾਂ, ਉਸ ਨੂੰ ਪਤਾ ਲੱਗਾ ਕਿ ਡਾਕਟਰ ਪਹਿਲਾਂ ਹੀ ਵਿਆਹਿਆ ਹੋਇਆ ਸੀ। ਜਦੋਂ ਉਸ ਨੇ ਉਸ ਨੂੰ ਆਪਣੀ ਪਤਨੀ ਨੂੰ ਤਲਾਕ ਦੇ ਕੇ ਉਸ ਨਾਲ ਵਿਆਹ ਕਰਨ ਲਈ ਕਿਹਾ, ਤਾਂ ਡਾਕਟਰ ਨੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ।
ਔਰਤ ਨੇ ਦਿਲ ਦਹਿਲਾ ਦੇਣ ਵਾਲਾ ਦੋਸ਼ ਲਗਾਇਆ ਕਿ 26 ਜੁਲਾਈ 2025 ਦੀ ਰਾਤ ਨੂੰ, ਡਾਕਟਰ ਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਪੀੜਤਾ ਨੇ ਇਸ ਗੱਲ ਦਾ ਵਿਰੋਧ ਕੀਤਾ, ਤਾਂ ਡਾਕਟਰ ਨੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਘਟਨਾ ਤੋਂ ਬਾਅਦ, ਪੀੜਤਾ ਕਿਸੇ ਤਰ੍ਹਾਂ ਖ਼ੁਦ ਨੂੰ ਬਚਾ ਕੇ ਉੱਥੋਂ ਭੱਜ ਨਿਕਲੀ। ਪੁਲਿਸ ਨੇ ਤੁਰੰਤ ਮਹਿਲਾ ਦੇ ਬਿਆਨ ਦਰਜ ਕਰ ਕੇ ਉਕਤ ਡਾਕਟਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : Bathinda News: ਨਸ਼ੇ ਦੀ ਲੱਤ ਲਈ ਪਤੀ ਨੇ ਪਤਨੀ ਦੇ ਵਾਲ ਕੱਟ ਕੇ ਵੇਚੇ; ਪਤਨੀ ਨੇ ਲਗਾਏ ਗੰਭੀਰ ਦੋਸ਼