Bathinda News: ਬਠਿੰਡਾ ਦੀ ਕੇਂਦਰੀ ਜੇਲ ਵਿੱਚ ਬੰਦ ਪਤੀ ਨੂੰ ਪਤਨੀ ਨਸ਼ਾ ਦੇਣ ਲਈ ਪੁੱਜ ਗਈ। ਮੁਲਾਕਾਤ ਕਰਨ ਆਈ ਜਸਵੀਰ ਕੌਰ ਤੋਂ ਜੇਲ੍ਹ ਪ੍ਰਸ਼ਾਸਨ ਵੱਲੋਂ 40 ਕੈਪਸੂਲ, ਚਿੱਟਾ ਪਾਊਡਰ 51 ਗ੍ਰਾਮ ਅਤੇ 93 ਗ੍ਰਾਮ ਤੰਬਾਕੂ ਬਰਾਮਦ ਕੀਤਾ ਹੈ।
ਜਸਵੀਰ ਕੌਰ ਦਾ ਪਤੀ ਬਲਜੀਤ ਸਿੰਘ ਵਾਸੀ ਚੰਦ ਭਾਨ ਬਠਿੰਡਾ ਦੀ ਕੇਂਦਰੀ ਜੇਲ ਵਿੱਚ ਬੰਦ ਹੈ। ਬਲਜੀਤ ਕੌਰ ਵੱਲੋਂ ਇਹ ਨਸ਼ਾ 12 ਪਲਾਸਟਿਕ ਦੀਆਂ ਪਾਈਪਾਂ ਵਿੱਚ ਲੁਕਾਇਆ ਗਿਆ ਸੀ। ਜੇਲ੍ਹ ਪ੍ਰਸ਼ਾਸਨ ਵੱਲੋਂ ਜਸਵੀਰ ਕੌਰ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Harjit Dhadda Murder Case: ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੇ ਕਤਲ ਮਾਮਲੇ ਵਿੱਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ
ਜਸਵੀਰ ਕੌਰ ਤੋਂ ਇਹ ਨਸ਼ਾ ਪਤੀ ਬਲਜੀਤ ਸਿੰਘ ਜੋ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਵੱਲੋਂ ਮੰਗਵਾਇਆ ਗਿਆ ਸੀ। ਬਠਿੰਡਾ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਕਰਮਜੀਤ ਸਿੰਘ ਦੀ ਸ਼ਿਕਾਇਤ ਉਤੇ ਬਲਜੀਤ ਕੌਰ ਉਸਦੇ ਪਤੀ ਜਸਵੀਰ ਸਿੰਘ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲਾ ਕੀਤਾ ਹੈ।
ਸਹਾਇਕ ਜੇਲ ਸੁਪਰਡੈਂਟ ਕਰਮਜੀਤ ਸਿੰਘ ਨੇ ਮਾਮਲੇ ਦੀ ਪੂਰੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਅਤੇ ਤੁਰੰਤ ਮਹਿਲਾ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਪੁਛਗਿੱਛ ਦੌਰਾਨ ਜਸਵੀਰ ਕੌਰ ਨੇ ਆਪਣਾ ਦੋਸ਼ ਕਬੂਲ ਲਿਆ। ਬਾਅਦ ‘ਚ ਬਠਿੰਡਾ ਪੁਲਿਸ ਨੇ ਜਸਵੀਰ ਕੌਰ ਅਤੇ ਉਸ ਦੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ। ਜੇਲ ਪ੍ਰਸ਼ਾਸਨ ਨੇ ਕਿਹਾ ਹੈ ਕਿ ਨਸ਼ਾ ਰੋਕੂ ਨੀਤੀਆਂ ਤਹਿਤ ਜੇਲਾਂ ‘ਚ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਤਰੀਕੇ ਨਾਲ ਨਸ਼ਾ ਅੰਦਰ ਲਿਆਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ।
ਕਾਬਿਲੇਗੌਰ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਤੇ ਹੋਰ ਕਮੀਆਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਸੀ। ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਸੁਰੱਖਿਆ ਖਾਮੀਆਂ ਸੰਬੰਧੀ ਦਾਇਰ ਇੱਕ ਜਨਹਿੱਤ ਪਟੀਸ਼ਨ ਨਾਲ ਸਬੰਧਤ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ ਤੱਕ ਇਸ ਸਬੰਧੀ ਪ੍ਰਭਾਵਸ਼ਾਲੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਸਨ। ਇਸ ਮਗਰੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਤੇ ਕੈਦੀਆਂ ਨੂੰ ਮਿਲਣ ਆਉਣ ਵਾਲੇ ਲੋਕਾਂ ਦੀ ਬਾਰੀਕ ਨਾਲ ਤਲਾਸ਼ੀ ਲਈ ਜਾਂਦੀ ਹੈ।
ਇਹ ਵੀ ਪੜ੍ਹੋ : Tibbi Sahib AC Blast: ਗੁਰਦੁਆਰਾ ਟਿੱਬੀ ਸਾਹਿਬ ਵਿਖੇ ਏਸੀ ਵਿੱਚ ਧਮਾਕਾ ਹੋਣ ਕਾਰਨ ਇੱਕ ਦੀ ਮੌਤ, 11 ਸ਼ਰਧਾਲੂ ਜ਼ਖ਼ਮੀ