Kapurthala News: ਬੀਡੀਪੀਓ ਕਪੂਰਥਲਾ ਅਤੇ ਐਸਐਸਪੀ ਕਪੂਰਥਲਾ ਦੀ ਅਗਵਾਈ ਹੇਠ ਪਿੰਡ ਬੂਟ ਵਿੱਚ ਨਸ਼ਾ ਤਸਕਰਾਂ ਵੱਲੋਂ ਉਸਾਰੀਆਂ ਨਾਜਾਇਜ਼ ਜਾਇਦਾਦਾਂ ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਏ ਗਏ 'ਯੁੱਧ ਨਸ਼ਾ ਵਿਰੁੱਧ' ਅਭਿਆਨ ਦੇ ਚੱਲਦਿਆਂ ਅੱਜ ਕਪੂਰਥਲਾ ਦੇ ਪਿੰਡ ਬੂਟ ਵਿੱਚ ਕਪੂਰਥਲਾ ਪੰਚਾਇਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ।
ਪ੍ਰਸ਼ਾਸਨ ਵੱਲੋਂ ਮੌਕੇ ਉਤੇ ਪਹੁੰਚ ਕੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਉਤੇ ਪੀਲਾ ਪੰਜਾ ਚਲਾਉਂਦਿਆਂ ਸਖ਼ਤ ਕਾਰਵਾਈ ਕੀਤੀ ਗਈ। ਇਸ ਦੌਰਾਨ ਬੀਡੀਪੀਓ ਕਪੂਰਥਲਾ ਦੇ ਹੁਕਮਾਂ ਅਨੁਸਾਰ ਇਸ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਫਿਲਹਾਲ ਹੁਣ ਤੱਕ ਦੋ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਉੱਪਰ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਦੀ ਕਾਰਵਾਈ ਅਜੇ ਜਾਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਐੱਸਐੱਸਪੀ ਕਪੂਰਥਲਾ ਗੌਰਵ ਤੁਰਾ ਨੇ ਆਪਣੀ ਟੀਮ ਸਮੇਤ ਭਾਰੀ ਪੁਲਿਸ ਫੋਰਸ ਦੇ ਸਹਿਯੋਗ ਨਾਲ ਮੰਗਲਵਾਰ ਨੂੰ ਪਿੰਡ ਬੂਟ 'ਚ ਨਸ਼ਾ ਤਸਕਰਾਂ ਖ਼ਿਲਾਫ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਨਸ਼ਾ ਤਸਕਰੀ ਦੇ ਗੈਰ-ਕਾਨੂੰਨੀ ਧੰਦੇ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਉਣ ਵਾਲੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਚਲਾ ਕੇ ਕਾਨੂੰਨੀ ਕਾਰਵਾਈ ਰਾਹੀਂ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ : ਚਿੱਟਾ ਵੇਚਣ ਵਾਲਿਆਂ ਦੇ ਹੌਸਲੇ ਹੋਏ ਬੁਲੰਦ; ਛੇਵੀਂ ਕਲਾਸ ਦੇ ਬੱਚੇ ਨੂੰ ਨਸ਼ਾ ਵੇਚਣ ਲਈ ਬਣਾਇਆ ਕੋਰੀਅਰ
ਇਸ ਮੌਕੇ ਐੱਸਐੱਸਪੀ ਤੁਰਾ ਨੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰੀ ਵਿਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਕਾਰੋਬਾਰ ਤੋਂ ਬਣੀ ਜਾਇਦਾਦ ਨੂੰ ਬੁਲਡੋਜ਼ਰ ਦੀ ਮਦਦ ਨਾਲ ਕੁਰਕ ਕਰਕੇ ਢਾਹ ਦਿੱਤਾ ਜਾਵੇਗਾ। ਇਸ ਮੌਕੇ ਐੱਸਪੀ ਗੁਰਪ੍ਰੀਤ, ਡੀਐੱਸਪੀ ਕਰਨੈਲ ਸਿੰਘ, ਐੱਸਐੱਚਓ ਸੁਭਾਨਪੁਰ ਅਮਨਦੀਪ ਨਾਹਰ, ਬੀਡੀਪੀਓ ਮਨਜੀਤ ਕੌਰ ਆਦਿ ਹਾਜ਼ਰ ਸਨ। ਕਾਬਿਲੇਗੌਰ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਾਸੋ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਭਾਰੀ ਸਫਲਤਾ ਮਿਲੀ ਹੈ।
ਇਹ ਵੀ ਪੜ੍ਹੋ : Colonel Assault Case: ਕਰਨਲ ਬਾਠ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਰੋਨੀ ਸਿੰਘ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਮੰਗੀ